ਪੰਨਾ:Guru Granth Sahib Ji.pdf/571

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥ ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਕਿ ਰਾਮ ॥ ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥ ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਕ ਬਿਸ਼ਾ ਮਾਹਿ ਸਮਾਈ ॥ ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥ ਨਾਨਕ ਨਾਮਿ ਰਤੇ ਤਿਨ ਸਦਾ ਕਿ ਤੇ ਸੁਖੁ ਪਾਇਆ ਹੋਰਿ ਮੂਰਖ ਕੁਕਿ ਮੁਏ ਗਾਵਾਰਾ ॥੩॥ ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥ ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥ ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥ ਗੁਰਮੁਖਿ ਹੋਵੈ ਸੋਈ ਬੁਝੈ ਸਚਿ ਸਵਾਰਣਹਾਰਾ ॥ ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥ ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥੪॥੫॥ ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਕਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਕਿ ਕਿ ਸਮਾਈ ॥ ਸਚਾ ਮਨਿ ਭਾਇਆ ਸਚ ਵਸਾਇਆ ਸਬਦਿ ਰਤੇ ਅੰਤ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਤੋਂ ਤੇ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ . ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਕਿ ਕ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ਕਿ ॥੩॥ ਜੋ ਹਰਿ ਮਤਿ ਦੇਇ ਸਾ ਉਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਕਿ ਰਾਮ ॥ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ।