ਪੰਨਾ:ਵਲੈਤ ਵਾਲੀ ਜਨਮ ਸਾਖੀ.pdf/17

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਹਰਿਗੁਣ ਗਾਵੈ ਸੋਈ॥ ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ॥ ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ॥ ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ॥੧੯॥ ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ॥ ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ॥੨੦॥ ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ॥੨੧॥ ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ॥ ਤਿਸ ਕਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪ

8