ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/781

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨੇਰ ਹੂ ਤੇ ਨੇਰਾ॥ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇ ਦੇਖਹਿ ਦਰਸੁ ਤੇਰਾ ॥੧॥ ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਜੋ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥ ਕ ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥ ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਕਿ ਦੇ ਸਹਜਿ ਧਿਆਨਾ ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ॥ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥ ॥ ਹੈ ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥ ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ॥ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ॥ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮਤ ਨੇ ਅਪਾਰਗਿ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥ ਏਹੋ ਵਰੁ ਏਹਾ ਵਡਿਆਈ ਇਹੁ ਕਿ ਕਿ ਧਨੁ ਹੋਇ ਵਡਭਾਗਾ ਰਾਮ ॥ ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥ ਮਨੁ ਲਾਗਾ ਚਰਣੇ ਪ੍ਰਭ ਕੀ ਚ ਕਿ ਸਰਣੇ ਕਰਣ ਕਾਰਣ ਗੋਪਾਲਾ ॥ ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥ ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥ ਕਹੁ ਨਾਨਕ ਪ੍ਰਭਿ ਕਿਰਪਾ ਕੀਨੀ ਚਰਣ ਕਮਲ ਮਨੁ ਲਾਗਾ ॥੪॥ ੩॥੬॥ ਸੂਹੀ ਮਹਲਾ ੫ ॥ ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਦੇ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਉਤਮ ਬਾਣੀ ॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ ਭਲਾ ਸੰਜੋਗੁ ਮੁਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ॥੧॥ ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੁਠਾ ਰਾਮ ॥ ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥ ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਕਿ ਕ ਸੁਣਿ ਸੁਣਿ ਮਨੁ ਤਨੁ ਹਰਿਆ ॥ ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥ ਘਰ ਮਹਿ ਨਵ ਨਿਧਿ ਪੰਚ ਕਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥ਛਾਇਆ ਪ੍ਰਭਿ ਕਿ ਛਪਤਿ ਕੀਨੀ ਸਗਲੀ ਤਪਤਿ ਬਿਨਾਸੀ ਰਾਮ ॥ ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥ ਹਰਿ ਕੇ