ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/698

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੬੯੮

ਕੀਏ ਬਹੁ ਗੁਣ ਸਾਝਾ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ॥੪॥੫॥ ਜੈਤਸਰੀ ਮਹਲਾ ੪॥ ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ॥ ਰਹਾਉ॥ ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ॥ ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ॥੨॥ ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ॥ ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ॥੩॥ ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ॥ ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ॥੪॥੬॥

ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ॥

ਹਰਿ ਹਰਿ ਸਿਮਰਹੁ ਅਗਮ ਅਪਾਰਾ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ॥੪॥੧॥੭॥ ਜੈਤਸਰੀ ਮਃ ੪॥ ਹਰਿ ਹਰਿ ਹਰਿ ਹਰਿ ਨਾਮੁ ਜਪਾਹਾ॥ ਗੁਰਮੁਖਿ ਨਾਮੁ ਸਦਾ ਲੈ ਲਾਹਾ॥ ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਉਮਾਹਾ ਰਾਮ॥੧॥ ਹਰਿ ਹਰਿ ਨਾਮੁ ਦਇਆਲੁ ਧਿਆਹਾ॥ ਹਰਿ ਕੈ ਰੰਗਿ ਸਦਾ ਗੁਣ ਗਾਹਾ॥ ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਉਮਾਹਾ ਰਾਮ॥੨॥ ਆਉ ਸਖੀ ਹਰਿ ਮੇਲਿ ਮਿਲਾਹਾ॥ ਸੁਣਿ ਹਰਿ ਕਥਾ ਨਾਮੁ ਲੈ ਲਾਹਾ॥