ਪੰਨਾ:Guru Granth Sahib Ji.pdf/689

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਕੇ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਕੇ ਕਿ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤਿਸਨਾ ਨਾਮਿ ਨਿਵਾਰੀ ॥੫॥੨॥ ਧਨਾਸਰੀ ਛੰਤ ਮਹਲਾ ੧ ॥ ਪਿਰ ਸੰਗਿ ਮੁਠੜੀਏ ਖਬਰਿ ਨ ਪਾਈਆ ਜੀਉ ॥ ਮਸਤਕਿ ਲਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ ॥ ਲੇਖੁ ॥ ਦੇ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥ ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ॥ ਬਹਿ ਰੋਸੀ ॥ ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥ ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥੧॥ ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥ ਸਾਚਾ ਨਾਮੁ ਧਿਆਇ ਪਾਵਹਿ ਸੁਖਿ = ਮਹਲੋ ॥ ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥ ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਮੌਤ ਨਾਲਿ ਪਿਆਰੇ ॥ ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥ ਨਾਨਕ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥੨॥ ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥ ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ ਦੀ ਵੀਚਾਰੀ ਜੀਉ ॥ ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਵਿ ਨਿਵਿ ਭਗਤਿ ਕਰੇਈ ॥ ਮਾਇਆ ਮੋਹੁ ਜਲਾਏ ਤੋਂ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥ ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥ ਨਾਨਕ ਸਾਚਿ ਵਸੀ ਦੇ ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥੩॥ ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥ ਝੂਠੇ ਵੈਣ ਚਵੇ : ਕਾਮਿ ਨ ਆਵਏ ਜੀਉ ॥ ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥ ਅਵਗੁਣਿਆਰੀ ਕੰਤਿ ਵਿਸਾਰੀ ॥ ਛੂਟੀ ਵਿਧਣ ਰੈਣੀ ॥ ਗੁਰ ਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥ ਨਾਨਕ ਆਪੇ ਆਪੁ ਪਛਾਣੈ ਨੂੰ ਗੁਰਮੁਖਿ ਸਹਜਿ ਸਮਾਏ ॥੪॥ ਧਨ ਸੋਹਾਗਣਿ ਨਾਰਿ ਜਿਨਿ ਪਿਰੁ ਜਾਣਿਆ ਜੀਉ ॥ ਨਾਮ ਬਿਨਾ ਕੂੜਿਆਰਿ ਦੀ ਕੂੜੁ ਕਮਾਣਿਆ ਜੀਉ ॥ ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥ ਪਿਰੁ ਰਲੀਆਲਾ ਜੋਬਨ ਉੱਤੇ ਕਿ ਬਾਲਾ ਤਿਸੁ ਰਾਵੇ ਰੰਗਿ ਰਾਤੀ ॥ ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥ਨਾਨਕ ਸਾਚੁ ਊਚ ਕਿ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ॥੫॥੩॥