ਪਰਹਰਿ ਛੋਡੀ ਭਤਾਰਿ॥੧॥ ਮਃ ੩॥ ਸਬਦਿ ਰਤੀ ਸੋਹਾਗਣੀ ਸਤਿਗੁਰ ਕੈ ਭਾਇ ਪਿਆਰਿ॥ ਸਦਾ ਰਾਵੇ ਪਿਰੁ ਕੇ ਆਪਣਾ ਸਚੈ ਪੇਖਿ ਪਿਆਰਿ॥ ਅਤਿ ਸੁਆਲਿਉ ਸੁੰਦਰੀ ਸੋਭਾਵੰਤੀ ਨਾਰਿ॥ ਨਾਨਕ ਨਾਮਿ ਸੋਹਾਗਣੀ ਮੇਲੀ ਮੇਲਣਹਾਰਿ॥੨॥ ਪਉੜੀ॥ ਹਰਿ ਤੇਰੀ ਸਭ ਕਰਹਿ ਉਸਤਤਿ ਜਿਨਿ ਫਾਥੇ ਕਾਢਿਆ॥ ਹਰਿ ਤੁਧਨੋ ਕਰਹਿ ਸਭ ਨਮਸਕਾਰੁ ਜਿਨਿ ਪਾਪੈ ਤੇ ਰਾਖਿਆ॥ ਹਰਿ ਨਿਮਾਣਿਆ ਤੂੰ ਮਾਣੁ ਹਰਿ ਡਾਢੀ ਹੂੰ ਤੂੰ ਡਾਢਿਆ॥ ਹਰਿ ਅਹੰਕਾਰੀਆ ਮਾਰਿ ਨਿਵਾਏ ਮਨਮੁਖ ਮੁੜ ਸਾਧਿਆ॥ ਹਰਿ ਭਗਤਾ ਦੇਇ ਵਡਿਆਈ ਗਰੀਬ ਅਨਾਥਿਆ॥ ੧੭ ਸਲੋਕ ਮਃ ੩॥ ਸਤਿਗੁਰ ਕੈ ਭਾਣੈ ਜੋ ਚਲੈ ਤਿਸੁ ਵਡਿਆਈ ਵਡੀ ਹੋਇ॥ ਹਰਿ ਕਾ ਨਾਮੁ ਉਤਮੁ ਮਨਿ ਵਸੈ ਮੇਟਿ ਨ ਸਕੈ ਕੋਇ॥ ਕਿਰਪਾ ਕਰੇ ਜਿਸੁ ਆਪਣੀ ਤਿਸੁ ਕਰਮਿ ਪਰਾਪਤਿ ਹੋਇ॥ ਨਾਨਕ ਕਾਰਣੁ ਕਰਤੇ ਵਸਿ ਹੈ ਗੁਰਮੁਖਿ ਬੂਝੈ ਕੋਇ॥੧॥ ਮਃ ੩॥ ਨਾਨਕ ਹਰਿ ਨਾਮੁ ਜਿਨੀ ਆਰਾਧਿਆ ਅਨਦਿਨੁ ਹਰਿ ਲਿਵ ਤਾਰ॥ ਮਾਇਆ ਬੰਦੀ ਖਸਮ ਕੀ ਤਿਨ ਅਗੈ ਕਮਾਵੈ ਕਾਰ॥ ਪੂਰੈ ਪੂਰਾ ਕਰਿ ਛੋਡਿਆ ਹੁਕਮਿ ਸਵਾਰਣਹਾਰ॥ ਗੁਰ ਪਰਸਾਦੀ ਜਿਨਿ ਬੁਝਿਆ ਤਿਨਿ ਪਾਇਆ ਮੋਖ ਦੁਆਰੁ॥ ਮਨਮੁਖ ਹੁਕਮੁ ਨ ਜਾਣਨੀ ਤਿਨ ਮਾਰੇ ਜਮ ਜੰਦਾਰੁ॥ ਗੁਰਮੁਖਿ ਜਿਨੀ ਅਰਾਧਿਆ ਤਿਨੀ ਤਰਿਆ ਭਉਜਲੁ ਸੰਸਾਰੁ॥ ਸਭਿ ਅਉਗਣ ਗੁਣੀ ਮਿਟਾਇਆ ਗੁਰੁ ਆਪੇ ਬਖਸਣਹਾਰੁ॥੨॥ ਪਉੜੀ॥ ਹਰਿ ਕੀ ਭਗਤਾ ਪਰਤੀਤਿ ਹਰਿ ਸਭ ਕਿਛੁ ਜਾਣਦਾ॥ ਹਰਿ ਜੇਵਡੁ ਨਾਹੀ ਕੋਈ ਜਾਣੁ ਹਰਿ ਧਰਮੁ ਬੀਚਾਰਦਾ॥ ਕਾੜਾ ਅੰਦੇਸਾ ਕਿਉ ਕੀਜੈ ਜਾ ਨਾਹੀ ਅਧਰਮਿ ਮਾਰਦਾ॥ ਸਚਾ ਸਾਹਿਬੁ ਸਚੁ ਨਿਆਉ ਪਾਪੀ ਨਰੁ ਹਾਰਦਾ॥ ਸਾਲਾਹਿਹੁ ਭਗਤਹੁ ਕਰ ਜੋੜਿ ਹਰਿ ਭਗਤ 1 ਜਨ ਤਾਰਦਾ॥੧੮il ਸਲੋਕ ਮਃ ੩॥ ਆਪਣੇ ਪ੍ਰੀਤਮ ਮਿਲਿ ਰਹਾ ਅੰਤਰਿ ਰਖੁ ਉਰਿ ਧਾਰਿ॥ ਸਾਲਾਹੀ ਸੋ ਪ੍ਰਭ ਸਦਾ ਸਦਾ ਗੁਰ ਕੈ ਹੇਤਿ ਪਿਆਰਿ॥ ਨਾਨਕ ਜਿਸੁ ਨਦਰਿ ਕਰੇ ਤਿਸੁ ਮੇਲਿ ਲਏ ਸਾਈ ਸੁਹਾਗਣਿ ਨਾਰਿ॥੧॥ ਮਃ ੩॥ ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ॥ ਮਾਣਸ ਤੇ ਦੇਵਤੇ ਭਏ ਧਿਆਇਆ ਨਾਮੁ ਹਰੇ॥ ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਤਰੇ॥ ਨਾਨਕ ਸਹਜਿ ਸਮਾਇਅਨੁ ਹਰਿ ਆਪਣੀ ਕ੍ਰਿਪਾ ਕਰੇ॥੨॥ ਪਉੜੀ॥ ਹਰਿ ਆਪਣੀ ਭਗਤਿ ਕਰਾਇ ਵਡਿਆਈ ਵੇਖਾਲੀਅਨੁ॥ ਆਪਣੀ ਆਪਿ ਕਰੇ
ਪੰਨਾ:Guru Granth Sahib Ji.pdf/90
ਦਿੱਖ