ਪੰਨਾ:Guru Granth Sahib Ji.pdf/53

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੫੩

ਮੰਨੀਅਹਿ ਮਿਲੈ ਨਿਥਾਵੇ ਥਾਉ ॥੧॥ ਭਾਈ ਰੇ ਸਾਚੀ ਸਤਿਗੁਰ ਸੇਵ ॥ ਸਤਿਗੁਰ ਤੁਠੈ ਪਾਈਐ ਪੂਰਨ ਅਲਖ ਅਭੇਵ ॥੧॥ ਰਹਾਉ ॥ ਸਤਿਗੁਰ ਵਿਟਹੁ ਵਾਰਿਆ ਜਿਨਿ ਦਿਤਾ ਸਚੁ ਨਾਉ ॥ ਅਨਦਿਨੁ ਸਚੁ ਸਲਾਹਣਾ ਸਚੇ ਕੇ ਕਿ ਗੁਣ ਗਾਉ ॥ ਸਚੁ ਖਾਣਾ ਸਚੁ ਪੈਨਣਾ ਸਚੇ ਸਚਾ ਨਾਉ ॥੨॥ ਸਾਸਿ ਗਿਰਾਸਿ ਨ ਵਿਸਰੈ ਸਫਲੁ ਮੂਰਤਿ ਗੁਰੁ ਆਪਿ॥ ਗੁਰ ਜੇਵਡੁ ਅਵਰੁ ਨ ਦਿਸਈ ਆਠ ਪਹਰ ਤਿਸੁ ਜਾਪਿ॥ਨਦਰਿ ਕਰੇ ਤਾ ਪਾਈਐ ਸਚੁ ਨਾਮੁ ਗੁਣਤਾਸਿ ॥੩॥ ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ ॥ ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ ॥ ਨਾਨਕ ਗੁਰ ਸਰਣਾਗਤੀ ਮਰੈ ਨ ਆਵੈ ਜਾਇ ॥੪॥੩੦॥੧੦੦॥

ੴ ਸਤਿਗੁਰ ਪ੍ਰਸਾਦਿ॥

ਸਿਰੀਰਾਗੁ ਮਹਲਾ ੧ ਘਰੁ ੧ ਅਸਟਪਦੀਆ ॥ ਆਖਿ ਆਖਿ ਮਨੁ ਵਾਵਣਾ ਜਿਉ ਜਿਉ ਜਾਪੈ ਵਾਇ॥ ਜਿਸ ਨੋ ਵਾਇ ਸੁਣਾਈਐ ਸੋ ਕੇਵਡੁ ਕਿਤੁ ਥਾਇ ॥ ਆਖਣ ਵਾਲੇ ਜੇਤੜੇ ਸਭਿ ਆਖਿ ਰਹੇ ਲਿਵ ਲਾਇ ॥੧॥ ਬਾਬਾ ਅਲਹੁ ਅਗਮ ਅਪਾਰੁ ॥ ਪਾਕੀ ਨਾਈ ਪਾਕ ਥਾਇ ਸਚਾ ਪਰਵਦਿਗਾਰੁ ॥੧॥ ਰਹਾਉ ॥ ਤੇਰਾ ਹੁਕਮੁ ਨ ਜਾਪੀ ਕੇਤੜਾ ਲਿਖਿ ਨ ਜਾਣੈ ਕੋਇ ॥ ਜੇ ਸਉ ਸਾਇਰ ਮੇਲੀਅਹਿ ਤਿਲੁ ਨ ਪੁਜਾਵਹਿ ਰੋਇ ॥ ਕੀਮਤਿ ਕਿਨੈ ਨ ਦੇ ਨੇ ਪਾਈਆ ਸਭਿ ਸੁਣਿ ਸੁਣਿ ਆਖਹਿ ਸੋਇ ॥੨॥ ਪੀਰ ਪੈਕਾਮਰ ਸਾਲਕ ਸਾਦਕ ਸੁਹਦੇ ਅਉਰੁ ਸਹੀਦ ॥ ਸੇਖ ਮਸਾਇਕ ਕਾਜੀ ਮੁਲਾ ਦਰਿ ਦਰਵੇਸ ਰਸੀਦ ॥ ਬਰਕਤਿ ਤਿਨ ਕਉ ਅਗਲੀ ਪੜਦੇ ਰਹਨਿ ਦਰੂਦ ॥੩॥ ਪੁਛਿ ਨ ਸਾਜੇ ਪੁਛਿ ਨ ਢਾਹੇ ਪੁਛਿ ਨ ਦੇਵੈ ਲੇਇ ॥ ਆਪਣੀ ਕੁਦਰਤਿ ਆਪੇ ਜਾਣੈ ਆਪੇ ਕਰਣੁ ਕਰੇਇ ॥ ਸਭਨਾ ਵੇਖੈ ਨਦਰਿ ਕਰਿ ਜੈ ਭਾਵੈ ਤੈ ਦੇਇ ॥੪॥ ਥਾਵਾ ਨਾਵ ਨ ਜਾਣੀਅਹਿ ਨਾਵਾ ਕੇਵਡੁ ਨਾਉ ॥ ਜਿਥੇ ਵਸੈ ਮੇਰਾ ਪਾਤਿਸਾਹੁ ਸੋ ਕੇਵਡੁ ਹੈ ਥਾਉ ॥ ਅੰਬੜਿ ਕੋਇ ਨ ਸਕਈ ਹਉ ਕਿਸ ਨੋ ਪੁਛਣਿ ਜਾਉ ॥੫॥ ਵਰਨਾ ਵਰਨ ਨ ਭਾਵਨੀ ਜੇ ਕਿਸੈ ਵਡਾ ਕਰੇਇ ॥ ਵਡੇ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਹੁਕਮਿ ਸਵਾਰੇ ਆਪਣੇ ਚਸਾ ਨ ਢਿਲ ਕਰੇਇ ॥੬॥ ਸਭੁ ਕੋ ਆਖੈ ਬਹੁਤੁ ਬਹੁਤੁ ਲੈਣੈ ਕੈ ਵੀਚਾਰਿ ॥ ਕੇਵਡੁ ਦਾਤਾ ਆਖੀਐ ਦੇ ਕੇ ਰਹਿਆ ਸੁਮਾਰਿ ॥ ਨਾਨਕ ਤੋਟਿ ਨ ਆਵਈ ਤੇਰੇ ਜੁਗਹ ਜੁਗਹ ਭੰਡਾਰ ॥੭॥੧॥ ਮਹਲਾ ੧ ॥ ਸਭੇ ਕੰਤ ਮਹੇਲੀਆ