ਨਾਮੁ ਵਸਾਇਆ॥ ਗੁਰਮਤੀ ਜਮੁ ਜੋਹਿ ਨ ਸਾਕੈ ਸਾਚੈ ਨਾਮਿ ਸਮਾਇਆ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ॥ ਜਨ ਨਾਨਕੁ ਨਾਮੁ ਲਏ ਤਾ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ॥੨॥ ਪਉੜੀ॥ ਜੋ ਮਿਲਿਆ ਹਰਿ ਦੀਬਾਣ ਸਿਉ ਸੋ ਸਭਨੀ ਦੀਬਾਣੀ ਮਿਲਿਆ॥ ਜਿਥੈ ਓਹੁ ਜਾਇ ਤਿਥੈ ਓਹੁ ਸੁਰਖਰੂ ਉਸ ਕੈ ਪੈਕ ਮੁਹਿ ਡਿਠੈ ਸਭ ਪਾਪੀ ਤਰਿਆ॥ ਓਸੁ ਅੰਤਰਿ ਨਾਮੁ ਨਿਧਾਨੁ ਹੈ ਨਾਮੋ ਪਰਵਰਿਆ॥ ਨਾਉ ਪੂਜੀਐ ਨਾਉ ਮੰਨੀਐ॥ ਨਾਇ ਕਿਲਵਿਖ ਸਭ ਹਿਰਿਆ॥ ਜਿਨੀ ਨਾਮੁ ਧਿਆਇਆ ਇਕ ਮਨਿ ਇਕ ਚਿਤਿ ਸੇ ਅਸਥਿਰੁ ਜਗਿ ਰਹਿਆ॥॥੧੧॥ ਸਲੋਕ ਮਃ ੩॥ ਆਤਮਾ ਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ॥ ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ॥ ਤਾ ਘਰ ਹੀ ਪਰਚਾ ਪਾਇ॥ ਆਤਮਾ ਅਡੋਲੁ ਨ ਡੋਲਈ ਗੁਰ ਕੈ ਭਾਇ ਸੁਭਾਇ॥ ਗੁਰ ਵਿਣੁ ਸਹਜੁ ਨ ਆਵਈ . ਲੋਭੁ ਮੈਲੁ ਨ ਵਿਚਹੁ ਜਾਇ॥ ਖਿਨੁ ਪਲੁ ਹਰਿ ਨਾਮੁ ਮਨਿ ਵਸੈ ਸਭ ਅਠਸਠਿ ਤੀਰਥ ਨਾਇ॥ ਸਚੇ ਮੈਲੁ ਨ ਵੀ ਕਿ ਲਗਈ ਮਲੁ ਲਾਗੈ ਦੂਜੈ ਭਾਇ॥ ਧੋਤੀ ਮੂਲਿ ਨ ਉਤਰੈ ਜੇ ਅਠਸਠਿ ਤੀਰਥ ਨਾਇ॥ ਮਨਮੁਖ ਕਰਮ ਕਰੇ, ਕਿ ਅਹੰਕਾਰੀ ਸਭੁ ਦੁਖੋ ਦੁਖੁ ਕਮਾਇ॥ ਨਾਨਕ ਮੈਲਾ ਊਜਲੁ ਤਾ ਥੀਐ ਜਾ ਸਤਿਗੁਰ ਮਾਹਿ ਸਮਾਇ॥੧॥ ਮਃ ੩॥ ਦੀ ਮਨਮੁਖੁ ਲੋਕੁ ਸਮਝਾਈਐ ਕਦਹੁ ਸਮਝਾਇਆ ਜਾਇ॥ ਮਨਮੁਖੁ ਰਲਾਇਆ ਨਾ ਰਲੈ ਪਇਐ ਕਿਰਤਿ ਫਿਰਾਇ॥ ਜੋ ਲਿਵ ਧਾਤੁ ਦੁਇ ਰਾਹ ਹੈ ਹੁਕਮੀ ਕਾਰ ਕਮਾਇ॥ ਗੁਰਮੁਖਿ ਆਪਣਾ ਮਨੁ ਮਾਰਿਆ ਸਬਦਿ ਕਸਵਟੀ ਲਾਇ॥ ਦੇ ਮਨ ਹੀ ਨਾਲਿ ਝਗੜਾ ਮਨ ਹੀ ਨਾਲਿ ਸਥ ਮਨ ਹੀ ਮੰਝਿ ਸਮਾਇ॥ ਮਨੁ ਜੋ ਇਛੈ ਸੋ ਲਹੈ ਸਚੈ ਸਬਦਿ ਨਾ ਸੁਭਾਇ॥ ਅੰਮ੍ਰਿਤ ਨਾਮੁ ਸਦ ਭੰਚੀਐ ਗੁਰਮੁਖਿ ਕਾਰ ਕਮਾਇ॥ ਵਿਣੁ ਮਨੈ ਜਿ ਹੋਰੀ ਨਾਲਿ ਲੂਝਣਾ ਜਾਸੀ ਜਨਮੁ ਗਵਾਇ॥ ਮਨਮੁਖੀ ਮਨਹਠਿ ਹਾਰਿਆ ਕੂੜੁ ਕੁਸਤੁ ਕਮਾਇ॥ ਗੁਰ ਪਰਸਾਦੀ ਮਨੁ ਜਿਣੈ ਹਰਿ ਸੇਤੀ ਲਿਵ ਲਾਇ॥ . ਨਾਨਕ ਗੁਰਮੁਖਿ ਸਚੁ ਕਮਾਵੈ ਮਨਮੁਖਿ ਆਵੈ ਜਾਇ॥੨॥ ਪਉੜੀ॥ ਹਰਿ ਕੇ ਸੰਤ ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇਕ ਸਾਖੀ॥ ਜਿਸੁ ਧੁਰਿ ਭਾਗੁ ਹੋਵੈ ਮੁਖਿ ਮਸਤਕਿ ਤਿਨਿ ਜਨਿ ਲੈ ਹਿਰਦੈ ਰਾਖੀ॥ ਹਰਿ ਅੰਮ੍ਰਿਤ ਕਿ ਦੀ ਕਥਾ ਸਰੇਸਟ ਊਤਮ ਗੁਰ ਬਚਨੀ ਸਹਜੇ ਚਾਖੀ॥ ਤਹ ਭਇਆ ਪ੍ਰਗਾਸੁ ਮਿਟਿਆ ਅੰਧਿਆਰਾ ਜਿਉ ਸੂਰਜ ਉੱਤੇ ਪੈ ਰੈਣਿ ਕਿਰਾਖੀ॥ ਅਦਿਸਟੁ ਅਗੋਚਰੁ ਅਲਖੁ ਨਿਰੰਜਨੁ ਸੋ ਦੇਖਿਆ ਗੁਰਮੁਖਿ ਆਖੀ॥੧੨॥ ਸਲੋਕੁ ਮਃ ੩॥
ਪੰਨਾ:Guru Granth Sahib Ji.pdf/87
ਦਿੱਖ