ਪੰਨਾ:Guru Granth Sahib Ji.pdf/820

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਕੇ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਨੇ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦ ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੬ ੴ ਸਤਿਗੁਰ ਪ੍ਰਸਾਦਿ॥ ਮੇਰੇ ਮੋਹਨ ਨੀ ਇਹ ਨ ਸੁਨਾਏ ॥ ਸਾਕਤ ਗੀਤ ਨਾਦ ਧੁਨਿ ਗਾਵਤ ਬੋਲਤ ਬੋਲ ਅਜਾਏ ॥੧॥ ਰਹਾਉ ॥ ਸੇਵਕ ਸੇਵਿ ਸੇਵਿ ਸਾਧ ਸੇਵਉ ਸਦਾ ਕਰਉ ਕਿਰਤਾਏ ॥ ਅਭੈ ਦਾਨੁ ਪਾਵਉ ਪੁਰਖ ਦਾਤੇ ਮਿਲਿ ਸੰਗਤਿ ਹਰਿ ਗੁਣ ਗਾਏ ॥੧॥ ਰਸਨਾ ਅਗਹ ਅਗਹ ਗੁਨ ਰਾਤੀ ਨੈਨ ਦਰਸ ਰੰਗੁ ਲਾਏ ॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਮੋਹਿ . ਚਰਣ ਰਿਦੈ ਵਸਾਏ ॥੨॥ ਸਭਹੂ ਤਲੈ ਤਲੈ ਸਭ ਊਪਰਿ ਏਹ ਦ੍ਰਿਸਟਿ ਦ੍ਰਿਸਟਾਏ ॥ ਅਭਿਮਾਨੁ ਖੋਇ ਖੋਇ ਖੋਇ ਖੋਈ ਹਉ ਮੋ ਕਉ ਸਤਿਗੁਰ ਮੰਤ੍ਰ ਦ੍ਰਿੜਾਏ ॥੩॥ਅਤੁਲੁ ਅਤੁਲੁ ਅਤੁਲੁ ਨਹ ਤੁਲੀਐ ਭਗਤਿ ਵਛਲੁ ਕਿਰਪਾਏ ॥ ਕਿ ਕੇ ਜੋ ਜੋ ਸਰਣਿ ਪਰਿਓ ਗੁਰ ਨਾਨਕ ਅਭੈ ਦਾਨੁ ਸੁਖ ਪਾਏ ॥੪॥੧॥੮੧ ਬਿਲਾਵਲੁ ਮਹਲਾ ੫ ॥ ਪ੍ਰਭ ਜੀ ਤੂ ਦੇ ਦੇ ਮੇਰੇ ਪ੍ਰਾਨ ਅਧਾਰੈ ॥ ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥੧॥ ਰਹਾਉ ॥ ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥ ਸੂਖ ਦੂਖ ਇਸੁ ਮਨ ਕੀ ਬਿਰਥਾ ਤੁਝ ਹੀ ਆਗੈ ਸਾਰੈ ॥੧॥ ਤੂ ਮੇਰੀ ਓਟ ਬਲ ਬੁਧਿ ਧਨੁ ਤੁਮ ਹੀ ਤੁਮਹਿ ਮੇਰੈ ਪਰਵਾਰੈ ॥ਜੋ ਤੁਮ ਕਰਹੁ ਸੋਈ ਭਲ ਹਮਰੈ ਪੇਖਿ ਨਾਨਕ ਸੁਖ ਦੇ ਚਰਨਾਰੈ ॥੨॥੨॥੮੨॥ ਬਿਲਾਵਲੁ ਮਹਲਾ ੫ ॥ ਸੁਨੀਅਤ ਪ੍ਰਭ ਤਉ ਸਗਲ ਉਧਾਰਨ॥ ਮੋਹ ਮਗਨ ਪਤਿਤ ਸੰਗਿ ਪ੍ਰਾਨੀ ਐਸੇ ਮਨਹਿ ਬਿਸਾਰਨ॥੧॥ ਰਹਾਉ ॥ ਸੰਚਿ ਬਿਖਿਆ ਲੇ ਗ੍ਰਾਹਜੁ ਕੀਨੀ ਅੰਮ੍ਰਿਤੁ ਮਨ ਤੇ ਡਾਰਨ॥ ਨੂੰ ਕਾਮ ਕ੍ਰੋਧ ਲੋਭ ਰਤੁ ਨਿੰਦਾ ਸਤੁ ਸੰਤੋਖੁ ਬਿਦਾਨ ॥੧॥ ਇਨ ਤੇ ਕਾਢਿ ਲੇਹੁ ਮੇਰੇ ਸੁਆਮੀ ਹਾਰਿ ਪਰੇ ਤੁਮ ਕਿ ਸਾਰਨ॥ਨਾਨਕ ਕੀ ਬੇਨੰਤੀ ਪ੍ਰਭ ਪਹਿ ਸਾਧਸੰਗਿ ਰੰਕ ਤਾਰਨ॥੨॥੩॥੮੩॥ ਬਿਲਾਵਲੁ ਮਹਲਾ ੫ ॥ ਸੰਤਨ ਕੈ ਦੀ ਦੀ ਸੁਨੀਅਤ ਪ੍ਰਭ ਕੀ ਬਾਤ ॥ ਕਥਾ ਕੀਰਤਨੁ ਆਨੰਦ ਮੰਗਲ ਧੁਨਿ ਪੂਰਿ ਰਹੀ ਦਿਨਸੁ ਅਰੁ ਰਾਤਿ ॥੧॥ ਰਹਾਉ ॥ ਕਿ ਕਰਿ ਕਿਰਪਾ ਅਪਨੇ ਪ੍ਰਭਿ ਕੀਨੇ ਨਾਮ ਅਪਨੇ ਕੀ ਕੀਨੀ ਦਾਤਿ ॥ ਆਠ ਪਹਰ ਗੁਨ ਗਾਵਤ ਪ੍ਰਭ ਕੇ ਕਾਮ ਕ੍ਰੋਧ ਦੇ ਦਾਰਾ ਦਾ