ਪੰਨਾ:Guru Granth Sahib Ji.pdf/989

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰਾਗੁ ਮਾਰੂ ਮਹਲਾ ੧ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਕਿ ਸਲੋਕੁ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ਜੂਨ ॥੧॥ ਸਬਦ ॥ ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੇਹਿ ॥ ਖੇਮੇ ਛਤ੍ਰ ਸਰਾਇਚੇ ਦਿਸਨਿ ਰਥ ਪੀੜੇ ॥ ਜਿਨੀ ਤੇ ਤੇਰਾ ਨਾਮੁ ਧਿਆਇਆ ਤਿਨ ਕਉ ਸਦਿ ਮਿਲੇ ॥੧॥ ਬਾਬਾ ਮੈ ਕਰਮਹੀਣ ਕੂੜਿਆਰ ॥ ਨਾਮੁ ਨ ਪਾਇਆ ਤੇ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥੧॥ ਰਹਾਉ ॥ ਸਾਦ ਕੀਤੇ ਦੁਖ ਪਰਫੁੜੇ ਪੁਰਬਿ ਲਿਖੇ ਮਾਇ ॥ ਸੁਖ ਥੋੜੇ ਅਤੇ ਦੁਖ ਅਗਲੇ ਦੁਖੇ ਦੁਖਿ ਵਿਹਾਇ ॥੨॥ ਵਿਛੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ ॥ ਸਾਹਿਬੁ ਸੋ ਸਾਲਾਹੀਐ ਜਿਨਿ ਕਰਿ ਦੇਖਿਆ ਖੇਲੁ ॥੩॥ ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ ਭੋਗ ॥ ਜੋਗੀ ਮਿਲਿ ਨ ਵਿਛੁੜੇ ਨਾਨਕ ਭੀ ਸੰਜੋਗ ॥੪॥੧॥ ਮਾਰੂ ਮਹਲਾ ੧ ॥ ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥ ਤਿਨਿ ਕਰਤੈ ਲੇਖੁ ਲਿਖਾਇਆ ॥ ਲਿਖੁ ਦਾਤਿ ਜੋਤਿ ਵਡਿਆਈ ॥ ਮਿਲਿ ਮਾਇਆ ਸੁਰਤਿ ਗਵਾਈ ॥੧॥ ਮੂਰਖ ਮਨ ਕਾਹੇ ਕਿ ਕਰਸਹਿ ਮਾਣਾ ॥ ਉਠਿ ਚਲਣਾ ਖਸਮੈ ਭਾਣਾ ॥੧॥ ਰਹਾਉ ॥ ਤਜਿ ਸਾਦ ਸਹਜ ਸੁਖੁ ਹੋਈ ॥ ਘਰ ਛਡਣੇ ਰਹੈ ਨ ਕੋਈ ॥ ਕਿਛੁ ਖਾਜੈ ਕਿਛੁ ਧਰਿ ਜਾਈਐ ॥ ਜੇ ਬਾਹੁੜਿ ਦੁਨੀਆ ਆਈਐ ॥੨॥ ਸਜੁ ਕਾਇਆ ਪਟੁ ਕਿ ਹਢਾਏ ॥ ਫੁਰਮਾਇਸਿ ਬਹੁਤੁ ਚਲਾਏ ॥ ਕਰਿ ਸੇਜ ਸੁਖਾਲੀ ਸੋਵੈ ॥ ਹਥੀ ਪਉਦੀ ਕਾਹੇ ਰੋਵੈ ॥੩॥ ਘਰ