ਪੰਨਾ:Guru Granth Sahib Ji.pdf/88

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਤਿਗੁਰੁ ਸੇਵੇ ਆਪਣਾ ਸੋ ਸਿਰੁ ਲੇਖੈ ਲਾਇ ॥ ਵਿਚਹੁ ਆਪੁ ਗਵਾਇ ਕੈ ਰਹਨਿ ਸਚਿ ਲਿਵ ਲਾਇ ॥ ਸਤਿਗੁਰੁ ਕਿ ਜਿਨੀ ਨ ਸੇਵਿਓ ਤਿਨਾ ਬਿਰਥਾ ਜਨਮੁ ਗਵਾਇ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਕਹਣਾ ਕਿਛੂ ਨ ਜਾਇ ॥੧॥ ਮਃ ੩ ॥ ਮਨੁ ਵੇਕਾਰੀ ਵੇੜਿਆ ਵੇਕਾਰਾ ਕਰਮ ਕਮਾਇ ॥ ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ ਪੈਕ ਸਜਾਇ ॥ ਆਤਮ ਦੇਉ ਪੂਜੀਐ ਬਿਨੁ ਸਤਿਗੁਰ ਬੂਝ ਨ ਪਾਇ ॥ ਜਪੁ ਤਪੁ ਸੰਜਮੁ ਭਾਣਾ ਸਤਿਗੁਰੂ ਕਾ ਕਰਮੀ ਪਲੈ ਪਾਇ ॥ ਨਾਨਕ ਸੇਵਾ ਸੁਰਤਿ ਕਮਾਵਣੀ ਜੋ ਹਰਿ ਭਾਵੈ ਸੋ ਥਾਇ ਪਾਇ ॥੨॥ ਪਉੜੀ ॥ ਹਰਿ ਹਰਿ ਨਾਮੁ ॥ ਜਪਹੁ ਮਨ ਮੇਰੇ ਜਿਤੁ ਸਦਾ ਸੁਖੁ ਹੋਵੈ ਦਿਨੁ ਰਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਿਮਰਤ ਸਭਿ 1 ਕਿਲਵਿਖ ਪਾਪ ਲਹਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਤੀ ॥ ਹਰਿ . ਹਰਿ ਨਾਮੁ ਜਪਹੁ ਮਨ ਮੇਰੇ ਮੁਖਿ ਗੁਰਮੁਖਿ ਪ੍ਰੀਤਿ ਲਗਾਤੀ ॥ ਜਿਤੁ ਮੁਖਿ ਭਾਗੁ ਲਿਖਿਆ ਧੁਰਿ ਸਾਚੈ ਹਰਿ ਤਿਤੁ ਕੇ ਕਿ ਮੁਖਿ ਨਾਮੁ ਜਪਾਤੀ ॥੧੩॥ ਸਲੋਕ ਮਃ ੩ ॥ ਸਤਿਗੁਰੁ ਜਿਨੀ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥ ਅੰਤਰਿ ਬੈਂਕ ਕਿ ਗਿਆਨ ਨ ਆਇਓ ਮਿਰਤਕ ਹੈ ਸੰਸਾਰਿ ॥ ਲਖ ਚਉਰਾਸੀਹ ਫੇਰ ਪਇਆ ਮਰਿ ਜੰਮੈ ਹੋਇ ਖੁਆਰੁ ॥ ਸਤਿਗੁਰ ਕੀ ਸੇਵਾ ਸੋ ਕਰੇ ਜਿਸ ਨੋ ਆਪਿ ਕਰਾਏ ਸੋਇ ॥ ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਕਰਮਿ ਪਰਾਪਤਿ ਹੋ • ਹੋਇ ॥ ਸਚਿ ਰਤੇ ਗੁਰ ਸਬਦ ਸਿਉ ਤਿਨ ਸਚੀ ਸਦਾ ਲਿਵ ਹੋਇ ॥ ਨਾਨਕ ਜਿਸ ਨੋ ਮੇਲੇ ਨ ਵਿਛੁੜੈ ਸਹਜਿ ਸਮਾਵੈ ਸੋਇ ॥੧॥ ਮਃ ੩ ॥ ਸੋ ਭਗਉਤੀ ਜੋ ਭਗਵੰਤੈ ਜਾਣੈ ॥ ਗੁਰ ਪਰਸਾਦੀ ਆਪੁ ਪਛਾਣੈ ॥ ਧਾਵਤੁ ਰਾਖੈ ਇਕਤੁ ਘਰਿ ਆਣੈ ॥ ਜੀਵਤੁ ਮਰੈ ਹਰਿ ਨਾਮੁ ਵਖਾਣੈ ॥ ਐਸਾ ਭਗਉਤੀ ਉਤਮੁ ਹੋਇ ॥ ਨਾਨਕ ਸਚਿ ਸਮਾਵੈ ॥ ਸੋਇ ॥੨॥ ਮਃ ੩ ॥ ਅੰਤਰਿ ਕਪਟੁ ਭਗਉਤੀ ਕਹਾਏ ॥ ਪਾਖੰਡਿ ਪਾਰਬ੍ਰਹਮੁ ਕਦੇ ਨ ਪਾਏ ॥ ਪਰ ਨਿੰਦਾ , ਕਰੇ ਅੰਤਰਿ ਮਲੁ ਲਾਏ ॥ ਬਾਹਰਿ ਮਲੁ ਧੋਵੈ ਮਨ ਕੀ ਜੂਠਿ ਨ ਜਾਏ ॥ ਸਤਸੰਗਤਿ ਸਿਉ ਬਾਦੁ ਰਚਾਏ ॥ ਕ ਅਨਦਿਨੁ ਦੁਖੀਆ ਦੂਜੈ ਭਾਇ ਰਚਾਏ ॥ ਹਰਿ ਨਾਮੁ ਨ ਚੇਤੈ ਬਹੁ ਕਰਮ ਕਮਾਏ ॥ ਪੁਰਬ ਲਿਖਿਆ ਸੁ ਮੇਟਣਾ ਕਿ ਕਿ ਨ ਜਾਏ ॥ ਨਾਨਕ ਬਿਨੁ ਸਤਿਗੁਰ ਸੇਵੇ ਮੋਖੁ ਨ ਪਾਏ ॥੩॥ ਪਉੜੀ ॥ ਸਤਿਗੁਰੁ ਜਿਨੀ ਧਿਆਇਆ ਸੇ ਕੜਿ ਤੇ ਨ ਸਵਾਹੀ ॥ ਸਤਿਗੁਰੁ ਜਿਨੀ ਧਿਆਇਆ ਸੇ ਤ੍ਰਿਪਤਿ ਅਘਾਹੀ ॥ ਸਤਿਗੁਰੁ ਜਿਨੀ ਧਿਆਇਆ ਤਿਨ ਕੇ