ਪੰਨਾ:ਬਾਦਸ਼ਾਹੀਆਂ.pdf/69

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

'ਕਿੱਥੇ ਪਹੁੰਚ ਕੇ ਭਾਗਾਂ ਦੀ ਮਾਰ ਹੋਈ !
ਵੈਦ ਲੰਕਾ ਦਾ ਸੱਦਿਆ, ਸੀਸ ਫੇਰੇ:-
ਇਸ ਦੀ ਦਵਾ ਨਹੀਂ ਕੋਈ ਤਿਆਰ ਹੋਈ !
ਰਾਤੋ ਰਾਤ 'ਸੰਜੀਵਨੀ' ਕੋਈ ਲਿਆਵੇ,
ਜਾਨ ਬਚੂ, ਜੇ ਮਿਹਰ ਕਰਤਾਰ ਹੋਈ !
ਹਨੂਮਾਨ ਆਂਦੀ ਬੂਟੀ, ਜਾਨ ਬਚ ਗਈ,
ਖੁਸ਼ੀਆਂ ਚੜ੍ਹੀਆਂ ਜਾਂ ਗਿੱਚੀ ਉਠਾਈ ਲਛਮਨ !
ਰਾਮ ਹੱਸ ਕੇ ਬੋਲੇ ਕੁਝ ਪਤਾ ਭੀ ਊ ?
'ਤੇਰੀ ਜਾਨ ਕਿਸ ਚੀਜ਼ ਬਚਾਈ ਲਛਮਨ ?
'ਹੋਸੀ ਯਾਦ, ਜੋ ਭੀਲਣੀ ਬੇਰ ਲਿਆਈ,
'ਚਖ ਚਖ ਚੁਣੇ ਹੋਏ, ਸੂਹੇ ਲਾਲ ਮਿੱਠੇ !
'ਉਹਨਾਂ ਲਾਲਾਂ ਤੋਂ ਪੱਥਰ ਦੇ ਲਾਲ ਸਦਕੇ,
'ਓਹਨਾ ਮਿੱਠਿਆਂ ਤੋਂ ਘੋਲੀ ਥਾਲ ਮਿੱਠੇ !
ਰਿਸ਼ੀਆਂ ਨੱਕ ਵੱਟੇ, ਤਾਂ ਬੂਦਾਰ ਹੋਏ,
'ਭਰੇ ਹੋਏ ਸਨ ਜੋ ਜਲ ਦੇ ਤਾਲ ਮਿੱਠੇ !
'ਲੱਖਾਂ ਮਾਫ਼ੀਆਂ ਬਾਦ ਮੁੜ ਮਸਾਂ ਕੀਤੇ,
'ਓਸੇ ਭੀਲਣੀ ਨੇ ਚਰਨਾਂ ਨਾਲ ਮਿੱਠੇ !
ਗੱਲਾਂ ਇਹ ਤਾਂ ਮਲੂਮ ਹਨ ਸਾਰਿਆਂ ਨੂੰ,
ਦੱਸਾਂ ਗੱਲ ਤੇਰੀ ਅੱਜ ਨਈ ਤੈਨੂੰ !
'ਵੀਰ! ਤੂੰ ਭੀ ਸੀ ਓਦੋਂ ਇੱਕ ਭੁੱਲ ਕੀਤੀ,
ਜਿਸ ਦੀ ਸਜ਼ਾ ਇਹ ਭੁਗਤਣੀ ਪਈ ਤੈਨੂੰ !
'ਕਰ ਲੈ ਯਾਦ ਜਦ ਬੇਰ ਸਾਂ ਅਸੀਂ ਖਾਂਦੇ,
'ਤੂੰ ਸੈਂ ਬੇਰ ਮੂੰਹ ਪਾਂਦਾ ਮਜ਼ਬੂਰ ਹੋ ਕੇ !
ਮੈਂ ਸਾਂ ਵੇਖਦਾ ਓਸ ਦਾ ਪ੍ਰੇਮ ਨਿਰਛਲ,
'ਤੂੰ ਸੈਂ ਵੇਖਦਾ 'ਜ਼ਾਤ' ਮਗ਼ਰੂਰ ਹੋ ਕੇ !
'ਆਹਾ! ਭੀਲਣੀ ਭੁੱਲੀ ਸੀ ਦੀਨ ਦੁਨੀਆਂ,
'ਭਗਤੀ ਭਾਵ ਦੇ ਵਿਚ ਮਖ਼ਮੂਰ ਹੋ ਕੇ !

-੪੧-