ਪੰਨਾ:ਵਲੈਤ ਵਾਲੀ ਜਨਮ ਸਾਖੀ.pdf/135

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਮ:੧॥ਲਬੁ ਕੁਤਾ ਕੂੜੁ ਚੂਹਾੜਾ ਠਗਿ ਖਾਧਾ ਮੁਰਦਾਰੁ॥ ਪਰਨਿੰਦਾ ਪਰਮਲੁ ਮੁਖ ਸੁਧੀ ਅਗਨਿ ਕਰੋਧ ਚੰਡਾਰੁ॥ ਰਸ ਕਸ ਆਪੁ ਸਲਹਣਾ ਏਹੁ ਕਰਮ ਮੇਰੇ ਕਰਤਾਰ॥ ੧॥ ਬਾਬਾ ਬੋਲੀਐ ਪਤਿ ਹੋਇ॥ ਊਤਮ ਸੇ ਦਰਿ ਉਤਮ ਕਹੀਅਹਿ ਨੀਚ ਕਰਮ ਬਹਿ ਰੋਇ॥ਰਹਾਉ॥ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ॥ ਰਸੁ ਘੋੜੇ ਰਸੁ ਸੇਜੇ ਮੰਦਾਰ ਰਸੁ ਮੀਠਾ ਰਸੁ ਮਾਸੁ॥ ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ॥੨॥ ਜਿਤੁ ਬੋਲਿਐ ਪਤਿ ਪਾਈਐ

124