ਪੰਨਾ:Alochana Magazine August 1962.pdf/19

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

Ik ਸਿੰਘ -- ਗੁਰੂ ਨਾਨਕ ਦੀ ਕਾਵਿ-ਕਲਾ ਦਾ ਇਕ ਸੁੰਦਰ ਨਮੂਨਾ ਸੋ ਦਰੁ ਕੇਹਾ ੧ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ । ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ । ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ । ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ । ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ । ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ । ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ । ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ । ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ । ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ । ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲ। ਹtਰ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕ ਕਿਆ ਵੀਚਾਰੇ ! ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ । ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ । ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ । ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸਦੀ ਵਡਿਆਈ ! ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ । ਜੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ੨੭ । ੧੭