ਪੰਨਾ:Guru Granth Sahib Ji.pdf/366

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

੧ਓ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੨ ਮਹਲਾ ੪ ॥ ਕਿਸ ਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ ॥ ਦੇ ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ ॥ ਕਿਸ ਹੀ ਧੜਾ ਕੀਆ ਸਿਕਦਾਰ ਚਉਧਰੀ ਨਾਲ ਆਪਣੇ ਆ ਸੁਆਈ ॥ ਹਮਾਰਾ ਧੜਾ ਹਰਿ ਰਹਿਆ ਸਮਾਈ ॥੧॥ ਹਮ ਹਰਿ ਸਿਉ ਧੜਾ ਕੀਆ ਮੇਰੀ ਹਰਿ ਟੇਕ ॥ ਮੈ ਹਰਿ ॥ ਬਿਨੁ ਪਖੁ ਧੜਾ ਅਵਰੁ ਨ ਕੋਈ ਹਉ ਹਰਿ ਗੁਣ ਗਾਵਾ ਅਸੰਖ ਅਨੇਕ ॥੧॥ ਰਹਾਉ ॥ ਜਿਨ ਸਿਉ ਧੜੇ ਕਰਹਿ ਸੇ ਜਾਹਿ॥ ਝੂਠੁ ਧੜੇ ਕਰਿ ਪਛੋਤਾਹਿ॥ ਥਿਰੁ ਨ ਰਹਹਿ ਮਨਿ ਖੋਟੁ ਕਮਾਹਿ ॥ ਹਮ ਹਰਿ ਸਿਉ ਧੜਾ ਕੀਆ ਜਿਸ ਕਾ ਦਾ ਨੂੰ ਕੋਈ ਸਮਰਥੁ ਨਾਹਿ ॥੨॥ ਏਹ ਸਭਿ ਧੜੇ ਮਾਇਆ ਮੋਹ ਪਸਾਰੀ ॥ ਮਾਇਆ ਕਉ ਲੂਝਹਿ ਗਾਵਾਰੀ ॥ ਕਿ ਜਨਮਿ ਮਰਹਿ ਜੂਐ ਬਾਜੀ ਹਾਰੀ ॥ ਹਮਰੈ ਹਰਿ ਧੜਾ ਜਿ ਹਲਤੁ ਪਲਤੁ ਸਭੁ ਸਵਾਰੀ ॥੩॥ ਕਲਿਜੁਗ ਮਹਿ ਕਿ ਮੈਂ ਧੜੇ ਪੰਚ ਚੋਰ ਝਗੜਾਏ ॥ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਵਧਾਏ॥ ਜਿਸ ਨੋ ਕ੍ਰਿਪਾ ਕਰੇ ਤਿਸੁ ਸਤਸੰਗਿ ਮਿਲਾਏ॥ ਮੈਂ ਨੂੰ ਹਮਰਾ ਹਰਿ ਧੜਾ ਜਿਨਿ ਏਹ ਧੜੇ ਸਭਿ ਗਵਾਏ ॥੪॥ ਮਿਥਿਆ ਦੂਜਾ ਭਾਉ ਧੜੇ ਬਹਿ ਪਾਵੈ ॥ ਪਰਾਇਆ ਦੇ ਛਿਦ੍ਰ ਅਟਕਲੇ ਆਪਣਾ ਅਹੰਕਾਰੁ ਵਧਾਵੈ ॥ ਜੈਸਾ ਬੀਜੈ ਤੈਸਾ ਖਾਵੈ ॥ ਜਨ ਨਾਨਕ ਕਾ ਹਰਿ ਧੜਾ ਧਰਮੁ ਸਭ ਸ਼ਟਿ ਜਿਣਿ ਆਵੈ ॥੫॥੨॥੫੪॥ ਆਸਾ ਮਹਲਾ ੪ ॥ ਹਿਰਦੈ ਸੁਣਿ ਸੁਣਿ ਮਨਿ ਅੰਮ੍ਰਿਤੁ ਭਾਇਆ ॥ ਨੇ ਗੁਰਬਾਣੀ ਹਰਿ ਅਲਖੁ ਲਖਾਇਆ ॥੧॥ ਗੁਰਮੁਖਿ ਨਾਮੁ ਸੁਨਹੁ ਮੇਰੀ ਭੈਨਾ ॥ ਏਕੋ ਰਵਿ ਰਹਿਆ ਘਟ . ਅੰਤਰਿ ਮੁਖਿ ਬੋਲਹੁ ਗੁਰ ਅੰਮ੍ਰਿਤ ਬੈਨਾ ॥੧॥ ਰਹਾਉ ॥ ਮੈ ਮਨਿ ਤਨਿ ਪ੍ਰੇਮੁ ਮਹਾ ਬੈਰਾਗੁ ॥ ਸਤਿਗੁਰੁ ਪੁਰਖੁ ਨੂੰ ਪਾਇਆ ਵਡਭਾਗੁ ॥੨॥ ਦੂਜੈ ਭਾਇ ਭਵਹਿ ਬਿਖੁ ਮਾਇਆ ॥ ਭਾਗਹੀਨ ਨਹੀ ਸਤਿਗੁਰੁ ਪਾਇਆ ॥੩॥ ਅੰਮਿਤ ਹਰਿ ਰਸ ਹਰਿ ਆਪਿ ਪੀਆਇਆ ॥ ਗੁਰਿ ਪਰੈ ਨਾਨਕ ਹਰਿ ਪਾਇਆ ॥੪॥੩॥੫੫॥ਆਸਾ ਮਹਲਾ ੪ ॥ ਕਿ ਮੇਰੈ ਮਨਿ ਤਨਿ ਪ੍ਰੇਮ ਨਾਮੁ ਆਧਾਰੁ ॥ ਨਾਮੁ ਜਪੀ ਨਾਮੋ ਸੁਖ ਸਾਰੁ ॥੧॥ ਨਾਮੁ ਜਪਹੁ ਮੇਰੇ ਸਾਜਨ ਕੇ ਦੇ ਸੈਨਾ ॥ ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥ ਨਾਮ ਬਿਨਾ ਨਹੀਂ ਜੀਵਿਆ ਜਾਇ ॥ ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥ ਨਾਮਹੀਨ ਕਾਲਖ ਮੁਖਿ ਮਾਇਆ ॥ ਨਾਮ ਬਿਨਾ ॥