ਪੰਨਾ:Guru Granth Sahib Ji.pdf/489

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਰਾਗੁ ਗੂਜਰੀ ਮਹਲਾ ੧ਚਉਪਦੇ ਘਰੁ ੧ ਕਿ ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥ ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥੧॥ ਕਿ ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥੧॥ ਰਹਾਉ ॥ ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਚ ਨ ਕੋਇ ॥ ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥ ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਜੀ ਤੇ ਅੰਮ੍ਰਿਤੁ ਦੇਹਿ ॥ਨਾਮ ਵਿਹੂਣੇ ਆਦਮੀ ਤ੍ਰਿਗੁ ਜੀਵਣ ਕਰਮ ਕਰੇਹਿ ॥੩॥ ਨੇੜਾ ਹੈ ਦੂਰਿ ਨ ਜਾਣਿਅਹੁ ਨਿਤ ਤੇ ਦੇ ਸਾਰੇ ਸੰਮਾਲੇ ॥ ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥੪॥੧॥l ਗੁਜਰੀ ਮਹਲਾ ੧ ॥ ਨਾਭਿ ਕਮਲ ਤੇ ਦੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ . ਕਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਨ ਕ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਕਿ ਅਪਾਰਾ॥ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ॥੪॥੨॥