ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/808

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜੈ ਜੈ ਕਾਰੁ ਜਗ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਕਿ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ ਰਾਗੁ ਬਿਲਾਵਲੁ ਮਹਲਾ ੫ ਘਰੁ ੫ ਚਉਪਦੇ ੴ ਸਤਿਗੁਰ ਪ੍ਰਸਾਦਿ॥ ਮ੍ਰਿਤ ਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ ॥ ਬਿਨਸਤ ਬਾਰ ਨ ਲਾਗਈ ਜਿਉ ਕਾਗਦ ਬੂੰਦਾਰ ॥੧॥ ਸੁਨਿ ਮੇਰੀ ਮਨਸਾ ਮਨੈ ਮਾਹਿ ਸਤਿ ਦੇਖੁ ਬੀਚਾਰਿ ॥ ਸਿਧ ਸਾਧਿਕ ਗਿਰਹੀ ਜੋਗੀ ਤਜਿ ਗਏ ਘਰ ਬਾਰ ॥੧॥ ਰਹਾਉ ॥ ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ ॥ ਦ੍ਰਿਸਟਿਮਾਨ ਸਭੁ ਬਿਨਸੀਐ ਕਿਆ ਲਗਹਿ ਗਵਾਰ ॥੨॥ ਨ ਕਹਾ ਸੁ ਭਾਈ ਮੀਤ ਹੈ ਦੇਖੁ ਨੈਨ ਪਸਾਰਿ ॥ ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ ॥੩॥ ਜਿਨ ਪੂਰਾ ਕਿ ਸਤਿਗੁਰੁ ਸੇਵਿਆ ਸੇ ਅਸਥਿਰੁ ਹਰਿ ਦੁਆਰਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਰਾਖੁ ਪੈਜ ਮੁਰਾਰਿ ॥੪॥੧॥੩੧॥ ਕਿ ਬਿਲਾਵਲੁ ਮਹਲਾ ੫ ॥ ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ ॥ ਜਿਉ ਮਿਲੈ ਪਿਆਰਾ ਆਪਨਾ ਤੇ ਕਿ ਦੇ ਬੋਲ ਕਰਾਗਉ ॥੧॥ ਜਉ ਪ੍ਰਭ ਜੀਉ ਦਇਆਲ ਹੋਇ ਤਉ ਭਗਤੀ ਲਾਗਉ ॥ ਲਪਟਿ ਰਹਿਓ ਮਨੁ ਬਾਸਨਾ ਤੋਂ • ਗੁਰ ਮਿਲਿ ਇਹ ਤਿਆਗਉ ॥੧॥ ਰਹਾਉ ॥ ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ ॥ ਅਰਥ ਨੇ ਆਨ ਸਭਿ ਵਾਰਿਆ ਪ੍ਰਿਅ ਨਿਮਖ ਸੋਹਾਗਉ ॥੨॥ ਪੰਚ ਸੰਗੁ ਗੁਰ ਤੇ ਛੁਟੇ ਦੋਖ ਅਰੁ ਰਾਗਉ ॥ ਰਿਦੈ ਪ੍ਰਗਾਸੁ ॥ ਨੂੰ ਪ੍ਰਗਟ ਭਇਆ ਨਿਸਿ ਬਾਸੁਰ ਜਾਗਉ ॥੩॥ ਸਰਣਿ ਸੋਹਾਗਨਿ ਆਇਆ ਜਿਸੁ ਮਸਤਕਿ ਭਾਗਉ ॥ ਕਹੁ ਨਾਨਕ ਤਿਨਿ ਪਾਇਆ ਤਨੁ ਮਨੁ ਸੀਤਲਾਗਉ ॥੪॥੨॥੩੨ ਬਿਲਾਵਲੁ ਮਹਲਾ ੫ ॥ ਲਾਲ ਰੰਗੁ ਤਿਸ ਕਉ ਨੂੰ ਲਗਾ ਜਿਸ ਕੇ ਵਡਭਾਗਾ ॥ ਮੈਲਾ ਕਦੇ ਨ ਹੋਵਈ ਨ ਲਾਗੈ ਦਾਗਾ ॥੧॥ ਪ੍ਰਭੁ ਪਾਇਆ ਸੁਖਦਾਈਆ । ਕ ਮਿਲਿਆ ਸੁਖ ਭਾਇ ॥ ਸਹਜਿ ਸਮਾਨਾ ਭੀਤਰੇ ਛੋਡਿਆ ਨ ਜਾਇ ॥੧॥ ਰਹਾਉ ॥ ਜਰਾ ਮਰਾ ਨ ਵਿਆਪਈ ਕਿ ਕਿ ਫਿਰਿ ਦੁਖੁ ਨ ਪਾਇਆ ॥ ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥ ਸੋ ਜਾਨੈ ਜਿਨਿ ਚਾਖਿਆ ਕਿ ਮੈ ਹਰਿ ਨਾਮੁ ਅਮੋਲਾ ॥ ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥ ਸਫਲ ਦਰਸੁ ਤੇਰਾ ਪਾਰਬ੍ਰਹਮ