ਪੰਨਾ:Guru Granth Sahib Ji.pdf/719

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰਾਗੁ ਬੈਰਾੜੀ ਮਹਲਾ ੪ ਘਰੁ ੧ਦੁਪਦੇ ੴ ਸਤਿਗੁਰ ਪ੍ਰਸਾਦਿ॥ ਸੁਨਿ ਮਨ ਅਕਥ ਕਥਾ ਹਰਿ ਨਾਮ ॥ ਰਿਧਿ ਬੁਧਿ ਸਿਧਿ ਸੁਖ ਪਾਵਹਿ ਭਜੁ ਗੁਰਮਤਿ ਹਰਿ ਰਾਮ ਰਾਮ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਜਸੁ ਊਤਮ ਖਟ ਦਰਸਨ ਗਾਵਹਿ ਰਾਮ ॥ ਸੰਕਰ ਕੋੜਿ ਤੇਤੀਸ ਧਿਆਇਓ ਆ ਨਹੀ ਜਾਨਿਓ ਹਰਿ ਮਰਮ ॥੧॥ ਸੁਰਿ ਨਰ ਗਣ ਗੰਧ੍ਰਬ ਜਸੁ ਗਾਵਹਿ ਸਭ ਗਾਵਤ ਜੇਤ ਉਪਾਮ ॥ ਨਾਨਕ ਕ੍ਰਿਪਾ ਕਰੀ ਹਰਿ ਜਿਨ ਕਉ ਤੇ ਸੰਤ ਭਲੇ ਹਰਿ ਰਾਮ ॥੨॥੧॥ ਬੈਰਾੜੀ ਮਹਲਾ ੪ ॥ ਮਨ ਮਿਲਿ ਸੰਤ ਜਨਾ ਕਿ ਜਸੁ ਗਾਇਓ ॥ ਹਰਿ ਹਰਿ ਰਤਨੁ ਰਤਨੁ ਹਰਿ ਨੀਕੋ ਗੁਰਿ ਸਤਿਗੁਰਿ ਦਾਨੁ ਦਿਵਾਇਓ ॥੧॥ ਰਹਾਉ ॥ ਕਿ ਤਿਸੁ ਜਨ ਕਉ ਮਨੁ ਤਨੁ ਸਭੁ ਦੇਵਉ ਜਿਨਿ ਹਰਿ ਹਰਿ ਨਾਮੁ ਸੁਨਾਇਓ ॥ ਧਨੁ ਮਾਇਆ ਸੰਪੈ ਤਿਸੁ ਦੇਵਉ ਦੇ ਕਿ ਜਿਨਿ ਹਰਿ ਮੀਤੁ ਮਿਲਾਇਓ ॥੧॥ ਖਿਨੁ ਕਿੰਚਿਤ ਕ੍ਰਿਪਾ ਕਰੀ ਜਗਦੀਸਰਿ ਤਬ ਹਰਿ ਹਰਿ ਹਰਿ ਜਸੁ ਕਿ ਧਿਆਇਓ ॥ ਜਨ ਨਾਨਕ ਕਉ ਹਰਿ ਭੇਟੇ ਸੁਆਮੀ ਦੁਖੁ ਹਉਮੈ ਰੋਗੁ ਗਵਾਇਓ ॥੨॥੨॥ ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ॥