ਪੰਨਾ:Guru Granth Sahib Ji.pdf/440

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿਲਿ ਪ੍ਰੀਤਮ ਸੁਖੁ ਪਾਏ ॥੨॥ ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥ ਅੰਤਰਿ ਸਬਦਿ ਮਿਲੀ । ਸਹਜੇ ਤਪਤਿ ਬੁਝਾਈ ਰਾਮ ॥ਸਬਦਿ ਤਪਤਿ ਬੁਝਾਈ ਅੰਤਰਿ ਸਾਂਤਿ ਆਈ ਸਹਜੇ ਹਰਿ ਰਸੁ ਚਾਖਿਆ ॥ ਮਿਲਿ ਕ ਪ੍ਰੀਤਮ ਅਪਣੇ ਸਦਾ ਰੰਗੁ ਮਾਣੇ ਸਚੈ ਸਬਦਿ ਸੁਭਾਖਿਆ ॥ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥ ਕਿ ਨਾਨਕ ਬਿਨੁ ਭਗਤੀ ਜਗੁ ਬਉਰਾਨਾ ਸਚੈ ਸਬਦਿ ਮਿਲਾਈ ॥੩॥ ਸਾ ਧਨ ਮਨਿ ਅਨਦੁ ਭਇਆ ਹਰਿ ਜੀਉ ਮੇਲਿ ਦੇ ਪਿਆਰੇ ਰਾਮ ॥ ਸਾ ਧਨ ਹਰਿ ਕੈ ਰਸਿ ਰਸੀ ਗੁਰ ਕੈ ਸਬਦਿ ਅਪਾਰੇ ਰਾਮ ॥ ਸਬਦਿ ਅਪਾਰੇ ਮਿਲੇ ਪਿਆਰੇ ਸਦਾ ਗੁਣ ਸਾਰੇ ਮਨਿ ਵਸੇ ॥ ਸੇਜ ਸੁਹਾਵੀ ਜਾ ਪਿਰਿ ਰਾਵੀ ਮਿਲਿ ਪ੍ਰੀਤਮ ਅਵਗਣ ਨਸੇ ॥ ਜਿਤੁ ਘਰਿ ਨਾਮੁ ਹਰਿ ਸਦਾ ਧਿਆਈਐ ਸੋਹਿਲੜਾ ਜੁਗ ਚਾਰੇ ॥ ਨਾਨਕ ਨਾਮਿ ਰਤੇ ਸਦਾ ਅਨਦੁ ਹੈ ਹਰਿ ਮਿਲਿਆ ਕਾਰਜ ਸਾਰੇ ॥੪॥੧॥੬॥ ਅੰਕ ੧ਓ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੩ ਛੰਤ ਘਰੁ ੩॥ ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ॥ ਕਿ ਗੁਰੁ ਸੇਵਹੁ ਸਦਾ ਆਪਣਾ ਨਾਮੁ ਪਦਾਰਥੁ ਲੇਹੋ ॥ ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ ਭਾਵਏ ॥ ਨੇ ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਨ ਆਵਏ ॥ ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰ ਦੁਆਰੈ • ਕੋ ਪਾਵਏ ॥ ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ ॥੧॥ ਮੇਰੇ ਮਨ ਬੈਰਾਗੀਆ ਤੂੰ ਬੈਰਾਗੁ ਕਰਿ ਕਿਸੁ ਦਿਖਾਵਹਿ॥ ਹਰਿ ਸੋਹਿਲਾ ਤਿ ਸਦ ਸਦਾ ਜੋ ਹਰਿ ਗੁਣ ਗਾਵਹਿ ॥ ਕਰਿ ਬੈਰਾਗੁ ਤੂੰ ਛੋਡਿ ਪਾਖੰਡੁ ਸੋ ਦੇ ਸਹੁ ਸਭੁ ਕਿਛੁ ਜਾਣਏ ॥ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਹੁਕਮੁ ਪਛਾਣਏ॥ ਜਿਨਿ ਹੁਕਮੁ ਪਛਾਤਾ ਹਰੀ ਕੇਰਾ ਸੋਈ ਸਰਬ ਸੁਖ ਪਾਵਏ ॥ ਇਵ ਕਹੈ ਨਾਨਕੁ ਸੋ ਬੈਰਾਗੀ ਅਨਦਿਨੁ ਹਰਿ ਲਿਵ ਲਾਵਏ ॥੨॥ ਜਹ ਜਹ ਮਨ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ ॥ ਮਨ ਸਿਆਣਪ ਛੋਡੀਐ ਗੁਰ ਕਾ ਸਬਦੁ ਸਮਾਲੇ ॥ ਸਾਥਿ ਤੇਰੈ ਸੋ ਸਹੁ ਸਦਾ ਨੂੰ ਹੈ ਇਕੁ ਖਿਨੁ ਹਰਿ ਨਾਮੁ ਸਮਾਲਹੇ॥ਜਨਮ ਜਨਮ ਕੇ ਤੇਰੇ ਪਾਪ ਕਟੇ ਅੰਤਿ ਪਰਮ ਪਦੁ ਪਾਵਹੇ ॥ਸਾਚੇ ਨਾਲਿ ਤੇਰਾ ਕਿ ਕਿ ਗੰਢੁ ਲਾਗੈ ਗੁਰਮੁਖਿ ਸਦਾ ਸਮਾਲੇ ॥ ਇਉ ਕਹੈ ਨਾਨਕੁ ਜਹ ਮਨ ਤੂੰ ਧਾਵਦਾ ਤਹ ਹਰਿ ਤੇਰੈ ਸਦਾ ਨਾਲੇ ॥੩॥ ਜੀ ਸਤਿਗੁਰ ਮਿਲਿਐ ਧਾਵਤੁ ਥੰਮਿਆ ਨਿਜ ਘਰਿ ਵਸਿਆ ਆਏ ॥ ਨਾਮੁ ਵਿਹਾਝੇ ਨਾਮੁ ਲਏ ਨਾਮਿ ਰਹੇ ਸਮਾਏ ॥