ਪੰਨਾ:ਵਲੈਤ ਵਾਲੀ ਜਨਮ ਸਾਖੀ.pdf/43

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਸਾਚਾ ਸਾਹਿਬੁ ਸਾਚੈ ਨਾਇ॥ਰਹਾਉ॥ ਸਾਚੇ ਨਾਮ ਕੀ ਤਿਲੁ ਵਡਿਆਈ॥ ਆਖਿ ਥਕੇ ਕੀਮਤਿ ਨਹੀ ਪਾਈ॥ ਜੇ ਸਭ ਮਿਲਿਕੈ ਆਖਣਿ ਪਾਇ॥ ਵਡਾ ਨ ਹੋਵੈ ਘਾਟਿ ਨ ਜਾਇ॥੨॥ ਨਾ ਉਹੁ ਮਰੈ ਨ ਹੋਵੈ ਸੋਗੁ॥ ਦੇਦਾ ਰਹੈ ਨ ਚੂਕੈ ਭੋਗੁ॥ ਗੁਣੁ ਏਹੋ ਹੋਰੁ ਨਾਹੀ ਕੋਇ॥ ਨਾ ਕੋ ਹੋਆ ਨਾ ਕੋ ਹੋਇ॥੩॥ ਜੇਵਡੁ ਆਪਿ ਤੇਵਡੁ ਤੇਰੀ ਦਾਤਿ॥ ਜਿਨਿ ਦਿਨੁ ਕਰਿਕੈ ਕੀਤੀ ਰਾਤਿ॥ ਖਸਮੁ ਵਿਿਸਾਰਹਿ ਤੇ ਕਮਜਾਤਿ॥ ਨਾਨਕ ਨਾਵੈ ਬਾਝੁ ਸਨਾਤਿ॥੪॥ ਤਬਿ ਮਾਤਾ ਉਠਿ ਗਈ॥ ਜਾਇ ਖਬਰਿ ਕੀਤੀ॥ ਪਰਵਾਰ ਵਿਚਿ॥ ਤਬਿ ਸਾਰਾ ਪਰਵਾਰੁ ਸਭੁ ਕੁਟੰਬੁ ਵੇਦੀਆ ਕਾ ਲਾਗਾ ਝੂਰਣਿ

32