ਪੰਨਾ:Guru Granth Sahib Ji.pdf/47

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਮਾਇਆ ਮੋਹ ਪਰੀਤਿ ਬ੍ਰਿਗੁ ਸੁਖੀ ਨ ਦੀਸੈ ਕੋਇ ॥੧॥ ਰਹਾਉ ॥ ਦਾਨਾ ਦਾਤਾ ਸੀਲਵੰਤੁ ਨਿਰਮਲੁ ਰੂਪੁ ਅਪਾਰੁ ॥ ਸਖਾ ਸਹਾਈ ਅਤਿ ਵਡਾ ਊਚਾ ਵਡਾ ਅਪਾਰੁ ॥ ਬਾਲਕੁ ਬਿਰਧਿ ਨ ਜਾਣੀਐ ਨਿਹਚਲੁ ਤਿਸੁ ਦਰਵਾਰੁ ॥ ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥੨॥ ਜਿਸੁ ਪੇਖਤ ਕਿਲਵਿਖ ਹਿਰਹਿ ਮਨਿ ਤਨਿ ਹੋਵੈ ਸਾਂਤਿ ॥ ਇਕ ਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ ॥ ਗੁਣ ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ ॥ ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥੩॥ ਜਿਨ ਕਉ ਪੂਰਬਿ ਲਿਖਿਆ ਤਿਨ ਕਾ ਸਖਾ ਗੋਵਿੰਦੁ ॥ ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ ॥ ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ॥ ਰਵਿੰਦੁ ॥ ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ ॥੪॥੧੩॥੮੩॥ ਸਿਰੀਰਾਗੁ ਮਹਲਾ ੫ ॥ ਮਨੁ ਤਨੁ ਧਨੁ ਜਿਨਿ ਭਿ ਦੀਆ ਰਖਿਆ ਸਹਜਿ ਸਵਾਰਿ ॥ ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ ਅਪਾਰ ॥ ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰ ਧਾਰਿ ॥੧॥ ਮੇਰੇ ਮਨ ਹਰਿ ਬਿਨੁ ਅਵਰੁ ਨ ਕੋਇ ॥ ਪ੍ਰਭ ਸਰਣਾਈ ਸਦਾ ਰਹੁ ਦੁਖੁ ਨ ਵਿਆਪੈ ਕੋਇ ॥੧॥ ਰਹਾਉ ॥ ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥ ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ ॥ ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖ ਪਸੁ ਨਾਪਾਕ ॥੨॥ ਅੰਤਰਿ ਬਾਹਰਿ ਰਵਿ ਰਹਿਆ ਤਿਸ ਨੋ ਜਾਣੈ ਦੂਰਿ ॥ ਤ੍ਰਿਸਨਾ ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ ॥ ਭਗਤੀ ਨਾਮ ਵਿਹੁਣਿਆ ਦੇ ਆਵਹਿ ਵੰਞਹਿ ਪੁਰ ॥੩॥ ਰਾਖਿ ਲੇਹੁ ਪ੍ਰਭੁ ਕਰਣਹਾਰ ਜੀਅ ਜੰਤ ਕਰਿ ਦਇਆ ॥ ਬਿਨੁ ਪ੍ਰਭ ਕੋਇ ਨ ਰਖਨਹਾਰੁ ਮਹਾ ਬਿਕਟ ਜਮ ਭਇਆ ॥ ਨਾਨਕ ਨਾਮੁ ਨ ਵੀਸਰਉ ਕਰਿ ਅਪੁਨੀ ਹਰਿ ਮਇਆ ॥੪॥੧੪॥੮੪॥ ਸਿਰੀਰਾਗੁ ਮਹਲਾ ੫ ॥ ਮੇਰਾ ਤਨੁ ਅਰੁ ਧਨੁ ਮੇਰਾ ਰਾਜ ਰੂਪ ਮੈ ਦੇਸੁ ॥ ਸੁਤ ਦਾਰਾ ਬਨਿਤਾ ਅਨੇਕ ਬਹੁਤ ਰੰਗ ਅਰੁ ਵੇਸ ॥ ਹਰਿ ਨਾਮੁ ਰਿਦੈ ਨ ਵਸਈ ਕਾਰਜਿ ਕਿਤੈ ਨ ਲੇਖਿ ॥੧॥ ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ ਕਰਿ ਸੰਗਤਿ ਨਿਤ ਸਾਧ ਕੀ ਗੁਰ ਚਰਣੀ ਚਿਤੁ ਲਾਇ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਈਐ ਮਸਤਕਿ ਹੋਵੈ ਭਾਗੁ ॥ ਕਾਰਜ ਸਭਿ ਸਵਾਰੀਅਹਿ ਗੁਰ ਕੀ ਚਰਣੀ ਲਾਗੁ ॥ ਹਉਮੈ ਰੋਗੁ ਭ੍ਰਮੁ ਕਟੀਐ ਨਾ ਆਵੈ ਨਾ ਜਾਗੁ ॥੨॥ ਕਰਿ ਸੰਗਤਿ ਤੂ ਸਾਧ ਕੀ ਅਠਸਠਿ ਤੀਰਥ ਨਾਉ ॥ ਜੀਉ ਪ੍ਰਾਣ ਮਨੁ ਤਨੁ ਹਰੇ ਸਾਚਾ ਏਹੁ