ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/81

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੮੧

ਗਲਤਾਨ ਸਿਮਰਤ ਪ੍ਰਭ ਨਾਮ ਹਰਿ ਅੰਮ੍ਰਿਤੁ ਪੀਵਤੇ ਜੀਉ॥ ਅੰਮ੍ਰਿਤੁ ਹਰਿ ਪੀਵਤੇ ਸਦਾ ਥਿਰੁ ਥੀਵਤੇ ਬਿਖੈ ਬਨੁ ਫੀਕਾ ਜਾਨਿਆ॥ ਭਏ ਕਿਰਪਾਲ ਗੋਪਾਲ ਪ੍ਰਭ ਮੇਰੇ ਸਾਧਸੰਗਤਿ ਨਿਧਿ ਮਾਨਿਆ॥ ਸਰਬਸੋ ਸੂਖ ਆਨੰਦ ਘਨ ਪਿਆਰੇ ਹਰਿ ਰਤਨੁ ਮਨ ਅੰਤਰਿ ਸੀਵਤੇ॥ ਇਕੁ ਤਿਲੁ ਨਹੀ ਵਿਸਰੈ ਪ੍ਰਾਨ ਆਧਾਰਾ ਜਪਿ ਜਪਿ ਨਾਨਕ ਜੀਵਤੇ॥੩॥ ਡਖਣਾ॥ ਜੋ ਤਉ ਕੀਨੇ ਆਪਣੇ ਤਿਨਾ ਕੂੰ ਮਿਲਿਓਹਿ॥ ਆਪੇ ਹੀ ਆਪਿ ਮੋਹਿਓਹੁ ਜਸੁ ਨਾਨਕ ਆਪਿ ਸੁਣਿਓਹਿ॥੧॥ ਛੰਤੁ॥ ਪ੍ਰੇਮ ਠਗਉਰੀ ਪਾਇ ਰੀਝਾਇ ਗੋਬਿੰਦ ਮਨੁ ਮੋਹਿਆ ਜੀਉ॥ ਸੰਤਨ ਕੈ ਪਰਸਾਦਿ ਅਗਾਧਿ ਕੰਠਿ ਲਗਿ ਸੋਹਿਆ ਜੀਉ॥ ਹਰਿ ਕੰਠਿ ਲਗਿ ਸੋਹਿਆ ਦੋਖ ਸਭਿ ਜੋਹਿਆ ਭਗਤਿ ਲਖ੍ਣ ਕਰਿ ਵਸਿ ਭਏ॥ ਮਨਿ ਸਰਬ ਸੁਖ ਵੁਠੇ ਗੋਵਿਦ ਤੁਠੇ ਜਨਮ ਮਰਣਾ ਸਭਿ ਮਿਟਿ ਗਏ॥ ਸਖੀ ਮੰਗਲੋ ਗਾਇਆ ਇਛ ਪੁਜਾਇਆ ਬਹੁੜਿ ਨ ਮਾਇਆ ਹੋਹਿਆ॥ ਕਰੁ ਗਹਿ ਲੀਨੇ ਨਾਨਕ ਪ੍ਰਭ ਪਿਆਰੇ ਸੰਸਾਰੁ ਸਾਗਰੁ ਨਹੀ ਪੋਹਿਆ॥੪॥ ਡਖਣਾ॥ ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ॥ ਜਿਨਾ ਭਾਗ ਮਥਾਹਿ ਸੇ ਨਾਨਕ ਹਰਿ ਰੰਗੁ ਮਾਣਦੋ॥੧॥ ਛੰਤੁ॥ ਕਹਤੇ ਪਵਿਤ੍ਰ ਸੁਣਤੇ ਸਭਿ ਧੰਨੁ ਲਿਖਂਤੀ ਕੁਲੁ ਤਾਰਿਆ ਜੀਉ॥ ਜਿਨ ਕਉ ਸਾਧੂ ਸੰਗੁ ਨਾਮ ਹਰਿ ਰੰਗੁ ਤਿਨੀ ਬ੍ਰਹਮੁ ਬੀਚਾਰਿਆ ਜੀਉ॥ ਬ੍ਰਹਮੁ ਬੀਚਾਰਿਆ ਜਨਮੁ ਸਵਾਰਿਆ ਪੂਰਨ ਕਿਰਪਾ ਪ੍ਰਭਿ ਕਰੀ॥ ਕਰੁ ਗਹਿ ਲੀਨੇ ਹਰਿ ਜਸੋ ਦੀਨੇ ਜੋਨਿ ਨਾ ਧਾਵੈ ਨਹ ਮਰੀ॥ ਸਤਿਗੁਰ ਦਇਆਲ ਕਿਰਪਾਲ ਭੇਟਤ ਹਰੇ ਕਾਮੁ ਕ੍ਰੋਧੁ ਲੋਭੁ ਮਾਰਿਆ॥ ਕਥਨੁ ਨ ਜਾਇ ਅਕਥੁ ਸੁਆਮੀ ਸਦਕੈ ਜਾਇ ਨਾਨਕੁ ਵਾਰਿਆ॥੫॥੧॥੩॥

ਸਿਰੀਰਾਗੁ ਮਹਲਾ ੪ ਵਣਜਾਰਾ ੴ ਸਤਿ ਨਾਮੁ ਗੁਰ ਪ੍ਰਸਾਦਿ॥

ਹਰਿ ਹਰਿ ਉਤਮੁ ਨਾਮੁ ਹੈ ਜਿਨਿ ਸਿਰਿਆ ਸਭੁ ਕੋਇ ਜੀਉ॥ ਹਰਿ ਜੀਅ ਸਭੇ ਪ੍ਰਤਿਪਾਲਦਾ ਘਟਿ ਘਟਿ ਰਮਈਆ ਸੋਇ॥ ਸੋ ਹਰਿ ਸਦਾ ਧਿਆਈਐ ਤਿਸੁ ਬਿਨੁ ਅਵਰੁ ਨ ਕੋਇ॥ ਜੋ ਮੋਹਿ ਮਾਇਆ ਚਿਤੁ ਲਾਇਦੇ ਸੇ ਛੋਡਿ ਚਲੇ ਦੁਖੁ ਰੋਇ॥ ਜਨ ਨਾਨਕ ਨਾਮੁ ਧਿਆਇਆ ਹਰਿ ਅੰਤਿ ਸਖਾਈ ਹੋਇ॥੧॥ ਮੈ ਹਰਿ ਬਿਨੁ ਅਵਰੁ ਨ ਕੋਇ॥ ਹਰਿ ਗੁਰ ਸਰਣਾਈ ਪਾਈਐ ਵਣਜਾਰਿਆ ਮਿਤ੍ਰਾ ਵਡਭਾਗਿ ਪਰਾਪਤਿ ਹੋਇ॥੧॥ ਰਹਾਉ॥