ਪੰਨਾ:Guru Granth Sahib Ji.pdf/919

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥ ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥ ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥ ਜਿਵ ਤੂ ਚਲਾਇਹਿ ਤਿਵੈ ਕਿ ਕ ਚਲਹ ਜਿਨਾ ਮਾਰਗਿ ਪਾਵਹੇ ॥ ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥ ਜਿਸ ਨੋ ਕਿ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥ ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ਦੇ ॥੧੫॥ ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੁ ਸੁਣਾਇਆ ॥ ਏਹੁ ਤਿਨ ਕੈ ॥ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲੀ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਚ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਕਿ ਕਿ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜੋ ਦੇ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ ਜੋ • ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥ ਜੀਅਹੁ ਮੈਲੇ ਬਾਹਰਹੁ ਨਿਰਮਲ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥ ਜੀਅਹੁ . . ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ ਕੂੜ ਕਿ ਲੋਕ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ ਵਿੱਚ ਕਿ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦ll ਜੇ ਕੋ ਸਿਖੁ ਗੁਰੁ ਸੇਤੀ ਸਨਮੁਖੁ ਹੋਵੈ ॥ ਹੋਵੈ ਤ ਸਨਮੁਖੁ ਦੀ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥ ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥ ਆਪੁ ਛਡਿ ਸਦਾ ਦਾਰਾ ਦਾ