ਪੰਨਾ:ਜਪੁ ਜੀ.pdf/33

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਕੇਤੇ ਇੰਦ ਚੰਦ ਸੂਰ ਕੇਤੇ
ਕੇਤੇ ਮੰਡਲ ਦੇਸ ॥
ਕੇਤੇ ਸਿਧ ਬੁਧ ਨਾਥ ਕੇਤੇ
ਕੇਤੇ ਦੇਵੀ ਵੇਸ ॥
ਕੇਤੇ ਦੇਵ ਦਾਨਵ ਮੁਨਿ ਕੇਤੇ
ਕੇਤੇ ਰਤਨ ਸਮੁੰਦ ॥
ਕੇਤੀਆ ਖਾਣੀ ਕੇਤੀਆ ਬਾਣੀ
ਕੇਤੇ ਪਾਤ ਨਰਿੰਦ ॥
ਕੇਤੀਆ ਸੁਰਤੀ ਸੇਵਕ ਕੇਤੇ
ਨਾਨਕ ਅੰਤੁ ਨ ਅੰਤੁ ॥੩੫॥


ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥
ਤਿਥੈ ਨਾਦ ਬਿਨੋਦ ਕੋਡ ਅਨੰਦੁ ॥
ਸਰਮ ਖੰਡ ਕੀ ਬਾਣੀ ਰੂਪੁ ॥
ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥