ਪੰਨਾ:Pardesi Dhola.pdf/19

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਪਰਦੇਸੀ ਢੋਲਾ

ਲਾਲ

 ਬ੍ਰਿਟਿਸ਼ ਲਾਇਬ੍ਰੇਰੀ ਲੰਦਨ ਵਿਚ ਗ਼ਦਰ ਲਹਿਰ ਦੀਆਂ ਮਿਸਲਾਂ ਵਾਚਦਿਆਂ

ਜੋਗੀ ਬੈਠਾ ਮਿੱਟੀ ਫੋਲ਼ੇ
ਇਹ ਜਾਣਦਿਆਂ ਵੀ
ਨਹੀਂ ਲਭਣੇ ਲਾਲ ਗੁਆਚੇ
ਸਦੀ ਪੁਰਾਣੀ ਕਿੰਨੀਆਂ ਪੁਸ਼ਤਾਂ ਲੇਖੇ ਲੱਗੀਆਂ
ਤਕਦੀਰ ਨਾ ਬਦਲੀ ਲੋਕਾਂ ਦੀ

ਫੋਲ਼ੇ ਕਾਗ਼ਜ਼ ਧੁਖਦੇ ਅੱਖਰ
ਲਾਲ ਮਾਤਾ ਦੇ ਜ਼ੰਜੀਰਾਂ ਨੂੰ ਕੱਟਣੇ ਨੂੰ
ਫਿਰਦੇ ਦੇਸ਼ ਦੇਸ਼ਾਂਤਰ ਪੇਸ਼ ਨਾ ਜਾਂਦੀ
ਤੋੜ ਕੇ ਮੋ਼ਹ ਦੇ ਸੰਗਲ਼
ਤੁਰ ਪਏ ਜੰਗਲ਼ ਰਸਤੇ
ਮੁਲਕੋ ਮੁਲਕ ਸ਼ਹਿਰ ਤੋਂ ਸ਼ਹਿਰ

ਰਤਨ ਸਿੰਘ ਸੰਤੋਖ ਸੁਤੰਤਰ
ਦਾਦਾ ਮੀਰ ਕੁਰਬਾਨ ਇਲਾਹੀ
ਰਾਮ ਕ੍ਰਿਸ਼ਨ ਰੁੜ੍ਹਿਆ ਜਾਂਦਾ ਆਮੂ ਦਰਿਆ ਅੰਦਰ

ਨਾ ਕਾਗ਼ਜ਼ ਨਾ ਅੱਖਰ ਦੱਸਦੇ
ਬੇਵਤਨੇ ਦਾ ਦਿਲ ਕਿੰਜ ਧੜਕਦਾ
ਕਿੰਜ ਤੜਫਦਾ ਚੇਤੇ ਕਰਕੇ
ਮਾਪੇ ਪਿੰਡ ਤੇ ਬੇਲੀ

ਕੌਣ ਭਤੀਜਾ ਤਾਂਘ ਮਿਲਣ ਦੀ ਲੈ ਕੇ ਫਾਂਸੀ ਚੜ੍ਹਿਆ
ਰਹਿੰਦਾ ਸੱਤ ਸਮੁੰਦਰਾਂ ਪਾਰ ਹੈ ਚਾਚਾ
ਤਸਵੀਰ ਦੇ ਪਿੱਛੇ ਨਹਿਰੂ ਲਿਖਿਆ-

[15]