ਪੰਨਾ:Guru Granth Sahib Ji.pdf/60

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੬੦

ਜੀਅ ਉਪਾਇ ਕੈ ਬਿਨੁ ਜਲ ਮਰਣੁ ਤਿਨੇਹਿ ॥੧॥ ਮਨ ਰੇ ਕਿਉ ਛੂਟਹਿ ਬਿਨੁ ਪਿਆਰ॥ ਗੁਰਮੁਖਿ ਅੰਤਰਿ ਰਵਿ ਰਹਿਆ ਬਖਸੇ ਭਗਤਿ ਭੰਡਾਰ ॥੧॥ ਰਹਾਉ ॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਮਛੁਲੀ ਨੀਰ ॥ ਜਿਉ ਅਧਿਕਉ ਤਿਉ ਸੁਖੁ ਘਣੋ ਮਨਿ ਤਨਿ ਸਾਂਤਿ ਸਰੀਰ ॥ ਬਿਨੁ ਜਲ ਘੜੀ ਨ ਜੀਵਈ ਪ੍ਰਭੁ ਜਾਣੈ ਅਭ ਪੀਰ ॥੨॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਾਤ੍ਰਿਕ ਮੇਹ ॥ ਸਰ ਭਰਿ ਥਲ ਹਰੀਆਵਲੇ ਇਕ ਬੂੰਦ ਨ ਪਵਈ ਕੇਹ ॥ ਕਰਮਿ ਮਿਲੈ ਸੋ ਪਾਈਐ ਕਿਰਤੁ ਪਇਆ ਸਿਰਿ ਦੇਹ ॥੩॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ॥ ਜਲ ਦੁਧ ਹੋਇ ॥ ਆਵਟਣੁ ਆਪੇ ਖਵੈ ਦੁਧ ਕਉ ਖਪਣਿ ਨ ਦੇਇ ॥ ਆਪੇ ਮੇਲਿ ਵਿਛੁੰਨਿਆ ਸਚਿ ਵਡਿਆਈ ਦੇਇ ॥੪॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ ॥ ਖਿਨੁ ਪਲੁ ਨੀਦ ਨ ਸੋਵਈ ਜਾਣੈ ਦੂਰਿ ਹਜੂਰਿ ॥ ਮਨਮੁਖਿ ਸੋਝੀ ਨਾ ਪਵੈ ਗੁਰਮੁਖਿ ਸਦਾ ਹਜੂਰਿ ॥੫॥ ਮਨਮੁਖਿ ਗਣਤ ਗਣਾਵਣੀ ਕਰਤਾ ਕਰੇ ਸੁ ਹੋਇ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਸਭੁ ਕੋਇ ॥ ਗੁਰਮਤਿ ਹੋਇ ਤ ਪਾਈਐ ਸਚਿ ਮਿਲੈ ਸੁਖੁ ਹੋਇ ॥੬॥ ਸਚਾ ਨੇਹੁ ਨ ਤੁਟਈ ਜੇ ਸਤਿਗੁਰੁ ਭੇਟੈ ਸੋਇ ॥ ਗਿਆਨ ਪਦਾਰਥੁ ਪਾਈਐ ਤ੍ਰਿਭਵਣ ਸੋਝੀ ਹੋਇ ॥ ਨਿਰਮਲੁ ਨਾਮੁ ਨ ਵੀਸਰੈ ਜੇ ਗੁਣ ਕਾ ਗਾਹਕੁ ਹੋਇ ॥੭॥ ਖੇਲਿ ਗਏ ਸੇ ਪੰਖਣੂੰ ਜੋ ਚੁਗਦੇ ਸਰ ਤਲਿ ॥ ਘੜੀ ਕਿ ਮੁਹਤਿ ਕਿ ਚਲਣਾ ਖੇਲਣੁ ਅਜੁ ਕਿ ਕਲਿ ॥ ਜਿਸੁ ਤੂੰ ਮੇਲਹਿ ਸੋ ਮਿਲੈ ਜਾਇ ਸਚਾ ਪਿੜੁ ਮਲਿ ॥੮॥ ਬਿਨੁ ਗੁਰ ਪ੍ਰੀਤਿ ਨ ਉਪਜੈ ਹਉਮੈ ਮੈਲੁ ਨ ਜਾਇ ॥ ਸੋਹੰ ਆਪੁ ਪਛਾਣੀਐ ਸਬਦਿ ਭੇਦਿ ਪਤੀਆਇ ॥ ਗੁਰਮੁਖਿ ਆਪੁ ਪਛਾਣੀਐ ਅਵਰ ਕਿ ਕਰੇ ਕਰਾਇ ॥੯॥ ਮਿਲਿਆ ਕਾ ਕਿਆ ਮੇਲੀਐ ਸਬਦਿ ਮਿਲੇ ਪਤੀਆਇ ॥ ਮਨਮੁਖਿ ਸੋਝੀ ਨਾ ਪਵੈ ਵੀਛੁੜਿ ਚੋਟਾ ਖਾਇ ॥ ਨਾਨਕ ਦਰੁ ਘਰੁ ਏਕੁ ਹੈ ਅਵਰੁ ਨ ਦੂਜੀ ਜਾਇ ॥੧੦॥੧੧॥ ਸਿਰੀਰਾਗੁ ਮਹਲਾ ੧ ॥ ਮਨਮੁਖਿ ਭੂਲੇ ਭੁਲਾਈਐ ਭੂਲੀ ਠਉਰ ਨ ਕਾਇ ॥ ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥ ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥੧॥ ਬਾਬਾ ਮਾਇਆ ਭਰਮਿ ਭੁਲਾਇ ॥ ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥੧॥ ਰਹਾਉ ॥ ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥ ਭੂਲੀ ਭੂਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥ ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥੨॥ ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ