ਪੰਨਾ:Guru Granth Sahib Ji.pdf/1250

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਣਿ ਮੁਹਿ ਪਾਇਆ ॥ ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਨ ਛਡਾਇਆ ॥ ਨਾਨਕ ਵਿਣੁ ਨਾਵੈ ਧ੍ਰਿਗੁ ਮੋਹੁ ਜਿਤੁ ਕਿ ਲਗਿ ਦੁਖੁ ਪਾਇਆ ॥੩੨॥ ਸਲੋਕ ਮਃ ੩ ॥ ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ ॥ ਤ੍ਰਿਸਨਾ ਮੈਂ ਕਿ ਮੂਲਿ ਨ ਹੋਵਈ ਨਾਮੁ ਵਸੈ ਮਨਿ ਆਇ ॥ ਬਿਨੁ ਨਾਵੈ ਜਿ ਹੋਰੁ ਖਾਣਾ ਤਿਤੁ ਰੋਗੁ ਲਗੈ ਤਨਿ ਧਾਇ ॥ ਨਾਨਕ ਰਸ ਪੈਕ ਤੇ ਕਸ ਸਬਦੁ ਸਲਾਹਣਾ ਆਪੇ ਲਏ ਮਿਲਾਇ ॥੧॥ ਮਃ ੩ ॥ ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ ਤੇ ਹੋਇ ॥ ਬਿਨੁ ਸਬਦੈ ਜਗਿ ਆਨੇਰੁ ਹੈ ਸਬਦੇ ਪਰਗਟੁ ਹੋਇ ॥ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ ॥ ਬਿਨੁ ਸਬਦੈ ਕਿਨੈ ਨ ਪਾਇਓ ਦੁਖੀਏ ਚਲੇ ਰੋਇ ॥ ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥੨॥ ਪਉੜੀ ॥ ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ ॥ ਦਿਸਦਾ ਸਭੁ ਕਿਛੁ ਚਲਸੀ ਮੇਰੇ ਪ੍ਰਭ ਭਾਇਆ ॥ ਕਿਉ ਰਹੀਐ ਥਿਰੁ ਜਗਿ ਕੋ ਕਢਹੁ ਉਪਾਇਆ ॥ ਗੁਰ ਪੂਰੇ ਕੀ ਚਾਕਰੀ ਥਿਰੁ ਕੰਧੁ ਸਬਾਇਆ ॥ ਨਾਨਕ ਬਖਸਿ ਕਿ ਮਿਲਾਇਅਨੁ ਹਰਿ ਨਾਮਿ ਸਮਾਇਆ ॥੩੩॥ ਸਲੋਕ ਮਃ ੩ ॥ ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ ਉੱਡ ਦੇ ਅਪਾਰੁ ॥ ਲੋਭ ਲਹਰਿ ਸੁਧਿ ਮਤਿ ਗਈ ਸਚਿ ਨ ਲਗੈ ਪਿਆਰੁ ॥ ਗੁਰਮੁਖਿ ਜਿਨਾ ਸਬਦੁ ਮਨਿ ਵਸੈ ਦਰਗਹ ਦੀ ਮੋਖ ਦੁਆਰੁ ॥ ਨਾਨਕ ਆਪੇ ਮੇਲਿ ਲਏ ਆਪੇ ਬਖਸਣਹਾਰੁ ॥੧॥ ਮਃ ੪ ॥ ਨਾਨਕ ਜਿਸੁ ਬਿਨੁ ਘੜੀ ਨ ਦੇ ਜੀਵਣਾ ਵਿਸਰੇ ਸਰੈ ਨ ਬਿੰਦ ॥ ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥ ਮਃ ੪ ॥ ਸਾਵਣੁ ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥ ਦੁਖ ਭੁਖ ਕਾੜਾ ਸਭੁ ਚੁਕਾਇਸੀ ਮੀਹੁ ਵੁਠਾ ਛਹਬਰ ਦੇ ਲਾਇ ॥ ਸਭ ਧਰਤ ਭਈ ਹਰੀਆਵਲੀ ਅੰਨੁ ਜੰਮਿਆ ਬੋਹਲ ਲਾਇ ॥ ਹਰਿ ਅਚਿੰਤੁ ਬੁਲਾਵੈ ਕ੍ਰਿਪਾ ਕਰਿ ਹਰਿ ਆਪੇ ਪਾਵੈ ਥਾਇ ॥ ਹਰਿ ਤਿਸਹਿ ਧਿਆਵਹੁ ਸੰਤ ਜਨਹੁ ਜੁ ਅੰਤੇ ਲਏ ਛਡਾਇ ॥ ਹਰਿ ਕੀਰਤਿ ਭਗਤਿ ਅਨੰਦੁ ਹੈ ਸਦਾ ਸੁਖੁ ਵਸੈ ਮਨਿ ਆਇ ॥ ਜਿਨਾ ਗੁਰਮੁਖਿ ਨਾਮੁ ਅਰਾਧਿਆ ਤਿਨਾ ਦੁਖ ਭੁਖ ਲਹਿ ਜਾਇ ॥ ਜਨ ਨਾਨਕੁ ਕਿ ਤਿਪਤੈ ਗਾਇ ਗੁਣ ਹਰਿ ਦਰਸਨੁ ਦੇਹੁ ਸੁਭਾਇ ॥੩॥ ਪਉੜੀ ॥ ਗੁਰ ਪੂਰੇ ਕੀ ਦਾਤਿ ਨਿਤ ਦੇਵੈ ਚੜੈ ਸਵਾਈਆ ॥ ਕਿ ਤੂੰ ਤੁਸਿ ਦੇਵੈ ਆਪਿ ਦਇਆਲੁ ਨ ਛਪੈ ਛਪਾਈਆ ॥ ਹਿਰਦੈ ਕਵਲੁ ਪ੍ਰਗਾਸੁ ਉਨਮਨਿ ਲਿਵ ਲਾਈਆ ॥ ਜੇ ਕੋ ਕਿ ਕੀ ਕਰੇ ਉਸ ਦੀ ਰੀਸ ਸਿਰਿ ਛਾਈ ਪਾਈਆ ॥ ਨਾਨਕ ਅਪੜਿ ਕੋਇ ਨ ਸਕਈ ਪੂਰੇ ਸਤਿਗੁਰ ਕੀ ਵਡਿਆਈਆ ਚ