ਪੰਨਾ:Guru Granth Sahib Ji.pdf/83

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ੴ ਸਤਿਗੁਰ ਪ੍ਰਸਾਦਿ॥ ਸਿਰੀਰਾਗ ਕੀ ਵਾਰ ਮਹਲਾ ੪ ਸਲੋਕਾ ਨਾਲਿ॥ ਦੇ ਸਲੋਕ ਮਃ ੩ ॥ ਰਾਗਾ ਵਿਚ ਸੀਰਾਗੁ ਹੈ ਜੇ ਸਚਿ ਧਰੇ ਪਿਆਰੁ ॥ ਸਦਾ ਹਰਿ ਸਚੁ ਮਨਿ ਵਸੈ ਨਿਹਚਲ ਮਤਿ 1 ਅਪਾਰੁ ॥ ਰਤਨੁ ਅਮੋਲਕੁ ਪਾਇਆ ਗੁਰ ਕਾ ਸਬਦੁ ਬੀਚਾਰੁ॥ ਜਿਹਵਾ ਸਚੀ ਮਨੁ ਸਚਾ ਸਚਾ ਸਰੀਰ ਅਕਾਰੁ ॥ ਨਾਨਕ ਸਚੈ ਸਤਿਗੁਰਿ ਸੇਵਿਐ ਸਦਾ ਸਚੁ ਵਾਪਾਰੁ ॥੧॥ ਮਃ ੩ ॥ ਹੋਰੁ ਬਿਰਹਾ ਸਭ ਧਾਤੁ ਹੈ ਜਬ ਲਗੁ ਸਾਹਿਬ ਦੀ ਪ੍ਰੀਤਿ ਨ ਹੋਇ ॥ ਇਹੁ ਮਨੁ ਮਾਇਆ ਮੋਹਿਆ ਵੇਖਣੁ ਸੁਨਣੁ ਨ ਹੋਇ ॥ ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈ ਅੰਧਾ , ਨੇ ਕਿਆ ਕਰੇਇ ॥ ਨਾਨਕ ਜਿਨਿ ਅਖੀ ਲੀਤੀਆ ਸੋਈ ਸਚਾ ਦੇਇ ॥੨॥ ਪਉੜੀ ॥ ਹਰਿ ਇਕੋ ਕਰਤਾ ਇਕੁ ਇਕੋ ਇਕ ਕਿ ਦੀਬਾਣੁ ਹਰਿ॥ ਹਰਿ ਇਕਸੈ ਦਾ ਹੈ ਅਮਰੁ ਇਕੋ ਹਰਿ ਚਿਤਿ ਧਰਿ ॥ ਹਰਿ ਤਿਸੁ ਬਿਨੁ ਕੋਈ ਨਾਹਿ ਡਰੁ ਭ੍ਰਮੁ ਭਉ ਕਿ ਕਿ ਦੂਰਿ ਕਰਿ॥ਹਰਿ ਤਿਸੈ ਨੋ ਸਾਲਾਹਿ ਜਿ ਤੁਧੁ ਰਖੈ ਬਾਹਰਿ ਘਰਿ॥ ਹਰਿ ਜਿਸ ਨੋ ਹੋਇ ਦਇਆਲੁ ਸੋ ਹਰਿ ਜਪਿ ਭਉ ਕਿ ਦੇ ਬਿਖਮੁ ਤਰਿ ॥੧॥ ਸਲੋਕ ਮਃ ੧॥ ਦਾਤੀ ਸਾਹਿਬ ਦੀਆ ਕਿਆ ਚਲੈ ਤਿਸੁ ਨਾਲਿ ॥ ਇਕ ਜਾਗੰਦੇ ਨਾ ਲਹੰਨਿ ਜੀ ਇਕਨਾ ਸੁਤਿਆ ਦੇਇ ਉਠਾਲਿ ॥੧॥ ਮਃ ੧॥ ਸਿਦਕੁ ਸਬੂਰੀ ਸਾਦਿਕਾ ਸਬਰੁ ਤੋਸਾ ਮਲਾਇਕਾਂ ॥ ਦੀਦਾਰੁ ਪੂਰੇ ਤੇ ਪਾਇਸਾ ਥਾਉ ਨਾਹੀ ਖਾਇਕਾ ॥੨॥ ਪਉੜੀ ॥ ਸਭ ਆਪੇ ਤੁਧੁ ਉਪਾਇ ਕੈ ਆਪਿ ਕਾਰੈ ਲਾਈ ॥ ਤੂੰ ਆਪੇ ਵੇਖਿ ॥ ਦੇ ਵਿਗਸਦਾ ਆਪਣੀ ਵਡਿਆਈ ॥ ਹਰਿ ਤੁਧਹੁ ਬਾਹਰਿ ਕਿਛੁ ਨਾਹੀ ਤੂੰ ਸਚਾ ਸਾਈ ॥ ਤੂੰ ਆਪੇ ਆਪਿ ਵਰਤਦਾ ਸਭਨੀ ਹੀ ਥਾਈ ॥ ਹਰਿ ਤਿਸੈ ਧਿਆਵਹੁ ਸੰਤ ਜਨਹੁ ਜੋ ਲਏ ਛਡਾਈ ॥੨॥ ਸਲੋਕ ਮਃ ੧॥ ਫਕੜ ਜਾਤੀ ਫਕੜੁ ਕਿ ਨਾਉ ॥ ਸਭਨਾ ਜੀਆ ਇਕਾ ਛਾਉ॥ ਆਪਹੁ ਜੇ ਕੋ ਭਲਾ ਕਹਾਏ॥ਨਾਨਕ ਤਾ ਪਰੁ ਜਾਪੈ ਜਾ ਪਤਿ ਲੇਖੈ ਪਾਏ ॥੧॥ ਜੀ ਮਃ ੨ ॥ ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ ॥ ਧਿਗੁ ਜੀਵਣੁ ਸੰਸਾਰਿ ਤਾ ਕੈ ਪਾਛੈ ਜੀਵਣਾ ॥੨ ਤੇ ਪਉੜੀ ॥ ਤੁਧੁ ਆਪੇ ਧਰਤੀ ਸਾਜੀਐ ਚੰਦੁ ਸੂਰਜੁ ਦੁਇ ਦੀਵੇ ॥ਦਸ ਚਾਰਿ ਹਟ ਤੁਧੁ ਸਾਜਿਆ ਵਾਪਾਰੁ ਕਰੀਵੇ ॥ ਜੋ ਕੇ ਇਕਨਾ ਨੋ ਹਰਿ ਲਾਭੁ ਦੇਇ ਜੋ ਗੁਰਮੁਖਿ ਥੀਵੇ ॥ ਤਿਨ ਜਮਕਾਲੁ ਨ ਵਿਆਪਈ ਜਿਨ ਸਚੁ ਅੰਮ੍ਰਿਤੁ ਪੀਵੇ ॥ ਓਇ ਜੀ ਆਪਿ ਛੁਟੇ ਪਰਵਾਰ ਸਿਉ ਤਿਨ ਪਿਛੈ ਸਭੁ ਜਗਤੁ ਛੁਟੀਵੇ ॥੩॥ ਸਲੋਕ ਮਃ ੧॥ ਕੁਦਰਤਿ ਕਰਿ ਕੈ ਵਸਿਆ ਸੋਇ ॥ = = =