੯੬
ਮਿਲਿ ਸਤਿਗੁਰ ਹਰਿ ਰਸੁ ਕੀਚੈ ਜੀਉ॥੧॥ ਧਨੁ ਧਨੁ ਹਰਿ ਜਨ ਜਿਨਿ ਹਰਿ ਪ੍ਰਭੁ ਜਾਤਾ॥ ਜਾਇ ਪੁਛਾ ਜਨ ਜੋ ਹਰਿ ਕੀ ਬਾਤਾ॥ ਪਾਵ ਮਲੋਵਾ ਮਲਿ ਮਲਿ ਧੋਵਾ ਮਿਲਿ ਹਰਿ ਜਨ ਹਰਿ ਰਸੁ ਪੀਚੈ ਜੀਉ॥੨॥ ਸਤਿਗੁਰ ਦਾਤੈ ਨਾਮੁ ਦਿੜਾਇਆ॥ ਵਡਭਾਗੀ ਗੁਰ ਦਰਸਨੁ ਪਾਇਆ॥ ਅੰਮ੍ਰਿਤ ਰਸੁ ਸਚੁ ਅੰਮ੍ਰਿਤੁ ਬੋਲੀ ਗੁਰਿ ਪੂਰੈ ਅੰਮ੍ਰਿਤੁ ਲੀਚੈ ਜੀਉ॥੩॥ ਹਰਿ ਸਤਸੰਗਤਿ ਸਤ ਪੁਰਖੁ ਮਿਲਾਈਐ॥ ਮਿਲਿ ਸਤਸੰਗਤਿ ਹਰਿ ਨਾਮੁ ਧਿਆਈਐ॥ ਨਾਨਕ ਹਰਿ ਕਥਾ ਸੁਣੀ ਮੁਖਿ ਬੋਲੀ ਗੁਰਮਤਿ ਹਰਿ ਨਾਮਿ ਪਰੀਚੈ ਜੀਉ॥੪॥੬॥ ਮਾਝ ਮਹਲਾ ੪॥ ਆਵਹੁ ਭੈਣੇ ਤੁਸੀ ਮਿਲਹੁ ਪਿਆਰੀਆ॥ਜੋ ਮੇਰਾ ਪ੍ਰੀਤਮੁ ਦਸੇ ਤਿਸ ਕੈ ਹਉ ਵਾਰੀਆ॥ ਮਿਲਿ ਸਤਸੰਗਤਿ ਲਧਾ ਹਰਿ ਸਜਣੁ ਹਉ ਸਤਿਗੁਰ ਵਿਟਹੁ ਘੁਮਾਈਆ ਜੀਉ॥੧॥ ਜਹ ਜਹ ਦੇਖਾ ਤਹ ਤਹ ਸੁਆਮੀ॥ ਤੂ ਘਟਿ ਘਟਿ ਰਵਿਆ ਅੰਤਰਜਾਮੀ॥ ਗੁਰਿ ਪੂਰੈ ਹਰਿ ਨਾਲਿ ਦਿਖਾਲਿਆ ਹਉ ਸਤਿਗੁਰ ਵਿਟਹੁ ਸਦ ਵਾਰਿਆ ਜੀਉ॥੨॥ ਏਕੋ ਪਵਣੁ ਮਾਟੀ ਸਭ ਏਕਾ ਸਭ ਏਕਾ ਜੋਤਿ ਸਬਾਈਆ॥ ਸਭ ਇਕਾ ਜੋਤਿ ਵਰਤੈ ਭਿਨਿ ਭਿਨਿ ਨ ਰਲਈ ਕਿਸੈ ਦੀ ਰਲਾਈਆ॥ ਗੁਰ ਪਰਸਾਦੀ ਇਕੁ ਨਦਰੀ ਆਇਆ ਹਉ ਸਤਿਗੁਰ ਵਿਟਹੁ ਵਤਾਇਆ ਜੀਉ॥੩॥ ਜਨੁ ਨਾਨਕੁ ਬੋਲੈ ਅੰਮ੍ਰਿਤ ਬਾਣੀ॥ ਗੁਰਸਿਖਾਂ ਕੈ ਮਨਿ ਪਿਆਰੀ ਭਾਣੀ॥ ਉਪਦੇਸੁ ਕਰੇ ਗੁਰੁ ਸਤਿਗੁਰੁ ਪੂਰਾ ਗੁਰੁ ਸਤਿਗੁਰੁ ਪਰਉਪਕਾਰੀਆ ਜੀਉ॥੪॥੭॥ ਸਤ ਚਉਪਦੇ 1 ਮਹਲੇ ਚਉਥੇ ਕੇ॥
ਮਾਝ ਮਹਲਾ ੫ ਚਉਪਦੇ ਘਰੁ ੧॥
ਮੇਰਾ ਮਨੁ ਲੋਚੈ ਗੁਰ ਦਰਸਨ ਤਾਈ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ॥ ਤ੍ਰਿਖਾ ਨ ਉਤਰੈ ਸਾਂਤਿ ਨ ਆਵੈ॥ ਬਿਨੁ ਦਰਸਨ ਸੰਤ ਪਿਆਰੇ ਜੀਉ॥੧॥ ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ॥੧॥ ਰਹਾਉ॥ ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ॥ ਚਿਰੁ ਹੋਆ ਦੇਖੇ ਸਾਰਿੰਗਪਾਣੀ॥ ਕਿ ਜੀ ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ॥੨॥ ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ॥੧॥ ਰਹਾਉ॥ ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ॥ ਹੁਣਿ ਕਦਿ