ਸਭ ਜੋਹੀ ਜਮਕਾਲਿ॥ ਨਾਨਕ ਗੁਰਮੁਖਿ ਉਬਰੇ ਸਾਚਾ ਨਾਮੁ ਸਮਾਲਿ॥੧॥ ਮਃ ੧॥ ਗਲੀ ਅਸੀ ਚੰਗੀਆ ਆਚਾਰੀ ਬੁਰੀਆਹ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ॥ ਰੀਸਾ ਕਰਿਹ ਤਿਨਾੜੀਆ ਜੋ ਸੇਵਹਿ ਦਰੁ ਖੜੀਆਹ॥ ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ॥ ਹੋਦੈ ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹ॥ ਪੰਕ ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ ਮਿਲਾਹ॥੨॥ ਪਉੜੀ॥ ਤੂੰ ਆਪੇ ਜਲੁ ਮੀਨਾ ਹੈ ਆਪੇ ਆਪੇ ਹੀ ਆਪਿ ਜਾਲੁ॥ ਤੂੰ ਆਪੇ ਜਾਲੁ ਵਤਾਇਦਾ ਆਪੇ ਵਿਚਿ ਸੇਬਾਲੁ॥ ਤੂੰ ਆਪੇ ਕਮਲੁ ਅਲਿਪਤੁ ਹੈ ਸੈ ਹਥਾ ਵਿਚ ਗੁਲਾਲੁ॥ ਤੂੰ ਆਪੇ ਮੁਕਤਿ ਕਰਾਇਦਾ ਇਕ ਨਿਮਖ ਘੜੀ ਕਰਿ ਖਿਆਲੁ॥ ਹਰਿ ਤੁਧਹੁ ਬਾਹਰਿ ਕਿਛੁ ਨਹੀ ਗੁਰ ਸਬਦੀ ਵੇਖਿ ਨਿਹਾਲੁ॥੭ ਸਲੋਕ ਮਃ ੩॥ ਹੁਕਮੁ ਨ ਜਾਣੈ ਬਹੁਤਾ ਰੋਵੈ॥ ਅੰਦਰਿ ਧੋਖਾ ਨੀਦ ਨ ਸੋਵੈ॥ ਜੇ ਧਨ ਖਸਮੈ ਚਲੈ ਰਜਾਈ॥ਦਰਿ ਘਰਿ ਸੋਭਾ ਮਹਲਿ ਬੁਲਾਈ॥ ਨਾਨਕ ਕਰਮੀ ਇਹ ਮਤਿ ਪਾਈ॥ ਗੁਰ ਪਰਸਾਦੀ ਕਿ ਸਚਿ ਸਮਾਈ॥੧॥ ਮਃ ੩॥ ਮਨਮੁਖ ਨਾਮ ਵਿਹੂਣਿਆ ਰੰਗੁ ਕਸੁੰਭਾ ਦੇਖਿ ਨ ਭੁਲੁ॥ ਇਸ ਕਾ ਰੰਗੁ ਦਿਨ ਥੋੜਿਆ ਛੋਛਾ ਇਸ ਦਾ ਮੁਲੁ॥ ਦੂਜੈ ਲਗੇ ਪਚਿ ਮੁਏ ਮੂਰਖ ਅੰਧ ਗਵਾਰ॥ ਬਿਸਟਾ ਅੰਦਰਿ ਕੀਟ ਸੇ ਪਇ ਪਚਹਿ ਕੇ ਵਾਰੋ ਵਾਰ॥ ਨਾਨਕ ਨਾਮ ਰਤੇ ਸੇ ਰੰਗੁਲੇ ਗੁਰ ਕੈ ਸਹਜਿ ਸੁਭਾਇ॥ ਭਗਤੀ ਰੰਗੁ ਨ ਉਤਰੈ ਸਹਜੇ ਰਹੈ ਸਮਾਇ ਓ॥੨॥ ਪਉੜੀ॥ ਸਿਸਟਿ ਉਪਾਈ ਸਭ ਤੁਧੁ ਆਪੇ ਰਿਜਕੁ ਸੰਬਾਹਿਆ॥ ਇਕਿ ਵਲੁ ਛਲੁ ਕਰਿ ਕੈ ਖਾਵਦੇ ਮੁਹਹੁ ਕੂੜੁ ਕੁਸਤੁ ਤਿਨੀ ਢਾਹਿਆ॥ ਤੁਧੁ ਆਪੇ ਭਾਵੈ ਸੋ ਕਰਹਿ ਤੁਧੁ ਓਤੈ ਕੰਮਿ ਓਇ ਲਾਇਆ॥ ਇਕਨਾ ਸਚੁ ਬੁਝਾਇਓਨੁ ਤਿਨਾ ਅਤੁਟ ਭੰਡਾਰ ਦੇਵਾਇਆ॥ ਹਰਿ ਚੇਤਿ ਖਾਹਿ ਤਿਨਾ ਸਫਲੁ ਹੈ ਅਚੇਤਾ ਹਥ ਤਡਾਇਆ॥੮॥ ਸਲੋਕ ਮਃ ੩॥ ਪੜਿ ਪੜਿ ਪੰਡਿਤ ਬੇਦ ਵਖਾਣਹਿ ਮਾਇਆ ਮੋਹ ਸੁਆਇ॥ ਦੂਜੈ ਭਾਇ ਹਰਿ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਕਬਹੂੰ ਨ ਚੇਤੈ ਜੋ ਦੇਂਦਾ ਰਿਜਕੁ ਸੰਬਾਹਿ॥ ਜਮ ਕਾ ਕਿ ਦੀ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵੈ ਜਾਇ॥ ਮਨਮੁਖਿ ਕਿਛੂ ਨ ਸੂਝੈ ਅੰਧੁਲੇ ਪੂਰਬਿ ਲਿਖਿਆ ਕਮਾਇ॥ ਪੂਰੈ ਭਾਗਿ ਸਤਿਗੁਰੁ ਮਿਲੈ ਸੁਖਦਾਤਾ ਨਾਮੁ ਵਸੈ ਮਨਿ ਆਇ॥ ਸੁਖੁ ਮਾਣਹਿ ਸੁਖੁ ਪੈਨਣਾ ਸੁਖਾਂ ਸੁਖਿ ਕਿ ਦੀ ਵਿਹਾਇ॥ ਨਾਨਕ ਸੋ ਨਾਉ ਮਨਹੁ ਨ ਵਿਸਾਰੀਐ ਜਿਤੁ ਦਰਿ ਸਚੈ ਸੋਭਾ ਪਾਇ॥੧॥ ਮਃ ੩॥ ਸਤਿਗੁਰੂ
ਪੰਨਾ:Guru Granth Sahib Ji.pdf/85
ਦਿੱਖ