ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥
ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੮॥