ਪੰਨਾ:Guru Granth Sahib Ji.pdf/41

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੪੧

ਸਿਰੀਰਾਗੁ ਮਹਲਾ ੪ ॥ ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥ ਜਿਨੀ ਮੇਰਾ ਪਿਆਰਾ ਕਿ ਰਾਵਿਆ ਤਿਨ ਪੀਛੈ ਲਾਗਿ ਫਿਰਾਉ ॥ ਕਰਿ ਮਿੰਨਤਿ ਕਰਿ ਜੋਦੜੀ ਮੈ ਪ੍ਰਭੁ ਮਿਲਣੈ ਕਾ ਚਾਉ ॥੧॥ ਮੇਰੇ ਭਾਈ ਜਨਾ ਕੋਈ ਮੋ ਕਉ ਹਰਿ ਪ੍ਰਭੁ ਮੇਲਿ ਮਿਲਾਇ ॥ ਹਉ ਸਤਿਗੁਰ ਵਿਟਹੁ ਵਾਰਿਆ ਜਿਨਿ ਹਰਿ ਪ੍ਰਭੁ ਦੀਆ ਦਿਖਾਇ ॥੧॥ ਰਹਾਉ ॥ ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ ਪਾਸਿ ॥ ਨਿਮਾਣਿਆ ਗੁਰੁ ਮਾਣੁ ਹੈ ਗੁਰੁ ਸਤਿਗੁਰੁ ਦੇ ਕਰੇ ਸਾਬਾਸਿ ॥ ਹਉ ਗੁਰੁ ਸਾਲਾਹਿ ਨ ਰਜਊ ਮੈ ਮੇਲੇ ਹਰਿ ਪ੍ਰਭੁ ਪਾਸਿ ॥੨॥ ਸਤਿਗੁਰ ਨੋ ਸਭ ਕੋ ਲੋਚਦਾ ਜੇਤਾ ਜਗਤੁ ਸਭੁ ਕੋਇ ॥ ਬਿਨੁ ਭਾਗਾ ਦਰਸਨੁ ਨਾ ਥੀਐ ਭਾਗਹੀਣ ਬਹਿ ਰੋਇ ॥ ਜੋ ਹਰਿ ਪ੍ਰਭ ਭਾਣਾ ਸੋ ਥੀਆ ਧੁਰਿ ਲਿਖਿਆ ਨ ਮੇਟੈ ਕੋਇ ॥੩॥ ਆਪੇ ਸਤਿਗੁਰੁ ਆਪਿ ਹਰਿ ਆਪੇ ਮੇਲਿ ਮਿਲਾਇ ॥ ਆਪਿ ਦਇਆ ਕਰਿ ਮੇਲਸੀ ਗੁਰ ਸਤਿਗੁਰ ਪੀਛੈ ਪਾਇ ॥ ਸਭੁ ਜਗਜੀਵਨੁ ਜਗਿ ਆਪਿ ਹੈ ਨਾਨਕ ਜਲੁ ਜਲਹਿ ਸਮਾਇ ॥੪॥੪॥੬੮॥ ਸਿਰੀਰਾਗੁ ਮਹਲਾ ੪ ॥ ਰਸੁ ਅੰਮ੍ਰਿਤੁ ਨਾਮੁ ਰਸੁ ਅਤਿ ਭਲਾ ਕਿਤੁ ਬਿਧਿ ਮਿਲੈ ਰਸੁ ਖਾਇ ॥ ਜਾਇ ਪੁਛਹੁ ਬੈਂਕ ਕਿ ਸੋਹਾਗਣੀ ਤੁਸਾ ਕਿਉ ਕਰਿ ਮਿਲਿਆ ਪ੍ਰਭ ਆਇ ॥ ਓਇ ਵੇਪਰਵਾਹ ਨ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥੧॥ ਭਾਈ ਰੇ ਮਿਲਿ ਸਜਣ ਹਰਿ ਗੁਣ ਸਾਰਿ ॥ ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੇ ਹਉਮੈ ਮਾਰਿ ॥੧॥ ਰਹਾਉ ॥ ਗੁਰਮੁਖੀਆ ਸੋਹਾਗਣੀ ਤਿਨ ਦਇਆ ਪਈ ਮਨਿ ਆਇ ॥ ਸਤਿਗੁਰ ਵਚਨੁ ਰਤੰਨੁ ਹੈ ਜੋ ਮੰਨੇ ਦੇ ਸੁ ਹਰਿ ਰਸੁ ਖਾਇ ॥ ਸੇ ਵਡਭਾਗੀ ਵਡ ਜਾਣੀਅਹਿ ਜਿਨ ਹਰਿ ਰਸੁ ਖਾਧਾ ਗੁਰ ਭਾਇ ॥੨॥ ਇਹੁ ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ ਨਹੀ ਖਾਇ ॥ ਬਿਨੁ ਸਤਿਗੁਰ ਪਲੈ ਨਾ ਪਵੈ ਮਨਮੁਖ ਰਹੇ ਬਿਲਲਾਇ ॥ ਓਇ ਸਤਿਗੁਰ ਆਗੈ ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥੩॥ ਹਰਿ ਹਰਿ ਹਰਿ ਰਸੁ ਆਪਿ ਹੈ ਆਪੇ ਹਰਿ ਰਸੁ ਹੋਇ ॥ ਆਪਿ ਦਇਆ ਕਰਿ ਦੇਵਸੀ ਗੁਰਮੁਖਿ ਅੰਮ੍ਰਿਤੁ ਚੋਇ ॥ ਸਭੁ ਤਨੁ ਮਨੁ ਹਰਿਆ ਹੋਇਆ ਨਾਨਕ ਹਰਿ ਵਸਿਆ ਕਿ ਮਨਿ ਸੋਇ ॥੪॥੫॥੬੯॥ ਸਿਰੀਰਾਗੁ ਮਹਲਾ ੪ ॥ ਦਿਨਸੁ ਚੜੈ ਫਿਰਿ ਆਥਵੈ ਰੈਣਿ ਸਬਾਈ ਜਾਇ ॥ ਆਵ ਘਟੈ ਨਰੁ ਨਾ ਬੁਝੈ ਨਿਤਿ ਮੂਸਾ ਲਾਜੁ ਟੁਕਾਇ ॥ ਗੁੜੁ ਮਿਠਾ ਮਾਇਆ ਪਸਰਿਆ ਮਨਮੁਖੁ ਲਗਿ ਮਾਖੀ ਪਚੈ ਪਚਾਇ ॥੧॥ ਭਾਈ ਰੇ ਮੈ ਮੀਤੁ ਸਖਾ ਪ੍ਰਭੁ ਸੋਇ ॥ ਪੁਤੁ ਕਲਤੁ ਮੋਹੁ ਬਿਖੁ ਹੈ ਅੰਤਿ ਬੇਲੀ ਕੋਇ ਨ ਹੋਇ ॥੧॥ ਰਹਾਉ ॥ਗੁਰਮਤਿ