ਪੰਨਾ:ਵਲੈਤ ਵਾਲੀ ਜਨਮ ਸਾਖੀ.pdf/332

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਧੂਤੁ ਐਸੀ ਮਤਿ ਪਾਵੈ॥ ਅਹਿਨਿਸਿ ਸੁੰਨ ਸਮਾਧਿ ਸਮਾਵੈ॥੧॥ ਰਹਾਉ॥ ਭਿਖਿਆ ਭਾਇ ਭਗਤਿ ਭੈ ਚਲੈ॥ਹੋਵੈ ਸੁਤ੍ਰਿਪਤਿ ਸੰਤੋਖਿ ਅਮੁਲੈ।ਧਿਆਨ ਰੂਪਿ ਹੋਇ ਆਸਣੁ ਪਾਵੈ॥ ਸਚਿ ਨਾਮਿ ਤਾੜੀ ਚਿਤੁਲਾਵੈ॥੨॥ ਨਾਨਕੁ ਬੋਲੈ ਅੰਮ੍ਰਿਤ ਬਾਣੀ॥ ਸੁਣਿ ਮਾਛਿੰਦ੍ਰੁ ਅਉਧੂ ਨੀਸਾਣੀ॥ ਆਸਾ ਮਾਹਿ ਨਿਰਾਸੁ ਵਲਾਏ॥ ਨਿਹਚਉ ਨਾਨਕ ਕਰਤੇ ਪਾਏ॥੩॥ ਪ੍ਰਣਵਤਿ ਨਾਨਕੁ ਅਗਮੁ ਸੁਣਾਏ॥ ਗੁਰ ਚੇਲੇ ਕੀ ਸੰਧਿ ਮਿਲਾਏ॥ ਦੀਖਿਆ ਦਾਰੂ ਭੋਜਨੁ ਖਾਇ॥ ਛਿਅ ਦਰਸਨ ਕੀ ਸੋਝੀ ਪਾਇ॥੪॥ ਤਬ ਗੋਰਖ ਨਾਥ ਬੇਨਤੀ ਕੀਤੀ, ਆਖਿਓਸੁ “ਜੀ ਗੁਰ ਪੀਰੀ

321