ਪੰਨਾ:Guru Granth Sahib Ji.pdf/48

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੪੮

ਸੁਆਉ ॥ ਐਥੈ ਮਿਲਹਿ ਵਡਾਈਆ ਦਰਗਹਿ ਪਾਵਹਿ ਥਾਉ ॥੩॥ ਕਰੇ ਕਰਾਏ ਆਪਿ ਪ੍ਰਭੁ ਸਭੁ ਕਿਛੁ ਤਿਸ ਹੀ ਹਾਥਿ ॥ ਮਾਰਿ ਆਪੇ ਜੀਵਾਲਦਾ ਅੰਤਰਿ ਬਾਹਰਿ ਸਾਥਿ ॥ ਨਾਨਕ ਪ੍ਰਭ ਸਰਣਾਗਤੀ ਸਰਬ ਘਟਾ ਕੇ ਨਾਥ ॥੪॥੧੫॥੮੫॥ ਸਿਰੀਰਾਗੁ ਮਹਲਾ ੫ ॥ ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ ਕਿਰਪਾਲੁ ॥ ਸਤਗੁਰ ਕੈ ਉਪਦੇਸਿਐ ਬਿਨਸੇ ਸਰਬ ਜੰਜਾਲ ॥ ਅੰਦਰੁ ਲਗਾ ਰਾਮ ਨਾਮਿ ਅੰਮ੍ਰਿਤ ਨਦਰਿ ਨਿਹਾਲੁ ॥੧॥ ਮਨ ਮੇਰੇ ਸਤਿਗੁਰ ਸੇਵਾ ਸਾਰੁ ॥ ਕਰੇ ਦਇਆ ਪ੍ਰਭੁ ਆਪਣੀ ਇਕ ਨਿਮਖ ਨ ਮਨਹੁ ਵਿਸਾਰੁ ॥ ਰਹਾਉ ॥ ਗੁਣ ਗੋਵਿੰਦ ਨਿਤ ਗਾਵੀਅਹਿ ॥ ਅਵਗੁਣ ਕਟਣਹਾਰ ॥ ਬਿਨੁ ਹਰਿ ਨਾਮ ਨ ਸੁਖੁ ਹੋਇ ਕਰਿ ਡਿਠੇ ਬਿਸਥਾਰ ॥ ਸਹਜੇ ਸਿਫਤੀ ਰਤਿਆ ਭਵਜਲੁ ਉਤਰੇ ਪਾਰਿ॥੨॥ ਤੀਰਥ ਵਰਤ ਲਖ ਸੰਜਮਾ ਪਾਈਐ ਸਾਧੂ ਧੂਰਿ ॥ ਲੂਕਿ ਕਮਾਵੈ ਕਿਸ ਤੇ ਜਾ ਵੇਖੈ ਸਦਾ ਹਦੂਰਿ॥ ਥਾਨ ਥਨੰਤਰਿ ਰਵਿ ਰਹਿਆ ਪ੍ਰਭੁ ਮੇਰਾ ਭਰਪੂਰਿ ॥੩॥ ਸਚੁ ਪਾਤਿਸਾਹੀ ਅਮਰੁ ਸਚੁ ਸਚੇ ਸਚਾ ਥਾਨੁ ॥ ਸਚੀ ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ ਜਹਾਨੁ ॥ ਨਾਨਕ ਜਪੀਐ ਸਚੁ ਨਾਮੁ ਹਉ ਸਦਾ ਸਦਾ ਕੁਰਬਾਨੁ ॥੪॥੧੬॥੮੬॥ ਸਿਰੀਰਾਗੁ ਮਹਲਾ ੫ ॥ ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥੧॥ ਮਨ ਮੇਰੇ ਰਾਮ ਨਾਮੁ ਜਪਿ ਜਾਪੁ ॥ ਮਨ ਇਛੇ ਫਲ ਭੁਚਿ ਤੂ ਸਭੁ ਚੂਕੈ ਸੋਗੁ ਸੰਤਾਪੁ ॥ ਰਹਾਉ ॥ ਜਿਸੁ ਕਾਰਣਿ ਤਨੁ ਧਾਰਿਆ ਸੋ ਪ੍ਰਭੁ ਡਿਠਾ ਨਾਲਿ ॥ ਜਲਿ ਥਲਿ ਮਹੀਅਲਿ ਪੂਰਿਆ ਪ੍ਰਭੁ ਆਪਣੀ ਨਦਰਿ ਨਿਹਾਲਿ ॥੨॥ ਮਨੁ ਤਨੁ ਨਿਰਮਲੁ ਹੋਇਆ ਲਾਗੀ ਸਾਚੁ ਪਰੀਤਿ ॥ ਚਰਣ ਨ ਭਜੇ ਪਾਰਬ੍ਰਹਮ ਕੇ ਸਭਿ ਜਪ ਤਪ ਤਿਨ ਹੀ ਕੀਤਿ ॥੩॥ ਰਤਨ ਜਵੇਹਰ ਮਾਣਿਕਾ ਅੰਮ੍ਰਿਤੁ ਹਰਿ ਕਾ ਨਾਉ ॥ ਸੂਖ ਸਹਜ ਆਨੰਦ ਰਸ ਜਨ ਨਾਨਕ ਹਰਿ ਗੁਣ ਗਾਉ ॥੪॥੧੭॥੮੭॥ ਸਿਰੀਰਾਗੁ ਮਹਲਾ ੫ ॥ ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥ ਚਰਣ ਕਮਲ ਗੁਰਿ ਧਨੁ ਦੀਆ ਮਿਲਿਆ ਨਿਥਾਵੇ ਥਾਉ ॥ ਸਾਚੀ ਪੂੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥ ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ ਜਾਉ ॥੧॥ ਮੇਰੇ ਮਨ ਹਰਿ ਭਜੁ ਸਦਾ ਇਕ ਰੰਗਿ ॥ ਘਟ ਘਟ ਅੰਤਰਿ ਰਵਿ ਰਹਿਆ ਸਦਾ ਸਹਾਈ ਸੰਗਿ ॥੧॥ ਰਹਾਉ ॥ ਸੁਖਾ ਕੀ ਮਿਤਿ ਕਿਆ ਗਣੀ ਜਾ ਸਿਮਰੀ ਗੋਵਿੰਦੁ ॥ ਜਿਨ ਚਾਖਿਆ ਸੇ ਤ੍ਰਿਪਤਾਸਿਆ ਉਹ