ਪੰਨਾ:Guru Granth Sahib Ji.pdf/683

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਧਿਆਨੁ ॥੧॥ ਰਹਾਉ ॥ ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ ॥ ਅਪਣਾ ਕੋ ਨਾਮੁ ਦੇਹਿ ਜਪਿ ਜੀਵਾ ਪੂਰਨ ਹੋਇ ਦਾਸ ਕੀ ਘਾਲ ॥੧॥ ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ ਕਿ ਕੀਰਤਨੁ ਜਪਿ ਨਾਮ ॥ ਜਿਸ ਕੈ ਕਰਮਿ ਲਿਖਿਆ ਧੁਰਿ ਕਰਤੈ ਨਾਨਕ ਜਨ ਕੇ ਪੂਰਨ ਕਾਮ ॥੨॥੨੦॥੫੧॥ ਧਨਾਸਰੀ ਮਃ ੫ ॥ ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥ ਨਿੰਦਕ ਟਿਕਨੁ ਨ ਪਾਵਨਿ ਮੂਲੇ ਊਡਿ ਗਏ ਬੇਕਾਰ ॥੧॥ ਰਹਾਉ ॥ ਜਹ ਜਹ ਦੇਖਉ ਤਹ ਤਹ ਸੁਆਮੀ ਕੋਇ ਨ ਪਹੁਚਨਹਾਰ॥ ਜੋ ਜੋ ਕਰੈ ਅਵਗਿਆ ਜਨ ਕੀ ਹੋਇ ਗਇਆ ਤਤ ਛਾਰ ॥੧ll ਕਰਨਹਾਰੁ ਰਖਵਾਲਾ ਹੋਆ ਜਾ ਕਾ ਅੰਤੁ ਨ ਪਾਰਾਵਾਰ ॥ ਨਾਨਕ ਦਾਸ ਰਖੇ ਭਿ ਦੇ ਅਪੁਨੈਨਿੰਦਕ ਕਾਢੇ ਮਾਰਿ॥੨॥੨੧॥੫੨॥ ਧਨਾਸਰੀ ਮਹਲਾ ੫ ਘਰੁ ੬ਪੜਤਾਲ ੴ ਸਤਿਗੁਰ ਪ੍ਰਸਾਦਿ॥ ਚ ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥ ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ ਕਿ ਤਾਰਹੁ ਭੁਜਾ ਗਹਿ ਕੂਪ ਤੇ ਕਾਢਿ ਲੇਵਹੁ॥ ਰਹਾਉ ॥ ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਿਨਿ ਦੇ ਛਾਦਿ ਪੂਰੇ ॥ ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੁਰੇ ॥੧॥ ਪਤਿਤ ਉਧਾਰਣਾ ਜੀਅ ਤੇ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥ ਗੁਣਹ ਸੁਖ ਸਾਗਰਾ ਬ੍ਰਹਮ ਰਤਨਾਗਰਾ ਭਗਤਿ ਵਛਲੁ ਨਾਨਕ ਦੇ ਗਾਇਓ ॥੨॥੧॥੫੩॥ ਧਨਾਸਰੀ ਮਹਲਾ ੫ ॥ ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਕੀਜੈ ॥੧॥ ਰਹਾਉ ॥ ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ . ਭਾਗਵੰਤੁ ਲਹੈ ॥੧॥ ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ ਕ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ॥੨॥੨॥੫੪॥ ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ॥ ਕਿ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ