ਪੰਨਾ:Guru Granth Sahib Ji.pdf/82

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੰਤ ਜਨਾ ਵਿਣੁ ਭਾਈਆ ਹਰਿ ਕਿਨੈ ਨ ਪਾਇਆ ਨਾਉ ॥ ਵਿਚਿ ਹਉਮੈ ਕਰਮ ਕਮਾਵਦੇ ਜਿਉ ਵੇਸੁਆ ਪੂਤੁ ਦੇ ਨਿਨਾਉ ॥ ਪਿਤਾ ਜਾਤਿ ਤਾ ਹੋਈਐ ਗੁਰੁ ਤੁਠਾ ਕਰੇ ਪਸਾਉ ॥ ਵਡਭਾਗੀ ਗੁਰੁ ਪਾਇਆ ਹਰਿ ਅਹਿਨਿਸਿ ਲਗਾ ਭਾਉ ॥ ਜਨ ਨਾਨਕਿ ਬ੍ਰਹਮੁ ਪਛਾਣਿਆ ਹਰਿ ਕੀਰਤਿ ਕਰਮ ਕਮਾਉ ॥੨॥ ਮਨਿ ਹਰਿ ਹਰਿ ਲਗਾ ਚਾਉ ॥ ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਮਿਲਿਆ ਹਰਿ ਪ੍ਰਭੁ ਨਾਉ ॥੧॥ ਰਹਾਉ ॥ ਜਬ ਲਗੁ ਜੋਬਨਿ ਸਾਸੁ ਹੈ ਤਬ ਦੇ ਲਗੁ ਨਾਮੁ ਧਿਆਇ ॥ ਚਲਦਿਆ ਨਾਲਿ ਹਰਿ ਚਲਸੀ ਹਰਿ ਅੰਤੇ ਲਏ ਛਡਾਇ ॥ ਹਉ ਬਲਿਹਾਰੀ ਤਿਨ ਕਉ ॥ ਜਿਨ ਹਰਿ ਮਨਿ ਵੁਠਾ ਆਇ ॥ ਜਿਨੀ ਹਰਿ ਹਰਿ ਨਾਮੁ ਨ ਚੇਤਿਓ ਸੇ ਅੰਤਿ ਗਏ ਪਛੁਤਾਇ ॥ ਧੁਰਿ ਮਸਤਕਿ ਕੇ ਹਰਿ ਭਿ ਲਿਖਿਆ ਜਨ ਨਾਨਕ ਨਾਮੁ ਧਿਆਇ ॥੩॥ ਮਨ ਹਰਿ ਹਰਿ ਪ੍ਰੀਤਿ ਲਗਾਇ ॥ ਵਡਭਾਗੀ ਗੁਰੁ . ਪਾਇਆ ਗੁਰ ਸਬਦੀ ਪਾਰਿ ਲਘਾਇ ॥੧॥ ਰਹਾਉ ॥ ਹਰਿ ਆਪੇ ਆਪੁ ਉਪਾਇਦਾ ਹਰਿ ਆਪੇ ਦੇਵੈ ਲੇਇ ॥ · ਹਰਿ ਆਪੇ ਭਰਮਿ ਭੁਲਾਇਦਾ ਹਰਿ ਆਪੇ ਹੀ ਮਤਿ ਦੇਇ ॥ ਗੁਰਮੁਖਾ ਮਨਿ ਪਰਗਾਸੁ ਹੈ ਸੇ ਵਿਰਲੇ ਚ ਕਿ ਕੇਈ ਕੇਇ ॥ ਹਉ ਬਲਿਹਾਰੀ ਤਿਨ ਕਉ ਜਿਨ ਹਰਿ ਪਾਇਆ ਗੁਰਮਤੇ ॥ ਜਨ ਨਾਨਕਿ ਕਮਲ ਪਰਗਾਸਿਆ। ਮਨਿ ਹਰਿ ਹਰਿ ਵੁਠੜਾ ਹੇ ॥੪॥ ਮਨਿ ਹਰਿ ਹਰਿ ਜਪਨੁ ਕਰੇ ॥ ਹਰਿ ਗੁਰ ਸਰਣਾਈ ਭਜਿ ਪਉ ਜਿੰਦੂ ਸਭ ਕਿ ਕਿਲਵਿਖ ਦੁਖ ਪਰਹਰੇ ॥੧॥ ਰਹਾਉ ॥ ਘਟਿ ਘਟਿ ਰਮਈਆ ਮਨਿ ਵਸੈ ਕਿਉ ਪਾਈਐ ਕਿਤੁ ਭਤਿ ॥ ਗੁਰੁ ਪੁਰਾ ਸਤਿਗੁਰੁ ਭੇਟੀਐ ਹਰਿ ਆਇ ਵਸੈ ਮਨਿ ਚਿਤਿ॥ ਮੈ ਧਰ ਨਾਮੁ ਅਧਾਰੁ ਹੈ ਹਰਿ ਨਾਮੈ ਤੇ ਗਤਿ ਮਤਿ ॥ ਮੈ ਦੇ ਹਰਿ ਹਰਿ ਨਾਮੁ ਵਿਸਾਹੁ ਹੈ ਹਰਿ ਨਾਮੇ ਹੀ ਜਤਿ ਪਤਿ ॥ ਜਨ ਨਾਨਕ ਨਾਮੁ ਧਿਆਇਆ ਰੰਗਿ ਰਤੜਾ ਹਰਿ ਰੰਗਿ ਰਤਿ ॥੫॥ ਹਰਿ ਧਿਆਵਹੁ ਹਰਿ ਪ੍ਰਭੁ ਸਤਿ॥ ਗੁਰ ਬਚਨੀ ਹਰਿ ਪ੍ਰਭੁ ਜਾਣਿਆ ਸਭ ਹਰਿ ਪ੍ਰਭੁ ਤੇ ਉਤਪਤਿ ॥੧॥ ਹੈ ਰਹਾਉ ॥ ਜਿਨ ਕਉ ਪੂਰਬਿ ਲਿਖਿਆ ਸੇ ਆਇ ਮਿਲੇ ਗੁਰ ਪਾਸਿ ॥ ਸੇਵਕ ਭਾਇ ਵਣਜਾਰਿਆ ਮਿਤ੍ਰ ਗੁਰੁ ਹਰਿ ਨ ਕਿ ਹਰਿ ਨਾਮੁ ਪ੍ਰਗਾਸਿ ॥ ਧਨੁ ਧਨੁ ਵਣਜੁ ਵਾਪਾਰੀਆ ਜਿਨ ਵਖਰੁ ਲਦਿਅੜਾ ਹਰਿ ਰਾਸਿ ॥ ਗੁਰਮੁਖਾ ਦਰਿ ਮੁਖ ਨੂੰ ਕਿ ਉਜਲੇ ਸੇ ਆਇ ਮਿਲੇ ਹਰਿ ਪਾਸਿ ॥ ਜਨ ਨਾਨਕ ਗੁਰੁ ਤਿਨ ਪਾਇਆ ਜਿਨਾ ਆਪਿ ਤੁਠਾ ਗੁਣਤਾਸਿ ॥੬॥ ਹਰਿ ਕੇ ਧਿਆਵਹੁ ਸਾਸਿ ਗਿਰਾਸਿ ॥ ਮਨਿ ਪ੍ਰੀਤਿ ਲਗੀ ਤਿਨਾ ਗੁਰਮੁਖਾ ਹਰਿ ਨਾਮੁ ਜਿਨਾ ਰਹਰਾਸਿ ॥੧॥ ਰਹਾਉ ॥੧॥ ਕਿ ਰਾਗ ਨਾਦਾਰਾਜਾ