ਪੰਨਾ:Guru Granth Sahib Ji.pdf/75

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੭੫

ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥੧॥ ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਵਿਸਰਿ ਗਇਆ ਧਿਆਨੁ॥ ਹਥੋ ਹਥਿ ਨਚਾਈਐ ਵਣਜਾਰਿਆ ਮਿਤ੍ਰ ਜਿਉ ਜਸੁਦਾ ਘਰਿ ਕਾਨੁ॥ ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ ਮੇਰਾ ॥ ਚੇਤਿ ਅਚੇਤ ਮੂੜ ਮਨ ਮੇਰੇ ਅੰਤਿ ਨਹੀ ਕਛੁ ਤੇਰਾ ॥ ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਮਨ ਭੀਤਰਿ ਧਰਿ ਗਿਆਨੁ ॥ ਕਹੁ ਨਾਨਕ ਪ੍ਰਾਣੀ ਦੂਜੈ ਪਹਰੈ ਵਿਸਰਿ ਗਇਆ ਧਿਆਨੁ ॥੨॥ ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ॥ ਹਰਿ ਕਾ ਨਾਮੁ ਨ ਚੇਤਹੀ ਵਣਜਾਰਿਆ ਮਿਤ੍ਰਾ ਬਧਾ ਛੁਟਹਿ ਜਿਤੁ ॥ ਹਰਿ ਕਾ ਨਾਮੁ ਨ ਚੇਤੈ ਪ੍ਰਾਣੀ ਬਿਕਲੁ ਭਇਆ ਸੰਗਿ ਮਾਇਆ ॥ ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ ਗਵਾਇਆ ॥ ਧਰਮ ਸੇਤੀ ਵਾਪਾਰੁ ਨ ਕੀਤੋ ਕਰਮੁ ਨ ਕੀਤੋ ਮਿਤੁ ॥ ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ ॥੩॥ ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ ॥ ਜਾ ਜਮਿ ਪਕੜਿ ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ ॥ ਭੇਤੁ ਚੇਤੁ ਹਰਿ ਕਿਸੈ ਨ ਮਿਲਿਓ ਜਾ ਜਮਿ ਪਕੜਿ ਚਲਾਇਆ ॥ ਝੂਠਾ ਰੁਦਨੁ ਹੋਆ ਦੁੋਆਲੈ ਖਿਨ ਮਹਿ ਭਇਆ ਪਰਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸਿਉ ਲਾਇਆ ਹੇਤੁ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ ॥੪॥੧॥ ਸਿਰੀਰਾਗੁ ਮਹਲਾ ੧॥ ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਾਲਕ ਬੁਧਿ ਅਚੇਤੁ ॥ ਖੀਰੁ ਪੀਐ ਖੇਲਾਈਐ ਵਣਜਾਰਿਆ ਮਿਤ੍ਰਾ ਮਾਤ ਪਿਤਾ ਸੁਤ ਹੇਤੁ ॥ ਮਾਤ ਪਿਤਾ ਸੁਤ ਨੇਹੁ ਘਨੇਰਾ ਮਾਇਆ ਮੋਹੁ ਸਬਾਈ ॥ ਸੰਜੋਗੀ ਆਇਆ ਕਿਰਤੁ ਕਮਾਇਆ ਕਰਣੀ ਕਾਰ ਕਰਾਈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਬੂਡੀ ਦੂਜੈ ਹੇਤਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਛੂਟਹਿਗਾ ਹਰਿ ਚੇਤਿ॥੧॥ ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੋਬਨਿ ਮੈ ਮਤਿ॥ ਅਹਿਨਿਸਿ ਕਾਮਿ ਵਿਆਪਿਆ ਵਣਜਾਰਿਆ ਮਿਤ੍ਰਾ ਅੰਧੁਲੇ ਨਾਮੁ ਨ ਚਿਤਿ ॥ ਰਾਮ ਨਾਮੁ ਘਟ ਅੰਤਰਿ ਨਾਹੀ ਹੋਰਿ ਜਾਣੈ ਰਸ ਕਸ ਮੀਠੇ ॥ ਗਿਆਨੁ ਧਿਆਨੁ ਗੁਣ ਸੰਜਮੁ ਨਾਹੀ ਜਨਮਿ ਮਰਹੁਗੇ ਝੂਠੇ ॥ ਤੀਰਥ ਵਰਤ ਸੁਚਿ ਸੰਜਮੁ ਨਾਹੀ ਕਰਮੁ ਧਰਮੁ ਨਹੀ ਪੂਜਾ ॥ ਨਾਨਕ ਭਾਇ ਭਗਤਿ ਨਿਸਤਾਰਾ ਦੁਬਿਧਾ ਵਿਆਪੈ ਦੂਜਾ ॥੨॥ ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਸਰਿ ਹੰਸ ਉਲਥੜੇ ਆਇ ॥ ਜੋਬਨੁ ਘਟੈ ਜਰੂਆ ਜਿਣੈ