ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/765

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੭੬੫

ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ॥੧॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ॥੨॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ॥੩॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ॥੪॥੧॥੩॥

ੴ ਸਤਿਗੁਰ ਪ੍ਰਸਾਦਿ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ॥੧॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ॥ ਲੀਆ ਤ ਦੀਆ ਮਾਨੁ ਜਿਨ੍ਹ ਸਿਉ ਸੇ ਸਜਨ ਕਿਉ ਵੀਸਰਹਿ॥ ਜਿਨ੍ਹ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ॥੨॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ॥ ਜੇ ਗੁਣ