ਪੰਨਾ:Guru Granth Sahib Ji.pdf/836

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਨ ਕ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ॥ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਦੇ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ॥ ਹਮ ਪ੍ਰਭੁ ਪਰਬੋਧਹ ਗੁਣ ਕਾਮਣਿ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੁ ਤਿਸੁ ਪਾਛੈ ਪਈਆ ॥੪॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ । ਨੂੰ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਬੈਂਕ ਜੋ ਮਨਿ ਭਈਆ ॥੬॥ ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਕਿ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੁਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਤੋਂ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ । ॥੮॥੫॥੮il ਬਿਲਾਵਲੁ ਮਹਲਾ ੪ ॥ ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਹੈ ਉਠਈਆ ॥ ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥ ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥ ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥ ਬੈਦਕ ਨਾਟਿਕ ਦੇਖਿ ਕ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥ ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਕਿ ਬਿਨੁ ਅਮਲੈ ਅਮਲੀ ਮਰਿ ਗਈਆ ॥ ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨ ਅਵਰੁ ਨ ਭਾਵੈ ਬਿਨੁ ਹਰਿ ਕੋ ਕਿ ਦੁਈਆ ॥੩॥ ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥ ਅਨੇਕ ਤੇ