ਪੰਨਾ:Guru Granth Sahib Ji.pdf/800

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੰਗਤਿ ਪਾਰਿ ਪਰਹੁ ॥੧॥ ਰਹਾਉ ॥ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ॥ ਕਿ ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥ ਹਰਿ ਹਰਿ ਨਾਮੁ ਅੰਮ੍ਰਿਤੁ ਦੀਓ ਜੋ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ਕੇ ॥੩॥ ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥ ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਤੇ ਹਰਿ ਭਜਹੁ ॥੪॥੪॥ ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣ ਸੂਦ ਵੈਸੁ ਕੋ ਜਾਪੈ ਹਰਿ ਮੰਤ੍ਰ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ . ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ . ਕਿ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਨੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਪੰਚ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਕਿ ਕਿ ਜਿਉ ਭਾਵੈ ਤਿਵੈ ਬੁਲੈਨੀ ॥੪॥੫॥ ਬਿਲਾਵਲੁ ਮਹਲਾ ੪ ॥ ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ * ਅਨਦ ਅਨੰਦੇ ॥ ਧਰਮ ਰਾਇ ਕੀ ਕਾਣਿ ਚੁਕਾਈ ਸਭਿ ਚੂਕੇ ਜਮ ਕੇ ਛੰਦੇ ॥੧॥ ਜਪਿ ਮਨ ਹਰਿ ਹਰਿ ਨਾਮੁ ਗੋਬਿੰਦੇ ॥ ਵਡਭਾਗੀ ਗੁਰੁ ਸਤਿਗੁਰੁ ਪਾਇਆ ਗੁਣ ਗਾਏ ਪਰਮਾਨੰਦੇ ॥੧॥ ਰਹਾਉ ॥ ਸਾਕਤ ਮੁੜ ਮਾਇਆ ਕੇ ਬਧਿਕ ਵਿਚਿ ਮਾਇਆ ਫਿਰਹਿ ਫਿਰੰਦੇ ॥ ਤ੍ਰਿਸਨਾ ਜਲਤ ਕਿਰਤ ਕੇ ਬਾਧੇ ਜਿਉ ਤੇਲੀ ਬਲਦ ਭਵੰਦੇ ॥੨॥ ਨੇ ਗੁਰਮੁਖਿ ਸੇਵ ਲਗੇ ਸੇ ਉਧਰੇ ਵਡਭਾਗੀ ਸੇਵ ਕਰੰਦੇ ॥ ਜਿਨ ਹਰਿ ਜਪਿਆ ਤਿਨ ਫਲੁ ਪਾਇਆ ਸਭਿ ਤੂਟੇ ਮਾਇਆ ਫੰਦੇ ॥੩॥ ਆਪੇ ਠਾਕੁਰੁ ਆਪੇ ਸੇਵਕੁ ਸਭੁ ਆਪੇ ਆਪਿ ਗੋਵਿੰਦੇ ॥ ਜਨ ਨਾਨਕ ਆਪੇ ਆਪਿ ਸਭੁ ਵਰਤੈ ਜਿਉ ਰਾਖੈ ਤਿਵੈ ਰਹੰਦੇ॥੪॥੬॥l / ੴ ਸਤਿਗੁਰ ਪ੍ਰਸਾਦਿ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਜੀ