ਪੰਨਾ:Guru Granth Sahib Ji.pdf/134

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥ ਦੀ ੩॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਕ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ . ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਹੈ ਭਾਗੁ ਮਥੰਨਿ ॥੪॥ ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਆ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਕ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ । ਕੇ ਅਰਦਾਸਿ ॥ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥ ਸਾਵਣਿ ਸਰਸੀ ਕਾਮਣੀ ਮੌਕੇ ਦੇ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਤੇ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ( ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਨੂੰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਕ ਦੂਤ ਜਮ ਕਿਸੈ ਨ ਦੇਨੀ ਭੇਤੁ ॥ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਦੀ ਕਿ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਦੇ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥ ਅਸੁਨਿ ਪ੍ਰੇਮ ਉਮਾਹੜਾ ਕਿਉ