ਪੰਨਾ:Guru Granth Sahib Ji.pdf/968

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਫੇਰੁਆਣਿ ਸਤਿਗੁਰਿ ਖਾਡੂਰੁ ॥੫॥ ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ ਪਿਯੂ ਦਾਦੇ ਜੇਵਿਹਾ ਪੋਤਾ ਪਰਵਾਣੁ ॥ ਕਿ ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ ॥ ਜਿਨਿ ਸਮੁੰਦੁ ਵਿਰੋਲਿਆ ਕਰਿ ਮੇਰੁ ਮਧਾਣੁ ॥ ਚਉਦਹ ਰਤਨ · ਨਿਕਾਲਿਅਨੁ ਕੀਤੋਨੁ ਚਾਨਾਣੁ॥ ਘੋੜਾ ਕੀਤੋ ਸਹਜ ਦਾ ਜਤੁ ਕੀਓ ਪਲਾਣੁ॥ ਧਣਖੁ ਚੜਾਇਓ ਸਤ ਦਾ ਜਸ ਹੁੰਦਾ ਤੇ ਬਾਣੁ ॥ ਕਲਿ ਵਿਚਿ ਧੂ ਅੰਧਾਰੁ ਸਾ ਚੜਿਆ ਰੈ ਭਾਣੁ ॥ ਸਤਹੁ ਖੇਤੁ ਜਮਾਇਓ ਸਤਹੁ ਛਾਵਾਣੁ ॥ ਨਿਤ ਰਸੋਈ ਤੇ ਤੇਰੀਐ ਘਿਉ ਮੈਦਾ ਖਾਣੁ ॥ ਚਾਰੇ ਕੁੰਡਾਂ ਸੁਝੀਓਸੁ ਮਨ ਮਹਿ ਸਬਦੁ ਪਰਵਾਣੁ ॥ ਆਵਾ ਗਉਣੁ ਨਿਵਾਰਿਓ ਕਰਿ ਦੇ ਨਦਰਿ ਨੀਸਾਣੁ ॥ ਅਉਤਰਿਆ ਅਉਤਾਰੁ ਲੈ ਸੋ ਪੁਰਖੁ ਸੁਜਾਣੁ ॥ ਝਖੜਿ ਵਾਉ ਨ ਡੋਲਈ ਪਰਬਤੁ ਮੇਰਾਣੁ ॥ ਨ ਜਾਣੈ ਬਿਰਥਾ ਜੀਅ ਕੀ ਜਾਣੀ ਹੂ ਜਾਣੁ ॥ ਕਿਆ ਸਾਲਾਹੀ ਸਚੇ ਪਾਤਿਸਾਹ ਜਾਂ ਤੂ ਸੁਘੜੁ ਸੁਜਾਣੁ ॥ ਦਾਨੁ ਜਿ ਸਤਿਗੁਰ ਭਾਵਸੀ ਸੋ ਸਤੇ ਦਾਣੁ ॥ਨਾਨਕ ਹੰਦਾ ਛਤ੍ਰੁ ਸਿਰਿ ਉਮਤਿ ਹੈਰਾਣੁ ॥ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ॥ ਪਿਯੂ ਦਾਦੇ ਜੇਵਿਹਾ ਪੋਤਾ ਪਰਵਾਣੁ ॥੬॥ ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਚ ਦੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥ਅਟਲੁ ਦੀਓ ਦੇ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥ ਜਿਨੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥ ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥ ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ॥ਨਾਨਕੁ ਜਾ ਦੇ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥ ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭ll ਚਾਰੇ ਜਾਗੇ ਚਹੁ ਜੁਗੀ ਚ ਤੇ ਪੰਚਾਇਣੁ ਆਪੇ ਹੋਆ ॥ ਆਪੀਨੈ ਆਪੁ ਸਾਜਿਓਨੁ ਆਪੇ ਹੀ ਥੰਮਿ ਖਲੋਆ ॥ ਆਪੇ ਪਟੀ ਕਲਮ ਆਪਿ ਆਪਿ ਲਿਖਣਹਾਰਾ ਹੋਆ ॥ ਸਭ ਉਮਤਿ ਆਵਣ ਜਾਵਣੀ ਆਪੇ ਹੀ ਨਵਾ ਨਿਰੋਆ ॥ ਤਖਤਿ ਬੈਠਾ ਅਰਜਨ ਗੁਰੂ ਕਿ ਸਤਿਗੁਰ ਕਾ ਖਿਵੈ ਚੰਦੋਆ ॥ ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥ ਜਿਨੀ ਗੁਰੂ ਨ ਸੇਵਿਓ ਕਿ ਮਨਮੁਖਾ ਪਇਆ ਮੋਆ ॥ ਦੂਣੀ ਚਉਣੀ ਕਰਾਮਾਤਿ ਸਚੇ ਕਾ ਸਚਾ ਢੋਆ ॥ ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥੮॥੧॥ ਰਾਮਕਲੀ ਬਾਣੀ ਭਗਤਾ ਕੀ॥ਕਬੀਰ ਜੀਉ ੴ ਸਤਿਗੁਰ ਪ੍ਰਸਾਦਿ॥ ਕਾਇਆ ਕਲਾਲਨਿ ਲਾਹਨਿ ਦੀ