ਪੰਨਾ:Guru Granth Sahib Ji.pdf/58

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੫੮

ਸੁਹਾਗੁ ॥੧॥ ਭਾਈ ਰੇ ਅਵਰੁ ਨਾਹੀ ਮੈ ਥਾਉ ॥ ਮੈ ਧਨੁ ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ ॥੧॥ ਰਹਾਉ ॥ ਗੁਰਮਤਿ ਪਤਿ ਸਾਬਾਸਿ ਤਿਸੁ ਤਿਸ ਕੈ ਸੰਗਿ ਮਿਲਾਉ ॥ ਤਿਸੁ ਬਿਨੁ ਘੜੀ ਨ ਜੀਵਉ ਬਿਨੁ ਨਾਵੈ ਮਰਿ ਜਾਉ ॥ ਮੈ ਅੰਧੁਲੇ ਨਾਮੁ ਨ ਵੀਸਰੈ ਟੇਕ ਟਿਕੀ ਘਰਿ ਜਾਉ ॥੨॥ ਗੁਰੂ ਜਿਨਾ ਕਾ ਅੰਧੁਲਾ ਚੇਲੇ ਨਾਹੀ ਠਾਉ ॥ ਬਿਨੁ ਸਤਿਗੁਰ ਨਾਉ ਨ ਪਾਈਐ ਬਿਨੁ ਨਾਵੈ ਕਿਆ ਸੁਆਉ ॥ ਆਇ ਗਇਆ ਪਛੁਤਾਵਣਾ ਜਿਉ ਸੁੰਵੈ ਘਰਿ ਕਾਉ ॥੩॥ ਬਿਨੁ ਨਾਵੈ ਦੁਖੁ ਦੇਹੁਰੀ ਜਿਉ ਕਲਰ ਕੀ ਭੀਤਿ ॥ ਤਬ ਲਗੁ ਮਹਲੁ ਨ ਪਾਈਐ ਜਬ ਲਗੁ ਸਾਚੁ ਨ ਚੀਤਿ॥ ਸਬਦਿ ਰਪੈ ਘਰੁ ਪਾਈਐ ਨਿਰਬਾਣੀ ਪਦੁ ਨੀਤਿ ॥੪॥ ਹਉ ਗੁਰ ਪੂਛਉ ਆਪਣੇ ਗੁਰ ਪੁਛਿ ਕਾਰ ਕਮਾਉ ॥ ਸਬਦਿ ਨਾ ਸਲਾਹੀ ਮਨਿ ਵਸੈ ਹਉਮੈ ਦੁਖੁ ਜਲਿ ਜਾਉ ॥ ਸਹਜੇ ਹੋਇ ਮਿਲਾਵੜਾ ਸਾਚੇ ਸਾਚਿ ਮਿਲਾਉ ॥੫॥ ਸਬਦਿ ਰਤੇ ਸੇ । ਨਿਰਮਲੇ ਤਜਿ ਕਾਮ ਕ੍ਰੋਧੁ ਅਹੰਕਾਰੁ ॥ ਨਾਮੁ ਸਲਾਹਨਿ ਸਦ ਸਦਾ ਹਰਿ ਰਾਖਹਿ ਉਰ ਧਾਰਿ ॥ ਸੋ ਕਿਉ ਮਨਹੁ ਕਿ ਵਿਸਾਰੀਐ ਸਭ ਜੀਆ ਕਾ ਆਧਾਰੁ ॥੬॥ ਸਬਦਿ ਮਰੈ ਸੋ ਮਰਿ ਰਹੈ ਫਿਰਿ ਮਰੈ ਨ ਦੂਜੀ ਵਾਰ ॥ ਸਬਦੈ ਹੀ ਤੇ ਪਾਈਐ ਹਰਿ ਨਾਮੇ ਲਗੈ ਪਿਆਰੁ ॥ ਬਿਨੁ ਸਬਦੈ ਜਗੁ ਭੂਲਾ ਫਿਰੈ ਮਰਿ ਜਨਮੈ ਵਾਰੋ ਵਾਰ ॥੭॥ ਸਭ ਸਾਲਾਹੈ ਆਪ ਕਉ ਵਡਹੁ ਵਡੇਰੀ ਹੋਇ ॥ ਗੁਰ ਬਿਨੁ ਆਪੁ ਨ ਚੀਨੀਐ ਕਹੇ ਸੁਣੇ ਕਿਆ ਹੋਇ ॥ ਨਾਨਕ ਸਬਦਿ ਪਛਾਣੀਐ ਜੋ ਦੀ ਹਉਮੈ ਕਹੈ ਨ ਕੋਇ ॥੮॥੮॥ ਸਿਰੀਰਾਗੁ ਮਹਲਾ ੧॥ ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ ॥ ਨਾ ਮਾਣੇ ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ ॥ ਦੁਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ ॥੧॥ ਮਨ ਰੇ ਰਾਮ ਜਪਹੁ ਸੁਖੁ ਹੋਇ ॥ ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥੧॥ ਰਹਾਉ ॥ ਗੁਰ ਸੇਵਾ ਸੁਖੁ ਪਾਈਐ ਹਰਿ ਵਰੁ ਸਹਜਿ ਸੀਗਾਰੁ ॥ ਸਚਿ ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ ॥ ਗੁਰਮੁਖਿ ਜਾਣਿ ਸਿਵਾਣੀਐ ਗੁਰਿ ਮੇਲੀ ਗੁਣ ਚਾਰੁ ॥੨॥ ਸਚਿ ਮਿਲਹੁ ਵਰ ਕਾਮਣੀ ਪਿਰਿ ਮੋਹੀ ਰੰਗੁ ਲਾਇ ॥ ਮਨੁ ਤਨੁ ਸਾਚਿ ਵਿਗਸਿਆ ਕੀਮਤਿ ਕਹਣੁ ਨ ਜਾਇ ॥ ਹਰਿ ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ ॥੩॥ ਮਨ ਮਹਿ ਮਨੂਆ ਜੇ ਮਰੈ ਤਾ ਪਿਰੁ ਰਾਵੈ ਨਾਰਿ ॥ ਇਕਤੁ ਤਾਗੈ ਰਲਿ ਮਿਲੈ ਗਲਿ ਮੋਤੀਅਨ ਕਾ ਹਾਰੁ ॥ ਸੰਤ ਸਭਾ ਸੁਖੁ ਊਪਜੈ ਗੁਰਮੁਖਿ ਨਾਮ ਅਧਾਰੁ ॥੪॥ ਖਿਨ ਮਹਿ ਉਪਜੈ ਬਿਨਿ ਖਪੈ ਖਿਨੁ ਆਵੈ ਖਿਨੁ ਜਾਇ ॥ ਸਬਦੁ ਪਛਾਣੈ ਰਵਿ ਰਹੈ ਨਾ ਤਿਸੁ