ਪੰਨਾ:Guru Granth Sahib Ji.pdf/1120

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਤ ਸੁਨੀਐ ਤਤ ਮਨਿ ਰਹਸਾਉ ॥ ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥੧॥ ਸਰਬ ਜੀ ਕਿ ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ । ਕੇ ਦਿਖਾਉ ॥੨॥੨॥੪॥ ਕੇਦਾਰਾ ਮਹਲਾ ੫ ॥ ਪ੍ਰਿਅ ਕੀ ਪ੍ਰੀਤਿ ਪਿਆਰੀ ॥ ਮਗਨ ਮਨੈ ਮਹਿ ਚਿਤਵਉ ਆਸਾ ਪੈਕ ਨੈਨਹੁ ਤਾਰ ਤੁਹਾਰੀ ॥ ਰਹਾਉ ॥ ਓਇ ਦਿਨ ਪਹਰ ਮੁਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥ ਖੁਲੇ ਕਪਟ ਤੇ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥੧॥ ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥ ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹੁ ਸੰਗਿ ਉਧਾਰੀ ॥੨॥੩॥੫॥ ਕੇਦਾਰਾ ਮਹਲਾ ੫ ॥ ਹਰਿ ਹਰਿ ਹਰਿ ॥ ਗੁਨ ਗਾਵਹੁ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ ਰਹਾਉ ॥ ਕਾਢਿ ਲੀਏ ਪ੍ਰਭ ਆਨ ਬਿਖੈ . ਨੇ ਤੇ ਸਾਧਸੰਗਿ ਮਨੁ ਲਾਵਹੁ ॥ ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥੧॥ ਸਭ ਕੀ ਰੇਨ ਕੇ ਕਿ ਹੋਇ ਮਨੁ ਮੇਰਾ ਅਹੰਬੁਧਿ ਤਜਾਵਹੁ ॥ ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਹੁ ਮੁੱਕ · ॥੨॥੪॥੬॥ ਕੇਦਾਰਾ ਮਹਲਾ ੫ ॥ ਹਰਿ ਬਿਨੁ ਜਨਮੁ ਅਕਾਰਥ ਜਾਤ ॥ ਤਜਿ ਗੋਪਾਲ ਆਨ ਰੰਗਿ ਰਾਚਤ ਦੀ ਮਿਥਿਆ ਪਹਿਰਤ ਖਾਤ ॥ ਰਹਾਉ ॥ ਧਨੁ ਜੋਬਨੁ ਸੰਪੈ ਸੁਖ ਭੋਗਵੈ ਸੰਗਿ ਨ ਨਿਬਹੁਤ ਮਾਤ ॥ ਮ੍ਰਿਗ ਤ੍ਰਿਸਨਾ ਆ ਦੇਖਿ ਰਚਿਓ ਬਾਵਰ ਦੁਮ ਛਾਇਆ ਰੰਗਿ ਰਾਤ ॥੧॥ ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੇ ਖਾਤ ॥ ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਰ ॥੨॥੫॥੭॥ ਕੇਦਾਰਾ ਮਹਲਾ ੫ ॥ ਹਰਿ ਬਿਨੁ ਕੋਇ ਨ ਜਾ ਦੇ ਚਾਲਸਿ ਸਾਥ ॥ ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥ ਸੂਤ ਸੰਪਤਿ ਬਿਖਿਆ ਰਸ ਭੋਗਵਤ ਨਹ ਨਿਬਹਤ ਜਮ ਕੈ ਪਾਥ ॥ ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥ ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥ ਨਾਨਕ ਦੀਨ ਧੂਰਿ ਜਨ ਬਾਂਛਤ ਮਿਲੇ ਲਿਖਤ ਕਿ ਧੁਰਿਮਾਥ॥੨॥੬॥੮॥ ਕੇਦਾਰਾ ਮਹਲਾ ੫ ਘਰੁ ੫ ੴ ਸਤਿਗੁਰ ਪ੍ਰਸਾਦਿ॥ ਕਿ ਬਿਸਰਤ ਨਾਹਿ ਮਨ ਤੇ ਹਰੀ ॥ ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਰੀ ॥ ਰਹਾਉ ॥ ਬੂੰਦ ਕਹਾ ਕਿ