ਪੰਨਾ:Guru Granth Sahib Ji.pdf/1121

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥ ਗੁਨ ਗੋਪਾਲ ਉਚਾਰੁ ਰਸਨਾ ਟੇਕ ਏਹ ਪਰੀ ॥੧॥ ਮਹਾ ਨਾਦ ਦੀ ਕੁਰੰਕ ਮੋਹਿਓ ਬੇਧਿ ਤੀਖਨ ਸਰੀ ॥ ਪ੍ਰਭ ਚਰਨ ਕਮਲ ਰਸਾਲ ਨਾਨਕ ਗਾਠਿ ਬਾਧਿ ਧਰੀ ॥੨॥੧॥੯॥ ਕੇ ਕੇਦਾਰਾ ਮਹਲਾ ੫ ॥ਪ੍ਰੀਤਮ ਬਸਤ ਰਿਦ ਮਹਿ ਖੋਰ ॥ ਭਰਮ ਭੀਤਿ ਨਿਵਾਰਿ ਠਾਕੁਰ ਗਹਿ ਲੇਹੁ ਅਪਨੀ ਓਰ ॥ ੧॥ ਰਹਾਉ ॥ ਅਧਿਕ ਗਰਤ ਸੰਸਾਰ ਸਾਗਰ ਕਰਿ ਦਇਆ ਚਾਰਹੁ ਧੋਰ॥ ਸੰਤਸੰਗਿ ਹਰਿ ਚਰਨ ਬੋਹਿਥ ਉਧਰਤੇ ਦੇ ਲੈ ਮੋਰ ॥੧॥ ਗਰਭ ਕੁੰਟ ਮਹਿ ਜਿਨਹਿ ਧਾਰਿਓ ਨਹੀ ਬਿਖੈ ਬਨ ਮਹਿ ਹੋਰ॥ ਹਰਿ ਸਕਤ ਸਰਨ ਸਮਰਥ ਨਾਨਕ ਦੀ ਆਨ ਨਹੀ ਨਿਹੋਰ ॥੨॥੨॥੧੦ll ਕੇਦਾਰਾ ਮਹਲਾ ੫ ॥ ਰਸਨਾ ਰਾਮ ਰਾਮ ਬਖਾਨੁ ॥ ਗੁਨ ਗੋਪਾਲ ਉਚਾਰੁ ਦਿਨੁ ਰੈਨਿ ਭਏ ਕਲਮਲ ਹਾਨ॥ ਰਹਾਉ ॥ ਤਿਆਗਿ ਚਲਨਾ ਸਗਲ ਸੰਪਤ ਕਾਲੁ ਸਿਰ ਪਰਿ ਜਾਨੁ ॥ ਮਿਥਨ ਮੋਹ ਦੁਰੰਤ ਆਸਾ ਝੂਠ ਸਰਪਰ ਮਾਨੁ ॥੧॥ ਸਤਿ ਪੁਰਖ ਅਕਾਲ ਮੂਰਤਿ ਰਿਦੈ ਧਾਰਹੁ ਧਿਆਨੁ॥ ਨਾਮੁ ਨਿਧਾਨੁ . ਨੂੰ ਲਾਭੁ ਨਾਨਕ ਬਸਤੁ ਇਹ ਪਰਵਾਨੁ ॥੨॥੩॥੧੧॥ ਕੇਦਾਰਾ ਮਹਲਾ ੫ ॥ ਹਰਿ ਕੇ ਨਾਮ ਕੋ ਆਧਾਰੁ ॥ ਕਲਿ ਕੇ ਕਲੇਸ ਨ ਕਛੁ ਬਿਆਪੈ ਸੰਤਸੰਗਿ ਬਿਉਹਾਰੁ ॥ ਰਹਾਉ ॥ ਕਰਿ ਅਨੁਗ੍ਰਹੁ ਆਪਿ ਰਾਖਿਓ ਨਹ ਉਪਜਤਉ ਕਿ ਦੀ ਬੇਕਾਰੁ ॥ ਜਿਸੁ ਪਰਾਪਤਿ ਹੋਇ ਸਿਮਰੈ ਤਿਸੁ ਦਹਤ ਨਹ ਸੰਸਾਰੁ ॥੧॥ ਸੁਖ ਮੰਗਲ ਆਨੰਦ ਹਰਿ ਹਰਿ ਪ੍ਰਭ ਤੋਂ 2 ਚਰਨ ਅੰਮ੍ਰਿਤ ਸਾਰੁ ॥ ਨਾਨਕ ਦਾਸ ਸਰਨਾਗਤੀ ਤੇਰੇ ਸੰਤਨਾ ਕੀ ਛਾਰੁ ॥੨॥੪॥੧੨॥ ਕੇਦਾਰਾ ਮਹਲਾ ੫ ॥ ਹਰਿ ਕੇ ਨਾਮ ਬਿਨੁ ਧਿਗੁ ਸੋਤ ॥ ਜੀਵਨ ਰੂਪ ਬਿਸਾਰਿ ਜੀਵਹਿ ਤਿਹ ਕਤ ਜੀਵਨ ਹੋਤ ॥ ਰਹਾਉ ॥ ਖਾਤ ਪੀਤ ਦੀ ਤੇ ਅਨੇਕ ਬਿੰਜਨ ਜੈਸੇ ਭਾਰ ਬਾਹਕ ਖੋਤ ॥ ਆਠ ਪਹਰ ਮਹਾ ਸੁਖੁ ਪਾਇਆ ਜੈਸੇ ਬਿਰਖ ਜੰਤੀ ਜੋਤ ॥੧॥ ਤਜਿ . ਗੋਪਾਲ ਜਿ ਆਨ ਲਾਗੇ ਸੇ ਬਹੁ ਪ੍ਰਕਾਰੀ ਰੋਤ ॥ ਕਰ ਜੋਰਿ ਨਾਨਕ ਦਾਨੁ ਮਾਗੈ ਹਰਿ ਰਖਉ ਕੰਠਿ ਪਰੋਤ ॥੨॥੫॥੧੩॥ ਕੇਦਾਰਾ ਮਹਲਾ ੫ ॥ ਸੰਤਹ ਧੂਰਿ ਲੇ ਮੁਖਿ ਮਲੀ ॥ ਗੁਣਾ ਅਚੁਤ ਸਦਾ ਪੂਰਨ ਨਹ ਲੋਕ ਦੋਖ ਬਿਆਪਹਿ ਕਲੀ ॥ ਰਹਾਉ ॥ ਗੁਰ ਬਚਨਿ ਕਾਰਜ ਸਰਬ ਪੂਰਨ ਈਤ ਊਤ ਨ ਹਲੀ ॥ ਪ੍ਰਭ ਏਕ ਪੰਕ ਕਿ ਅਨਿਕ ਸਰਬਤ ਪੂਰਨ ਬਿਖੈ ਅਗਨਿ ਨ ਜਲੀ ॥੧॥ ਗਹਿ ਭੁਜਾ ਲੀਨੋ ਦਾਸੁ ਅਪਨੋ ਜੋਤਿ ਜੋਤੀ ਰਲੀ ॥ ਕਿ ਪ੍ਰਭ ਚਰਨ ਸਰਨ ਅਨਾਥੁ ਆਇਓ ਨਾਨਕ ਹਰਿ ਸੰਗਿ ਚਲੀ ॥੨॥੬॥੧੪॥ ਕੇਦਾਰਾ ਮਹਲਾ ੫ ॥