ਪੰਨਾ:Guru Granth Sahib Ji.pdf/71

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੭੧

ਬੰਦ ਜੀਉ ਜੀਉ ਸਗਲੀ ਕੀਤ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਖੜਿ ਰਸਾਤਲਿ ਦੀਤ ॥੭॥ ਕਾਇਆ ਰੋਗੁ ਨ ਛਿਦ੍ਰ ਕਿਛੁ ਨਾ ਕਿਛੁ ਕਾੜਾ ਸੋਗੁ ॥ ਮਿਰਤੁ ਨ ਆਵੀ ਚਿਤਿ ਤਿਸੁ ਅਹਿਨਿਸਿ ਭੋਗੈ ਭੋਗੁ ॥ ਸਭ ਕਿਛੁ ਕੀਤੋਨੁ ਆਪਣਾ ਜੀਇ ਨ ਸੰਕ ਧਰਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਜਮਕੰਕਰ ਵਸਿ ਪਰਿਆ ॥੮।। ਕਿਰਪਾ ਕਰੇ ਜਿਸੁ ਪਾਰਬ੍ਰਹਮੁ ਹੋਵੈ ਸਾਧੂ ਸੰਗੁ ॥ ਜਿਉ ਜਿਉ ਓਹੁ ਵਧਾਈਐ ਤਿਉ ਤਿਉ ਹਰਿ ਸਿਉ ਰੰਗੁ ॥ ਦੁਹਾ ਸਿਰਿਆ ਕਾ ਖਸਮੁ ਆਪਿ ਅਵਰੁ ਨ ਦੂਜਾ ਥਾਉ ॥ ਸਤਿਗੁਰ ਤੁਠੈ ਪਾਇਆ ਨਾਨਕ ਸਚਾ ਨਾਉ ॥੯॥੧॥੨੬॥ ਸਿਰੀਰਾਗੁ ਮਹਲਾ ੫ ਘਰੁ ੫॥ ਜਾਨਉ ਨਹੀ ਭਾਵੈ ਕਵਨ ਬਾਤਾ ॥ ਮਨ ਖੋਜਿ ਮਾਰਗੁ ॥੧॥ ਰਹਾਉ ॥ ਧਿਆਨੀ ਧਿਆਨੁ ਲਾਵਹਿ ॥ ਗਿਆਨੀ ਗਿਆਨੁ ਕਮਾਵਹਿ ॥ ਪ੍ਰਭੁ ਕਿਨ ਹੀ ਜਾਤਾ ॥੧॥ ਭਗਉਤੀ ਰਹਤ ਜੁਗਤਾ ॥ ਜੋਗੀ ਕਹੁਤ ਮੁਕਤਾ ॥ ਤਪਸੀ ਤਪਹਿ ਰਾਤਾ ॥੨॥ ਮੋਨੀ ਮੋਨਿਧਾਰੀ ॥ ਸਨਿਆਸੀ ਬ੍ਰਹਮਚਾਰੀ ॥ ਉਦਾਸੀ ਉਦਾਸਿ ਰਾਤਾ ॥੩॥ ਭਗਤਿ ਨਵੈ ਪਰਕਾਰਾ ॥ ਪੰਡਿਤੁ ਵੇਦੁ ਪੁਕਾਰਾ ॥ ਗਿਰਸਤੀ ਗਿਰਸਤਿ ਧਰਮਾਤਾ ॥੪॥ ਇਕ ਸਬਦੀ ਬਹੁ ਰੂਪਿ ਅਵਧੂਤਾ ॥ ਕਾਪੜੀ ਕਉਤੇ ਜਾਗੂਤਾ ॥ ਇਕਿ ਤੀਰਥਿ ਨਾਤਾ ॥੫॥ ਨਿਰਹਾਰ ਵਰਤੀ ਆਪਰਸਾ ॥ ਇਕਿ ਲੁਕਿ ਨ ਦੇਵਹਿ ਦਰਸਾ ॥ ਇਕਿ ਮਨ ਹੀ ਗਿਆਤਾ ॥੬॥ ਘਾਟਿ ਨ ਕਿਨ ਹੀ ਕਹਾਇਆ ॥ ਸਭ ਕਹਤੇ ਹੈ ਪਾਇਆ ॥ ਜਿਸੁ ਮੇਲੇ ਸੋ ਭਗਤਾ ॥੭॥ ਸਗਲ ਉਕਤਿ ਉਪਾਵਾ ॥ ਤਿਆਗੀ ਸਰਨਿ ਪਾਵਾ ॥ ਨਾਨਕੁ ਗੁਰ ਚਰਣਿ ਪਰਾਤਾ ॥੮॥੨॥੨੭॥

ੴ ਸਤਿਗੁਰ ਪ੍ਰਸਾਦਿ॥

ਸਿਰੀਰਾਗੁ ਮਹਲਾ ੧ ਘਰੁ ੩॥ ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ॥ ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥ ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ ॥ ਤੁਧੁ ਸੰਸਾਰੁ ਉਪਾਇਆ ॥ ਸਿਰੇ ਸਿਰਿ ਧੰਧੈ ਲਾਇਆ ॥ ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥ ਪਰਗਟਿ ਪਾਹਾਰੈ ਜਾਪਦਾ ॥ ਸਭੁ ਨਾਵੈ ਨੋ ਪਰਤਾਪਦਾ ॥ ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥ ਸਤਿਗੁਰ ਕਉ ਬਲਿ ਜਾਈਐ ॥ ਜਿਤੁ ਮਿਲਿਐ ਪਰਮ ਗਤਿ ਪਾਈਐ ॥