ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/900

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੯੦੦

ਰਾਮਕਲੀ ਮਹਲਾ ੫॥ ਈੰਧਨ ਤੇ ਬੈਸੰਤਰੁ ਭਾਗੈ॥ ਮਾਟੀ ਕਉ ਜਲੁ ਦਹ ਦਿਸ ਤਿਆਗੈ॥ ਊਪਰਿ ਚਰਨ ਤਲੈ ਆਕਾਸੁ॥ ਘਟ ਮਹਿ ਸਿੰਧੁ ਕੀਓ ਪਰਗਾਸੁ॥੧॥ ਐਸਾ ਸੰਮ੍ਰਥੁ ਹਰਿ ਜੀਉ ਆਪਿ॥ ਨਿਮਖ ਨ ਬਿਸਰੈ ਜੀਅ ਭਗਤਨ ਕੈ ਆਠ ਪਹਰ ਮਨ ਤਾ ਕਉ ਜਾਪਿ॥੧॥ ਰਹਾਉ॥ ਪ੍ਰਥਮੇ ਮਾਖਨੁ ਪਾਛੈ ਦੂਧੁ॥ ਮੈਲੂ ਕੀਨੋ ਸਾਬੁਨੁ ਸੂਧੁ॥ ਭੈ ਤੇ ਨਿਰਭਉ ਡਰਤਾ ਫਿਰੈ॥ ਹੋਂਦੀ ਕਉ ਅਣਹੋਂਦੀ ਹਿਰੈ॥੨॥ ਦੇਹੀ ਗੁਪਤ ਬਿਦੇਹੀ ਦੀਸੈ॥ ਸਗਲੇ ਸਾਜਿ ਕਰਤ ਜਗਦੀਸੈ॥ ਠਗਣਹਾਰ ਅਣਠਗਦਾ ਠਾਗੈ॥ ਬਿਨੁ ਵਖਰ ਫਿਰਿ ਫਿਰਿ ਉਠਿ ਲਾਗੈ॥੩॥ ਸੰਤ ਸਭਾ ਮਿਲਿ ਕਰਹੁ ਬਖਿਆਣ॥ ਸਿੰਮ੍ਰਿਤਿ ਸਾਸਤ ਬੇਦ ਪੁਰਾਣ॥ ਬ੍ਰਹਮ ਬੀਚਾਰੁ ਬੀਚਾਰੇ ਕੋਇ॥ ਨਾਨਕ ਤਾ ਕੀ ਪਰਮ ਗਤਿ ਹੋਇ॥੪॥੪੩॥੫੪॥ ਰਾਮਕਲੀ ਮਹਲਾ ੫॥ ਜੋ ਤਿਸੁ ਭਾਵੈ ਸੋ ਥੀਆ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ॥੧॥ ਰਹਾਉ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ॥੩॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ॥੪॥੪੪॥੫੫॥ ਰਾਮਕਲੀ ਮਹਲਾ ੫॥ ਐਸਾ ਪੂਰਾ ਗੁਰਦੇਉ ਸਹਾਈ॥ ਜਾ ਕਾ ਸਿਮਰਨੁ ਬਿਰਥਾ ਨ ਜਾਈ॥੧॥ ਰਹਾਉ॥ ਦਰਸਨੁ ਪੇਖਤ ਹੋਇ ਨਿਹਾਲੁ॥ ਜਾ ਕੀ ਧੂਰਿ ਕਾਟੈ ਜਮ ਜਾਲੁ॥ ਚਰਨ ਕਮਲ ਬਸੇ ਮੇਰੇ ਮਨ ਕੇ॥ ਕਾਰਜ ਸਵਾਰੇ ਸਗਲੇ ਤਨ ਕੇ॥੧॥ ਜਾ ਕੈ ਮਸਤਕਿ ਰਾਖੈ ਹਾਥੁ॥ ਪ੍ਰਭੁ ਮੇਰੋ ਅਨਾਥ ਕੋ ਨਾਥੁ॥ ਪਤਿਤ ਉਧਾਰਣੁ ਕ੍ਰਿਪਾ ਨਿਧਾਨੁ॥ ਸਦਾ ਸਦਾ ਜਾਈਐ ਕੁਰਬਾਨੁ॥੨॥ ਨਿਰਮਲ ਮੰਤੁ ਦੇਇ ਜਿਸੁ ਦਾਨੁ॥ ਤਜਹਿ ਬਿਕਾਰ ਬਿਨਸੈ ਅਭਿਮਾਨੁ॥ ਏਕੁ ਧਿਆਈਐ ਸਾਧ ਕੈ ਸੰਗਿ॥ ਪਾਪ ਬਿਨਾਸੇ ਨਾਮ ਕੈ ਰੰਗਿ॥੩॥ ਗੁਰ ਪਰਮੇਸੁਰ ਸਗਲ ਨਿਵਾਸ॥ ਘਟਿ ਘਟਿ ਰਵਿ ਰਹਿਆ ਗੁਣਤਾਸ॥ ਦਰਸੁ ਦੇਹਿ ਧਾਰਉ ਪ੍ਰਭ ਆਸ॥ ਨਿਤ ਨਾਨਕੁ ਚਿਤਵੈ ਸਚੁ ਅਰਦਾਸਿ॥੪॥੪੫॥੫੬॥