ਪੰਨਾ:Guru Granth Sahib Ji.pdf/343

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬਿਛੁਰਾ ਤਹ ਥਿਰੁ ਲਹੈ॥੪੪॥ ਬਾਵਨ ਅਖਰ ਜੋਰੇ ਆਨਿ ॥ ਸਕਿਆ ਨ ਅਖਰੁ ਏਕੁ ਪਛਾਨਿ ॥ ਸਤ ਕਾ ਸਬਦੁ ਕਿ ਕਬੀਰਾ ਕਹੈ ॥ਪੰਡਿਤ ਹੋਇ ਸੁ ਅਨਭੈ ਰਹੈ ॥ ਪੰਡਿਤ ਲੋਗਹ ਕਉ ਬਿਉਹਾਰ ॥ ਗਿਆਨਵੰਤ ਕਉ ਤਤੁ ਬੀਚਾਰ॥ ਚ ਤੇ ਜਾ ਕੇ ਜੀਅ ਜੈਸੀ ਬੁਧਿ ਹੋਈ॥ ਕਹਿ ਕਬੀਰਜਾਨੈਗਾ ਸੋਈ॥੪੫॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਥਿਤੀ ਕਬੀਰ ਜੀ ਕੀ ॥ ਸਲੋਕੁ ॥ ਪੰਹ ਥਿਤੀ ਸਾਤ ਵਾਰ ॥ ਕਹਿ ਕਬੀਰ ਉਰਵਾਰ ਨ ਪਾਰ ॥ ਸਾਧਿਕ ਸਿਧ ਲਖੈ ਜਉ ਭੇਉ ॥ ਆਪੇ ਕਰਤਾ ਆਪੇ ਦੇਉ ॥੧॥ ਥਿਤੀ ॥ ਅੰਮਾਵਸ ਮਹਿ ਆਸ ਨਿਵਾਰਹੁ ॥ ਅੰਤਰਜਾਮੀ ਰਾਮੁ ਸਮਾਰਹੁ ॥ ਜੀਵਤ ਪਾਵਹੁ ਮੋਖ ਦੁਆਰ ॥ ਅਨਭਉ ਸਬਦੁ ਤਤੁ ਨਿਜੁ ਸਾਰ ॥੧॥ ਚਰਨ ਕਮਲ ਗੋਬਿੰਦ ਰੰਗੁ ਲਾਗਾ ॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਹਰਿ ਕੀਰਤਨ ਮਹਿ ਅਨਦਿਨੁ ਕਿ ਜਾਗਾ ॥੧॥ ਰਹਾਉ ॥ਪਰਿਵਾ ਪ੍ਰੀਤਮ ਕਰਹੁ ਬੀਚਾਰ॥ ਘਟ ਮਹਿ ਖੇਲੈ ਅਘਟ ਅਪਾਰ॥ਕਾਲ ਕਲਪਨਾ ਕਦੇ ਨ ਕਿ ਕਿ ਖਾਇ ॥ ਆਦਿ ਪੁਰਖ ਮਹਿ ਰਹੈ ਸਮਾਇ ॥੨॥ਦੁਤੀਆ ਦੁਹ ਕਰਿ ਜਾਨੈ ਅੰਗ ॥ ਮਾਇਆ ਮ ਰਮੈ ਸਭ ਸੰਗ ॥ ਤੇ ਕਿ ਨਾ ਓਹੁ ਬਢੇ ਨ ਘਟਤਾ ਜਾਇ ॥ ਅਕੁਲ ਨਿਰੰਜਨ ਏਕੈ ਭਾਇ ॥੩॥ ਤੀਆ ਤੀਨੇ ਸਮ ਕਰਿ ਲਿਆਵੈ ॥ ਆਨਦ ਤੋਂ ਦੇ ਮੂਲ ਪਰਮ ਪਦੁ ਪਾਵੈ ॥ ਸਾਧਸੰਗਤਿ ਉਪਜੈ ਬਿਸਾਸ ॥ ਬਾਹਰਿ ਭੀਤਰਿ ਸਦਾ ਪ੍ਰਗਾਸ ॥੪॥ ਚਉਥਹਿ ਚੰਚਲ ਮਨ ਕਉ ਗਹਹੁ ॥ ਕਾਮ ਕ੍ਰੋਧ ਸੰਗਿ ਕਬਹੁ ਨ ਬਹਹੁ ॥ ਜਲ ਥਲ ਮਾਹੇ ਆਪਹਿ ਆਪ ॥ ਆਪੈ ਜਪਹੁ ਆਪਨਾ ਜਾਪ ॥੫॥ ਪਾਂਚੇ ਪੰਚ ਤਤੁ ਬਿਸਥਾਰ ॥ ਕਨਿਕ ਕਾਮਿਨੀ ਜੁਗ ਬਿਉਹਾਰ ॥ ਪ੍ਰੇਮ ਸੁਧਾ ਰਸੁ ਪੀਵੈ ਕੋਇ ॥ ਜਰਾ ਮਰਣ ਦੁਖੁ ਫੇਰਿ ਨ ਹੋਇ ॥੬॥ ਛਠਿ ਖਟੁ ਚਕ੍ਰ ਛਹੂ ਦਿਸ ਧਾਇ ॥ ਬਿਨੁ ਪਰਚੈ ਨਹੀ ਥਿਰਾ ਰਹਾਇ ॥ ਦੁਬਿਧਾ . ਮੇਟਿ ਖਿਮਾ ਗਹਿ ਰਹਹੁ ॥ ਕਰਮ ਧਰਮ ਕੀ ਸੂਲ ਨ ਸਹਹੁ ॥੭॥ ਸਾਤੇਂ ਸਤਿ ਕਰਿ ਬਾਚਾ ਜਾਣਿ ॥ ਆਤਮ ਰਾਮੁ ਕਿ ਲੇਹੁ ਪਰਵਾਣਿ ॥ ਛੁਟੈ ਸੰਸਾ ਮਿਟਿ ਜਾਹਿ ਦੁਖ ॥ ਸੁੰਨ ਸਰੋਵਰਿ ਪਾਵਹੁ ਸੁਖ ॥੮॥ ਅਸਟਮੀ ਅਸਟ ਧਾਤੁ ਕੀ ਕਿ ਕਿ ਕਾਇਆ ॥ ਤਾ ਮਹਿ ਅਕੁਲ ਮਹਾ ਨਿਧਿ ਰਾਇਆ ॥ ਗੁਰ ਗਮ ਗਿਆਨ ਬਤਾਵੈ ਭੇਦ ॥ ਉਲਟਾ ਰਹੈ ਅਭੰਗ ਕੇ ਅਛੇਦ ॥੯॥ ਨਉਮੀ ਨਵੈ ਦੁਆਰ ਕਉ ਸਾਧਿ ॥ ਬਹੁਤੀ ਮਨਸਾ ਰਾਖਹ ਬਾਂਧਿ ॥ ਲੋਭ ਮੋਹ ਸਭ ਬੀਸਰਿ ਜਾਹੁ ॥