ਪੰਨਾ:Guru Granth Sahib Ji.pdf/1165

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤਿਆਗੈ ਅੰਧਾ ॥ ਪਰ ਨਾਰੀ ਸਿਉ ਘਾਲੈ ਧੰਧਾ ॥ ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥ ਅੰਤ ਕੀ ਬਾਰ ਮੁਆ ਕਿ ਲਪਟਾਨਾ ॥੧॥ ਪਾਪੀ ਕਾ ਘਰੁ ਅਗਨੇ ਮਾਹਿ ॥ ਜਲਤ ਰਹੈ ਮਿਟਵੈ ਕਬ ਨਾਹਿ ॥੧॥ ਰਹਾਉ ॥ ਹਰਿ ਕੀ ਕਿ ਭਗਤਿ ਨ ਦੇਖੈ ਜਾਇ ॥ ਮਾਰਗੁ ਛੋਡਿ ਅਮਾਰਗਿ ਪਾਇ ॥ ਮੂਲਹੁ ਭੂਲਾ ਆਵੈ ਜਾਇ ॥ ਅੰਮ੍ਰਿਤੁ ਡਾਰਿ ਲਾਦਿ ਪੈਕ ਦੇ ਬਿਖੁ ਖਾਇ ॥੨॥ ਜਿਉ ਬੇਸ਼ਾ ਕੇ ਪਰੈ ਅਖਾਰਾ ॥ ਕਾਪਰ ਪਹਿਰਿ ਕਰਹਿ ਸੀਗਾਰਾ ॥ ਪੂਰੇ ਤਾਲ ਨਿਹਾਲੇ ਸਾਸ ॥ ਵਾ ਕੇ ਗਲੇ ਜਮ ਕਾ ਹੈ ਫਾਸ ॥੩॥ ਜਾ ਕੇ ਮਸਤਕਿ ਲਿਖਿਓ ਕਰਮਾ ॥ ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥ ਨ ਕਹਤ ਨਾਮਦੇਉ ਇਹੁ ਬੀਚਾਰੁ ॥ ਇਨ ਬਿਧਿ ਸੰਤਹੁ ਉਤਰਹੁ ਪਾਰਿ ॥੪॥੨॥੮॥ ਸੰਡਾ ਮਰਕਾ ਜਾਇ ਪੁਕਾਰੇ ॥ ਪੜੇ ਨਹੀ ਹਮ ਹੀ ਪਚਿ ਹਾਰੇ ॥ ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥੧॥ ਰਾਮ ਨਾਮਾ ਜਪਿਬੋ ਕਰੈ ॥ ਹਿਰਦੈ ਹਰਿ ਜੀ ਕੋ ਸਿਮਰਨੁ ਧਰੈ ॥੧॥ ਰਹਾਉ ॥ ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ ॥ ਕਿ ਪੂਤੁ ਹਿਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਉਰੈ ਠਾਨੀ ॥੨॥ ਦੁਸਟ ਸਭਾ ਮਿਲਿ ਮੰਤਰ ਉਪਾਇਆ ਕਿ ਕ ਕਰਸਹ ਅਉਧ ਘਨੇਰੀ ॥ ਗਿਰਿ ਤਰ ਜਲ ਜਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ ॥੩॥ ਕਾਢਿ ਖੜਗ ਕਿ ਕਾਲੁ ਭੈ ਕੋਪਿਓ ਮੋਹਿ ਬਤਾਉ ਜੁ ਤੁਹਿ ਰਾਖੈ ॥ ਪੀਰ ਪੀਤਾਂਬਰ ਤ੍ਰਿਭਵਣ ਧਣੀ ਬੰਭ ਮਾਹਿ ਹਰਿ ਭਾਖੈ ॥੪॥ ; ਹਰਨਾਖਸੁ ਜਿਨਿ ਨਖ ਬਿਦਾਰਿਓ ਸੁਰਿ ਨਰ ਕੀਏ ਸਨਾਥਾ ॥ ਕਹਿ ਨਾਮਦੇਉ ਹਮ ਨਰਹਰਿ ਧਿਆਵਹੁ ਰਾਮੁ ਅਭੈ ਪਦ ਦਾਤਾ ॥੫॥੩॥੯॥ ਸੁਲਤਾਨੁ ਪੂਛੈ ਸੁਨੁ ਬੇ ਨਾਮਾ ॥ ਦੇਖਉ ਰਾਮ ਤੁਮਾਰੇ ਕਾਮਾ ॥੧॥ ਨਾਮਾ ਸੁਲਤਾਨੇ ਬਾਧਿਲਾ ॥ ਦੇਖਉ ਤੇਰਾ ਹਰਿ ਬੀਠੁਲਾ ॥੧॥ ਰਹਾਉ ॥ ਬਿਸਮਿਲਿ ਗਊ ਦੇਹੁ ਜੀਵਾਇ ॥ ਨਾਤਰੁ ਗਰਦਨਿ ਮਾਰਉ ਠਾਂਇ ॥੨॥ ਬਾਦਿਸਾਹ ਐਸੀ ਕਿਉ ਹੋਇ ॥ ਬਿਸਮਿਲਿ ਕੀਆ ਨ ਜੀਵੈ ਕੋਇ ॥੩॥ ਮੇਰਾ ਕਿ ਕੀਆ ਕਛੂ ਨ ਹੋਇ ॥ ਕਰਿ ਹੈ ਰਾਮੁ ਹੋਇ ਹੈ ਸੋਇ ॥੪॥ ਬਾਦਿਸਾਹੁ ਚੜਿਓ ਅਹੰਕਾਰਿ ॥ ਗਜ ਹਸਤੀ ਦੀਨੋ ਕਿ ਚਮਕਾਰਿ ॥੫॥ ਰੁਦਨੁ ਕਰੈ ਨਾਮੇ ਕੀ ਮਾਇ ॥ ਛੋਡਿ ਰਾਮੁ ਕੀ ਨ ਭਜਹਿ ਖੁਦਾਇ ॥੬॥ ਨ ਹਉ ਤੇਰਾ ਪੂੰਗੜਾ ਕਿ ਨ ਤੂ ਮੇਰੀ ਮਾਇ ॥ ਪਿੰਡੁ ਪੜੈ ਤਉ ਹਰਿ ਗੁਨ ਗਾਇ ॥੭॥ ਕਰੈ ਗਜਿੰਦੁ ਸੁੰਡ ਕੀ ਚੋਟ ॥ਨਾਮਾ ਉਬਰੈ ਹਰਿ ਕੀ ਚੁੱਕ ਕੀ ਓਟ ॥੮॥ ਕਾਜੀ ਮੁਲਾਂ ਕਰਹਿ ਸਲਾਮੁ ॥ ਇਨਿ ਹਿੰਦੂ ਮੇਰਾ ਮਲਿਆ ਮਾਨੁ ॥੯॥ ਬਾਦਿਸਾਹ ਬੇਨਤੀ ਸੁਨੇਹੁ ॥ ਕਿ