ਪੰਨਾ:Guru Granth Sahib Ji.pdf/604

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਕਿ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਐ ਕਿ ਦਰਗਹ ਜਾਪਹਿ ਸੇਈ ॥੪॥੧੧॥ ਸੋਰਠਿ ਮਹਲਾ ੩ ॥ ਸਤਿਗੁਰ ਸੇਵੇ ਤਾ ਸਹਜ ਧੁਨਿ ਉਪਜੈ ਗਤਿ ਮਤਿ ਦੀ ਤਦ ਹੀ ਪਾਏ ॥ ਹਰਿ ਕਾ ਨਾਮੁ ਸਚਾ ਮਨਿ ਵਸਿਆ ਨਾਮੇ ਨਾਮਿ ਸਮਾਏ ॥੧॥ ਬਿਨੁ ਸਤਿਗੁਰ ਸਭੁ ਜਗੁ ਬਉਰਾਨਾ ॥ ਮਨਮੁਖਿ ਅੰਧਾ ਸਬਦੁ ਨ ਜਾਣੈ ਝੂਠੈ ਭਰਮਿ ਭੁਲਾਨਾ ॥ ਰਹਾਉ ॥ ਤੈ ਗੁਣ ਮਾਇਆ ਭਰਮਿ ॥ ਦੇ ਭੁਲਾਇਆ ਹਉਮੈ ਬੰਧਨ ਕਮਾਏ ॥ ਜੰਮਣੁ ਮਰਣੁ ਸਿਰ ਊਪਰਿ ਊਭਉ ਗਰਭ ਜੋਨਿ ਦੁਖੁ ਪਾਏ ॥੨॥ ਤ੍ਰੈ ਗੁਣ ਵਰਤਹਿ ਸਗਲ ਸੰਸਾਰਾ ਹਉਮੈ ਵਿਚਿ ਪਤਿ ਖੋਈ ॥ ਗੁਰਮੁਖਿ ਹੋਵੈ ਚਉਥਾ ਪਦੁ ਚੀਨੈ ਰਾਮ ਨਾਮਿ ਸੁਖੁ ਹੋਈ ॥੩॥ ਤੈ ਗੁਣ ਸਭਿ ਤੇਰੇ ਤੂ ਆਪੇ ਕਰਤਾ ਜੋ ਤੂੰ ਕਰਹਿ ਸੁ ਹੋਈ ॥ਨਾਨਕ ਰਾਮ ਨਾਮਿ ਨਿਸਤਾਰਾ ਸਬਦੇ ਹਉਮੈ ਨੂੰ ਖੋਈ॥੪॥੧੨॥ ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ॥ ਦੀ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ॥ ਤੇ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ॥ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ॥ ਆਪਿ ਕਰਾਏ ਸਾਖਤੀ ਪਿਆਰਾ , ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਣੀ ਪਿਆਰਾ ਆਪੇ ਪਾਰ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਕ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਪੰਚ ਕਿ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ ਸੋਰਠਿ ਮਹਲਾ ੪ ਚਉਥਾ ॥ ਆਪੇ ਅੰਡਜ ਕੇ ਖੇ ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ ॥ ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ ॥